ਕਸਟਮ ਵਿਭਾਗ ਦੀ ਵੱਡੀ ਕਾਰਵਾਈ, ਵਿਦੇਸ਼ ਤੋਂ ਲਿਆਂਦੀਆਂ 18 ਲੱਖ ਦੀਆਂ ਸਿਗਰਟਾਂ ਸਮੇਤ ਤਿੰਨ ਗ੍ਰਿਫ਼ਤਾਰ
Saturday, Aug 03, 2024 - 06:17 PM (IST)
ਅੰਮ੍ਰਿਤਸਰ: ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕਸਟਮ ਵਿਭਾਗ ਦੀ ਟੀਮ ਨੇ ਸ਼ੁੱਕਰਵਾਰ ਨੂੰ ਵਿਦੇਸ਼ ਤੋਂ ਪਰਤ ਰਹੇ ਤਿੰਨ ਯਾਤਰੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਭਾਗ ਨੇ ਇਨ੍ਹਾਂ ਦੇ ਕਬਜ਼ੇ 'ਚੋਂ 18 ਲੱਖ ਰੁਪਏ ਤੋਂ ਵੱਧ ਕੀਮਤ ਦੀਆਂ ਵਿਦੇਸ਼ੀ ਸਿਗਰਟਾਂ ਬਰਾਮਦ ਕੀਤੀਆਂ ਹਨ। ਜਾਂਚ ਦੌਰਾਨ ਸਿਗਰਟਾਂ ਦੀ ਗਿਣਤੀ ਇੱਕ ਲੱਖ, ਚਾਰ ਹਜ਼ਾਰ ਤੋਂ ਵੱਧ ਪਾਈ ਗਈ। ਕਸਟਮ ਵਿਭਾਗ ਦੇ ਅਧਿਕਾਰੀਆਂ ਨੂੰ ਸੂਚਨਾ ਮਿਲੀ ਸੀ ਕਿ ਏਅਰ ਇੰਡੀਆ ਐਕਸਪ੍ਰੈਸ ਫਲਾਈਟ ਨੰਬਰ (IX-138) 'ਤੇ ਸਵਾਰ ਦੋ ਯਾਤਰੀ ਸ਼ਾਰਜਾਹ ਤੋਂ ਸਿਗਰਟਾਂ ਦੀ ਵੱਡੀ ਖੇਪ ਲਿਆਉਣ ਜਾ ਰਹੇ ਹਨ। ਫਲਾਈਟ ਜਿਵੇਂ ਹੀ ਏਅਰਪੋਰਟ 'ਤੇ ਪਹੁੰਚੀ, ਪੁਲਸ ਨੇ ਦੋਵਾਂ ਯਾਤਰੀਆਂ ਨੂੰ ਹਿਰਾਸਤ 'ਚ ਲੈ ਲਿਆ।
ਇਹ ਵੀ ਪੜ੍ਹੋ- ਨਵੇਂ ਟਰਾਂਸਫਾਰਮਰ ਲਗਾ ਰਹੇ ਨੌਜਵਾਨ ਦੀ ਕਰੰਟ ਲੱਗਣ ਕਾਰਣ ਮੌਤ
ਮੁਲਜ਼ਮਾਂ ਦੇ ਸਾਮਾਨ ਦੀ ਤਲਾਸ਼ੀ ਦੌਰਾਨ 51 ਹਜ਼ਾਰ ਸਿਗਰੇਟ ਦੀਆਂ ਪੇਟੀਆਂ ਬਰਾਮਦ ਹੋਈਆਂ, ਜਿਨ੍ਹਾਂ ਦੀ ਕੀਮਤ 8 ਲੱਖ 67 ਹਜ਼ਾਰ ਰੁਪਏ ਦੱਸੀ ਜਾਂਦੀ ਹੈ। ਇਸੇ ਤਰ੍ਹਾਂ ਇਕ ਹੋਰ ਮਾਮਲੇ ਵਿਚ ਕਸਟਮ ਵਿਭਾਗ ਦੀ ਟੀਮ ਨੇ ਸਕੂਟ ਏਅਰਵੇਜ਼ ਦੀ ਫਲਾਈਟ (ਟੀ.ਆਰ.-572) 'ਤੇ ਸਵਾਰ ਹੋ ਕੇ ਸਿੰਗਾਪੁਰ ਤੋਂ ਭਾਰਤ ਪਹੁੰਚੇ ਇਕ ਯਾਤਰੀ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 55,000 ਰੁਪਏ ਅਤੇ 200 ਸਿਗਰਟ ਬਰਾਮਦ ਹੋਈਆਂ ਹਨ। ਇਨ੍ਹਾਂ ਸਿਗਰਟਾਂ ਦੀ ਕੀਮਤ ਨੌ ਲੱਖ, 38 ਹਜ਼ਾਰ, ਚਾਰ ਸੌ ਰੁਪਏ ਹੈ।
ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਹਾਲ 'ਚ ਵਾਪਰਿਆ ਵੱਡਾ ਹਾਦਸਾ, ਕੜਾਹੇ 'ਚ ਡਿੱਗਿਆ ਸੇਵਾਦਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8