ਤਿੰਨੇ ਕਾਲੇ ਕਾਨੂੰਨ ਰੱਦ ਕੀਤੇ ਜਾਣੇ ਚਾਹੀਦੇ ਹਨ : ਪ੍ਰਤਾਪ ਬਾਜਵਾ
Monday, Sep 20, 2021 - 05:07 PM (IST)
ਗੁਰਦਾਸਪੁਰ (ਸਰਬਜੀਤ) - ਸੰਸਦ ਮੈਂਬਰ ਅਤੇ ਸਾਬਕਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੇ ਸਬੰਧ ’ਚ ਇਕ ਟਵੀਟ ਕੀਤਾ ਹੈ। ਉਨ੍ਹਾਂ ਟਵੀਟ ਕਰਦੇ ਕਿਹਾ ਕਿ ਪਿਛਲੇਂ ਸਾਲ ਸਤੰਬਰ 2020 ਵਿੱਚ ਤਿੰਨ ਕਾਲੇ ਕਾਨੂੰਨਾਂ ਦੇ ਲਾਗੂ ਹੋਣ ਤੋਂ ਬਾਅਦ ਦੇਸ਼ ਭਰ ਦੇ ਲੱਖਾਂ ਕਿਸਾਨਾਂ ਨੇ ਵਿਰੋਧ ਕੀਤਾ ਅਤੇ ਸੈਂਕੜੇ ਕਿਸਾਨ ਇਨ੍ਹਾਂ ਕਾਨੂੰਨਾਂ ਦੇ ਵਿਰੋਧ ਵਿੱਚ ਸ਼ਹੀਦ ਹੋ ਗਏ। ਜਦਕਿ ਹੁਣ ਸਮਾਂ ਹੈ ਕਿ ਭਾਰਤ ਸਰਕਾਰ ਨੂੰ ਆਪਣੀ ਕੀਤੀ ਗਲਤੀ ਨੂੰ ਠੀਕ ਕਰਦੇ ਹੋਏ ਇਨਾਂ ਕਾਲੇ ਕਾਨੂੰਨਾਂ ਨੂੰ ਵਾਪਸ ਲੈਣਾ ਚਾਹੀਦਾ ਹੈ ।
ਪੜ੍ਹੋ ਇਹ ਵੀ ਖ਼ਬਰ - ਪ੍ਰੀਖਿਆਰਥੀਆਂ ਨੂੰ ਲੱਗਾ ਵੱਡਾ ਝਟਕਾ : ਪੰਜਾਬ ਪੁਲਸ ਹੈੱਡ ਕਾਂਸਟੇਬਲ ਦੀ ਭਰਤੀ ਪ੍ਰੀਖਿਆ ਹੋਈ ਰੱਦ
ਬਾਜਵਾ ਨੇ ਕਿਹਾ ਕਿ ਮੈਂ ਉਨ੍ਹਾਂ ਬਹਾਦਰ ਕਿਸਾਨਾਂ ਨੂੰ ਪ੍ਰਣਾਮ ਕਰਦਾ ਹਾਂ, ਜਿੰਨਾਂ ਨੇ ਸਰਦੀਆਂ, ਗਰਮੀਆਂ, ਹਨੇਰੀ ਤੂਫਾਨ ਅਤੇ ਹਰ ਤਰਾਂ ਦੇ ਮੌਸਮ ਦੀ ਮਾਰ ਨੂੰ ਝੱਲਦੇ ਹੋਏ ਇਸ ਸੰਘਰਸ਼ ਨੂੰ ਜਾਰੀ ਰੱਖਿਆ। ਕਈਆਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ, ਫਿਰ ਵੀ ਉਨ੍ਹਾਂ ਦੇ ਫੌਲਾਦੀ ਇਰਾਦੇ ਕਦੇ ਨਹੀਂ ਡਿੱਗੇ। ਬਾਜਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਕਿਸਾਨਾਂ ਦੇ ਸੰਘਰਸ਼ ਵਿੱਚ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਖੜੀ ਰਹੇਗੀ । ਇਹ ਤਿੰਨੇ ਕਾਲੇ ਕਾਨੂੰਨ ਰੱਦ ਕੀਤੇ ਜਾਣੇ ਚਾਹੀਦੇ ਹਨ ਅਤੇ ਭਾਰਤ ਸਰਕਾਰ ਨੂੰ ਇਸ ਰੁਕਾਵਟ ਨੂੰ ਖ਼ਤਮ ਕਰਨ ਦੀ ਰਾਹ ’ਤੇ ਕੰਮ ਕਰਨਾ ਚਾਹੀਦਾ ਹੈ ।
ਪੜ੍ਹੋ ਇਹ ਵੀ ਖ਼ਬਰ - ਸਾਲੀ ਨਾਲ ਇਸ਼ਕ ਪ੍ਰਵਾਨ ਚੜ੍ਹਾਉਣ ਲਈ ਕੀਤਾ ਸਾਂਢੂ ਦਾ ਕਤਲ, 4 ਮਹੀਨੇ ਪਹਿਲਾਂ ਖੇਤਾਂ ’ਚ ਦੱਬੀ ਲਾਸ਼ ਹੋਈ ਬਰਾਮਦ