ਬਾਈਕ ਚੋਰ ਗਿਰੋਹ ਦਾ ਪਰਦਾਫਾਸ਼, ਚੋਰੀ ਦੇ ਮੋਟਰਸਾਈਕਲਾਂ ਸਮੇਤ ਤਿੰਨ ਮੈਂਬਰ ਚੜ੍ਹੇ ਪੁਲਸ ਅੜਿੱਕੇ

03/23/2023 12:04:27 AM

ਰਾਏਕੋਟ (ਭੱਲਾ) : ਥਾਣਾ ਸਿਟੀ ਪੁਲਸ ਵਲੋਂ ਚੋਰ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਚੋਰੀ ਦੇ ਚਾਰ ਮੋਟਰਸਾਈਕਲ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ। ਇਸ ਸਬੰਧ ’ਚ ਡੀ. ਐੱਸ. ਪੀ. ਦਫ਼ਤਰ ਰਾਏਕੋਟ ਵਿਖੇ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਡੀ.ਐੱਸ.ਪੀ. ਰਛਪਾਲ ਸਿੰਘ ਢੀਂਡਸਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਥਾਣਾ ਸਿਟੀ ਦੇ ਇੰਚਾਰਜ ਕੁਲਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਏ.ਐੱਸ.ਆਈ. ਲਖਵੀਰ ਸਿੰਘ ਨੂੰ ਗੁਰਪ੍ਰੀਤ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਮੁਹੱਲਾ ਗੁਰੂ ਨਾਨਕਪੁਰਾ ਰਾਏਕੋਟ ਨੇ ਮੋਟਰਸਾਈਕਲ ਚੋਰੀ ਹੋਣ ਸਬੰਧੀ ਬਿਆਨ ਦਰਜ ਕਰਵਾਏ ਸਨ। ਜਿਸ ਤਹਿਤ ਥਾਣਾ ਸਿਟੀ ਰਾਏਕੋਟ ’ਚ ਮੁਕੱਦਮਾ ਦਰਜ ਕਰ ਕੇ ਤਫਤੀਸ਼ ਸ਼ੁਰੂ ਕਰ ਦਿੱਤੀ ਗਈ।

ਇਹ ਵੀ ਪੜ੍ਹੋ : ਐਂਟੀ ਨਾਰਕੋਟਿਕਸ ਸੈੱਲ ਦੀ ਕਾਰਵਾਈ : ਹੈਰੋਇਨ, ਅਫੀਮ ਤੇ ਡਰੱਗ ਮਨੀ ਸਮੇਤ 2 ਕੀਤੇ ਕਾਬੂ

ਉਨ੍ਹਾਂ ਦੱਸਿਆ ਕਿ ਦੌਰਾਨੇ ਤਫਤੀਸ਼ ਸੁਖਵਿੰਦਰ ਸਿੰਘ ਉਰਫ ਸੀਪਾ ਪੁੱਤਰ ਬਿੱਟੂ ਸਿੰਘ, ਗੁਰਤੇਜ ਸਿੰਘ ਉਰਫ ਰਵੀ ਪੁੱਤਰ ਬਲਵਿੰਦਰ ਸਿੰਘ, ਦੀਪਕ ਸਿੰਘ ਉਰਫ ਦੀਪਾ ਪੁੱਤਰ ਸੁਖਚੈਨ ਸਿੰਘ (ਤਿੰਨੇ ਨਿਵਾਸੀ ਮੁਹੱਲਾ ਗੁਰੂ ਨਾਨਕਪੁਰਾ ਰਾਏਕੋਟ) ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋ ਚਾਰ ਚੋਰੀ ਦੇ ਮੋਟਰਸਾਈਕਲ ਬਜਾਜ ਪਲਸਰ,ਹੋਂਡਾ ਲੀਵੋ,ਸਪਲੈਂਡਰ ਪਲਸ,ਸਪਲੈਂਡਰ ਪਰੋ ਰੰਗ ਕਾਲਾ ਬਿਨਾਂ ਨੰਬਰੀ ਬਰਾਮਦ ਕੀਤੇ ਗਏ ।

ਇਹ ਵੀ ਪੜ੍ਹੋ : ਪੰਜਾਬ ਸਿੱਖਿਆ ਵਿਭਾਗ ਵੱਲੋਂ ਸਕੂਲ ਮੁਖੀਆਂ ਨੂੰ ਨਵੀਆਂ ਹਦਾਇਤਾਂ ਜਾਰੀ

ਡੀ.ਐੱਸ.ਪੀ. ਢੀਂਡਸਾ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਉਕਤ ਵਿਅਕਤੀਆ ਨੇ ਦੌਰਾਨੇ ਤਫਤੀਸ਼ ਮੰਨਿਆ ਕਿ ਉਨ੍ਹਾਂ ਵਲੋਂ 7 ਮੋਟਰਸਾਈਕਲ ਚੋਰੀ ਕੀਤੇ ਗਏ ਹਨ ਜਿਨ੍ਹਾਂ ’ਚੋਂ ਤਿੰਨ ਮੋਟਰਸਾਈਕਲ ਕਬਾੜੀਏ ਨੂੰ ਵੇਚ ਦਿੱਤੇ ਗਏ ਹਨ ।ਉਨ੍ਹਾਂ ਦੱਸਿਆ ਕਿ ਫੜੇ ਗਏ ਉਕਤ ਵਿਅਕਤੀ ਨਸ਼ੇ ਦੇ ਆਦੀ ਹਨ ਅਤੇ ਨਸ਼ੇ ਦੀ ਪੂਰਤੀ ਲਈ ਸ਼ਹਿਰ ਦੇ ਵੱਖ-ਵੱਖ ਸਥਾਨਕ ਤੋਂ ਸਪਲੈਂਡਰ ਮੋਟਰਸਾਈਕਲ ਹੀ ਚੋਰੀ ਕਰਦੇ ਹਨ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀਆਂ ਤੋਂ ਪੁਲਸ ਰਿਮਾਂਡ ਹਾਸਲ ਕਰ ਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।


Mandeep Singh

Content Editor

Related News