LPU ਮਾਮਲੇ ''ਚ ਨਵੀਂ ਅਪਡੇਟ! ਤਿੰਨ ਹੋਰ ਨੌਜਵਾਨ ਗ੍ਰਿਫ਼ਤਾਰ, ਯੂਨੀਵਰਸਿਟੀ ਦੇ ਨਿਕਲੇ ਵਿਦਿਆਰਥੀ

Thursday, Oct 08, 2026 - 12:00 PM (IST)

LPU ਮਾਮਲੇ ''ਚ ਨਵੀਂ ਅਪਡੇਟ! ਤਿੰਨ ਹੋਰ ਨੌਜਵਾਨ ਗ੍ਰਿਫ਼ਤਾਰ, ਯੂਨੀਵਰਸਿਟੀ ਦੇ ਨਿਕਲੇ ਵਿਦਿਆਰਥੀ

ਫਗਵਾੜਾ/ਜਲੰਧਰ (ਸੋਨੂੰ)- ਫਗਵਾੜਾ ਲਵਾਲੀ ਪ੍ਰੋਫੈਸ਼ਨਲ ਯੂਨਿਵਰਸਿਟੀ (ਐੱਲ. ਪੀ. ਯੂ) 'ਚ ਹਿੰਸਾ ਦੇ ਮਾਮਲੇ 'ਚ ਫਗਵਾੜਾ ਪੁਲਸ ਨੇ ਕਾਰਵਾਈ ਕੀਤੀ ਹੈ ਅਤੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਤਿੰਨੋਂ ਮੁਲਜ਼ਮਾਂ ਨੂੰ ਦੇ ਵੱਖਰੇ-ਵੱਖਰੇ ਸਥਾਨਾਂ ਤੋਂ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਨੂੰ ਫਗਵਾੜਾ ਦੀ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਉਨ੍ਹਾਂ ਦਾ ਰਿਮਾਂਡ ਹਾਸਲ ਕੀਤਾ ਗਿਆ। ਪੁਲਸ ਮੁਤਾਬਕ ਗ੍ਰਿਫ਼ਤਾਰ ਨੌਜਵਾਨਾਂ ਦੀ ਪਛਾਣ ਮਹਾਰਾਸ਼ਟਰ ਦੇ ਰਹਿਣ ਵਾਲੇ ਅਸ਼ੋਕ ਕੁਮਾਰ ਦੇ ਪੁੱਤਰ ਬਿਸ਼ਿਆ, ਬਿਹਾਰ ਦੇ ਰਹਿਣ ਵਾਲੇ ਰਾਜੇਸ਼ ਦੇ ਪੁੱਤਰ ਕ੍ਰਿਸ਼ਨਾ ਅਤੇ ਰਾਜਸਥਾਨ ਦੇ ਰਹਿਣ ਵਾਲੇ ਸੰਪਤ ਦੇ ਪੁੱਤਰ ਯੋਗੇਸ਼ ਵਜੋਂ ਹੋਈ ਹੈ। ਇਹ ਤਿੰਨੋਂ ਲਵਲੀ ਯੂਨੀਵਰਸਿਟੀ ਦੇ ਵਿਦਿਆਰਥੀ ਦੱਸੇ ਜਾ ਰਹੇ ਹਨ। 

ਇਹ ਵੀ ਪੜ੍ਹੋ: ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ

PunjabKesari

ਮਿਲੀ ਜਾਣਕਾਰੀ ਮੁਤਾਬਕ ਪੁਲਸ ਨੇ ਤਿੰਨਾਂ ਨੂੰ ਵੱਖ-ਵੱਖ ਸਥਾਨਾਂ ਤੋਂ ਗ੍ਰਿਫ਼ਤਾਰ ਕੀਤਾ। ਯੋਗੇਸ਼ ਨੂੰ ਲਵਲੀ ਯੂਨੀਵਰਸਿਟੀ ਦੇ ਲੋਅਰ ਗੇਟ ਤੋਂ ਗ੍ਰਿਫ਼ਤਾਰ ਕੀਤਾ ਗਿਆ। ਪੁਲਸ ਦਾ ਦੋਸ਼ ਹੈ ਕਿ ਹਿੰਸਾ ਦੌਰਾਨ ਵਾਹਨਾਂ ਦੀ ਭੰਨਤੋੜ ਕਰਨ, ਸੜਕਾਂ ਨੂੰ ਰੋਕਣ ਅਤੇ ਵਿਦਿਆਰਥੀਆਂ ਨੂੰ ਹਿੰਸਾ ਲਈ ਭੜਕਾਉਣ ਦੀ ਕੋਸ਼ਿਸ਼ ਕੀਤੀ ਗਈ। ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਪੁਲਸ ਨੇ ਉਨ੍ਹਾਂ ਨੂੰ ਅਦਾਲਤ 'ਚ ਪੇਸ਼ ਕੀਤਾ ਅਤੇ ਹੋਰ ਜਾਂਚ ਲਈ ਰਿਮਾਂਡ ਹਾਸਲ ਕੀਤਾ। ਪੁਲਸ ਹੁਣ ਹਿੰਸਾ ਦੌਰਾਨ ਉਨ੍ਹਾਂ ਦੀ ਭੂਮਿਕਾ ਅਤੇ ਹੋਰ ਸੰਭਾਵੀ ਅਪਰਾਧੀਆਂ ਬਾਰੇ ਜਾਣਕਾਰੀ ਇਕੱਠੀ ਕਰਨ ਲਈ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ।

ਇਹ ਵੀ ਪੜ੍ਹੋ: ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ ਹੋਵੇਗਾ...

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News