ਰਾਜਸਥਾਨ ਤੋਂ ਝੋਨਾ ਲਿਆ ਕੇ ਪੰਜਾਬ ''ਚ ਵੇਚਣ ਵਾਲੇ ਤਿੰਨ ਗ੍ਰਿਫ਼ਤਾਰ

Thursday, Oct 23, 2025 - 11:43 AM (IST)

ਰਾਜਸਥਾਨ ਤੋਂ ਝੋਨਾ ਲਿਆ ਕੇ ਪੰਜਾਬ ''ਚ ਵੇਚਣ ਵਾਲੇ ਤਿੰਨ ਗ੍ਰਿਫ਼ਤਾਰ

ਫਿਰੋਜ਼ਪੁਰ (ਆਨੰਦ) : ਰਾਜਸਥਾਨ ਤੋਂ ਝੋਨੇ ਦੀਆਂ ਟਰੈਕਟਰ-ਟਰਾਲੀਆਂ ਲਿਆ ਕੇ ਪੰਜਾਬ ਦੀਆਂ ਮੰਡੀਆਂ 'ਚ ਵੇਚਣ ਦੇ ਦੋਸ਼ ਵਿਚ ਥਾਣਾ ਮਮਦੋਟ ਦੀ ਪੁਲਸ ਨੇ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ 5 ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਸੋਨਾ ਸਿੰਘ ਸਹਾਇਕ ਖੁਰਾਕ ਸਪਲਾਈਜ਼ ਅਫਸਰ ਫਿਰੋਜ਼ਪੁਰ ਨੇ ਦੱਸਿਆ ਕਿ ਦੋਸ਼ੀਅਨ ਗੋਬਿੰਦ ਪੁੱਤਰ ਸਤਪਾਲ ਸਿੰਘ, ਰਮੇਸ਼ ਕੁਮਾਰ ਪੁੱਤਰ ਨਾਨਕ ਸਿੰਘ, ਲਵਪ੍ਰੀਤ ਸਿੰਘ ਪੁੱਤਰ ਰਾਜ ਕੁਮਾਰ ਵਾਸੀਅਨ ਡੱਬਲੀ ਹਨੂੰਮਾਨਗੜ੍ਹ ਰਾਜਸਥਾਨ, ਮਨਪ੍ਰੀਤ ਸਿੰਘ ਵਾਸੀ ਬਹਾਵ ਵਾਲਾ ਅਤੇ ਮੇਜਰ ਸਿੰਘ ਆੜ੍ਹਤੀਆ ਦਾ ਪੁੱਤਰ ਰਾਜਸਥਾਨ ਤੋਂ ਝੋਨਾ ਲਿਆ ਕੇ ਪੰਜਾਬ ਦੀਆਂ ਮੰਡੀਆਂ ਵਿਚ ਪੰਜਾਬ ਦੀ ਸਰਕਾਰੀ ਖਰੀਦ 'ਤੇ ਵੇਚਦੇ ਹਨ।

ਜੋ ਸਮੇਤ 2 ਟਰੈਕਟਰ ਟਰਾਲੀਆਂ ਭਰੇ ਅਤੇ ਇਕ ਟਰੈਕਟਰ ਟਰਾਲੀ ਖਾਲੀ ਦੇ ਕਾਬੂ ਕੀਤੇ ਗਏ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।


author

Babita

Content Editor

Related News