ਪੰਜਾਬ ''ਚ ਵੱਡੀ ਵਾਰਦਾਤ, ਤਿੰਨ ਭਾਜਪਾ ਵਰਕਰਾਂ ਦੀ ਤੇਜ਼ਧਾਰ ਹਥਿਆਰਾਂ ਨਾਲ ਵੱਢ-ਟੁੱਕ
Monday, May 20, 2024 - 06:41 PM (IST)
ਗੁਰੂਹਰਸਹਾਏ (ਸੁਨੀਲ ਵਿੱਕੀ ਆਵਲਾ) : ਬੀਤੇ ਸ਼ਨੀਵਾਰ ਦੀ ਰਾਤ ਨੂੰ ਸ਼ਹਿਰ ਦੇ ਮੇਨ ਬਾਜ਼ਾਰ 'ਚ ਸ਼ਹੀਦ ਉਧਮ ਸਿੰਘ ਚੌਂਕ ਦੇ ਕੋਲ ਬਣੇ ਢਾਬੇ ਵਿਚ ਰੋਟੀ ਖਾ ਕੇ ਬਾਹਰ ਨਿਕਲੇ ਭਾਜਪਾ ਵਰਕਰਾਂ 'ਤੇ ਕਈ ਅਣਪਛਾਤੇ ਲੋਕਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਾਤਲਾਨਾ ਹਮਲਾ ਕਰ ਦਿੱਤਾ ਗਿਆ। ਇਸ ਹਮਲੇ ਵਿਚ ਭਾਜਪਾ ਦੇ ਤਿੰਨ ਵਰਕਰ ਜ਼ਖਮੀ ਹੋ ਗਏ ਜਿਸ ਤੋਂ ਬਾਅਦ ਇਨ੍ਹਾਂ ਜ਼ਖਮੀਆਂ ਨੂੰ ਗੁਰੂਹਰਸਹਾਏ ਦੇ ਸੀ. ਐੱਚ. ਸੀ. ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਜ਼ਖਮੀ ਨੌਜਵਾਨਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਇਨ੍ਹਾਂ ਨੂੰ ਫਰੀਦਕੋਟ ਦੇ ਮੈਡੀਕਲ ਕਾਲਜ ਵਿਖੇ ਰੈਫਰ ਕਰ ਦਿੱਤਾ ਗਿਆ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਗੁਰੂਹਰਸਹਾਏ ਦੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਉਨ੍ਹਾਂ ਵੱਲੋਂ ਇਸ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਘਟਨਾ ਸ਼ਹਿਰ ਦੇ ਭੀੜ ਭਾੜ ਵਾਲੇ ਬਜ਼ਾਰ ਵਿਚ ਵਾਪਰੀ ਹੈ ਅਤੇ ਪੁਲਸ ਵੱਲੋਂ ਬਾਜ਼ਾਰ ਦੀਆਂ ਦੁਕਾਨਾਂ 'ਤੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਖੰਗਾਲਿਆ ਜਾ ਰਿਹਾ ਹੈ ਤਾਂ ਜੋ ਕੋਈ ਘਟਨਾ ਦਾ ਸੁਰਾਗ ਮਿਲ ਸਕੇ।
ਇਹ ਵੀ ਪੜ੍ਹੋ : ਸਕੂਲਾਂ ਦਾ ਸਮਾਂ ਬਦਲਣ ਤੋਂ ਬਾਅਦ ਸਿੱਖਿਆ ਵਿਭਾਗ ਨੇ ਜਾਰੀ ਕੀਤੀ ਐਡਵਾਈਜ਼ਰੀ, ਪ੍ਰਾਈਵੇਟ ਸਕੂਲਾਂ ਨੂੰ ਸਿੱਧੀ ਚੇਤਾਵਨੀ
ਇੱਥੇ ਇਹ ਵੀ ਦੱਸਣਯੋਗ ਹੈ ਕਿ ਭਾਜਪਾ ਫਿਰੋਜ਼ਪੁਰ ਦੇ ਯੁਵਾ ਮੋਰਚਾ ਦੇ ਜਨਰਲ ਸੈਕਟਰੀ ਅਵਿਸ਼ ਕੁਮਾਰ ਦੇ ਸੱਟਾਂ ਬਹੁਤ ਜ਼ਿਆਦਾ ਲੱਗੀਆਂ ਹਨ। ਇਸ ਕਾਤਲਾਨਾ ਹਮਲੇ ਵਿਚ ਕੁਲਦੀਪ ਕੁਮਾਰ (ਟੋਨੀ ਬਾਬਾ) ਸੁਨੀਲ ਕੁਮਾਰ ਵੀ ਜ਼ਖਮੀ ਹੋਏ ਹਨ। ਇਸ ਦੌਰਾਨ ਸ਼ਹਿਰ ਅੰਦਰ ਪਿਛਲੇ ਕਈ ਦਿਨਾਂ ਤੋਂ ਬੀ. ਐੱਸ. ਐੱਫ. ਅਤੇ ਪੁਲਸ ਪ੍ਰਸ਼ਾਸਨ ਵੱਲੋਂ ਸਮੇਂ ਸਮੇਂ 'ਤੇ ਚੋਣਾਂ ਨੂੰ ਦੇਖਦੇ ਹੋਏ ਫਲੈਗ ਮਾਰਚ ਵੀ ਕੱਢਿਆ ਜਾਂਦਾ ਹੈ ਪਰ ਇਸ ਦੇ ਬਾਵਜੂਦ ਵੀ ਸ਼ਹਿਰ ਅੰਦਰ ਬੀਤੇ ਦਿਨੀਂ ਹੋਈ ਗੁੰਡਾਗਰਦੀ ਦੇ ਕਾਰਨ ਸ਼ਹਿਰ 'ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਪੁਲਸ ਵੱਲੋਂ ਇਸ ਘਟਨਾ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਘਟਨਾ ਨੂੰ ਅੰਜਾਮ ਦੇਣ ਵਾਲੇ ਸ਼ਰਾਰਤੀ ਅਨਸਰਾਂ ਨੂੰ ਜਲਦੀ ਫੜ ਕੇ ਉਨ੍ਹਾਂ 'ਤੇ ਬਣਦੀ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ : ਭਿਆਨਕ ਗਰਮੀ ਦੇ ਚੱਲਦਿਆਂ ਸਕੂਲਾਂ ਲਈ ਸਿੱਖਿਆ ਵਿਭਾਗ ਦਾ ਸਖ਼ਤ ਫ਼ੈਸਲਾ, ਜਾਰੀ ਕੀਤੀ ਐਡਵਾਈਜ਼ਰੀ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8