ਸਰਹੱਦ ਪਾਰ ਤੋਂ ਆਏ ਹਥਿਆਰਾਂ ਸਮੇਤ 3 ਨੌਜਵਾਨ ਗ੍ਰਿਫ਼ਤਾਰ, 3 ਪਿਸਟਲ ਬਰਾਮਦ

Saturday, Jul 04, 2026 - 11:44 AM (IST)

ਸਰਹੱਦ ਪਾਰ ਤੋਂ ਆਏ ਹਥਿਆਰਾਂ ਸਮੇਤ 3 ਨੌਜਵਾਨ ਗ੍ਰਿਫ਼ਤਾਰ, 3 ਪਿਸਟਲ ਬਰਾਮਦ

ਜਲੰਧਰ (ਸ. ਹ.)– ਸੀ. ਆਈ. ਏ. ਸਟਾਫ਼ ਨੇ ਪਾਕਿਸਤਾਨ ਤੋਂ ਭੇਜੇ ਗਏ 3 ਆਧੁਨਿਕ ਹਥਿਆਰਾਂ ਨਾਲ 3 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਹਾਲਾਂਕਿ ਤਿੰਨਾਂ ਦਾ ਪੁਰਾਣਾ ਕੋਈ ਅਪਰਾਧਿਕ ਰਿਕਾਰਡ ਨਹੀਂ ਮਿਲਿਆ ਹੈ ਪਰ ਉਨ੍ਹਾਂ ਨੂੰ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਤਿੰਨਾਂ ਨੌਜਵਾਨਾਂ ਤੋਂ 32 ਬੋਰ ਦੇ 2 ਪਿਸਟਲ ਅਤੇ ਇਕ 9 ਐੱਮ. ਐੱਮ. ਦਾ ਗਲੌਕ ਪਿਸਟਲ ਬਰਾਮਦ ਹੋਇਆ ਹੈ।

ਇਹ ਵੀ ਪੜ੍ਹੋ: ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ ਦਿਸੀਆਂ ਬਗਾਵਤੀ ਸੁਰਾਂ

ਏ. ਸੀ. ਪੀ. (ਡੀ) ਅਮਰਬੀਰ ਸਿੰਘ ਨੇ ਦੱਸਿਆ ਕਿ ਸੀ. ਆਈ. ਏ. ਸਟਾਫ਼ ਦੇ ਇੰਚਾਰਜ ਸੁਰਿੰਦਰ ਕੁਮਾਰ ਕੰਬੋਜ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਗਾਂਧੀ ਕੈਂਪ ਨੇੜੇ ਟ੍ਰੈਪ ਲਾਇਆ ਹੋਇਆ ਸੀ। ਇਸੇ ਦੌਰਾਨ ਤਿੰਨ ਨੌਜਵਾਨਾਂ ਨੂੰ ਸ਼ੱਕੀ ਹਾਲਾਤ ਵਿਚ ਘੁੰਮਦਾ ਵੇਖ ਕੇ ਉਨ੍ਹਾਂ ਨੂੰ ਕਾਬੂ ਕਰ ਲਿਆ ਗਿਆ। ਤਿੰਨਾਂ ਦੀ ਪਛਾਣ ਸ਼ੁਭਮ ਪੁੱਤਰ ਜਸਪਾਲ ਸਿੰਘ ਨਿਵਾਸੀ ਚਰਨਜੀਤਪੁਰਾ, ਅਮਿਤ ਪੁੱਤਰ ਅਨਿਲ ਕੁਮਾਰ ਨਿਵਾਸੀ ਗੁਰੂ ਅਮਰਦਾਸ ਕਾਲੋਨੀ ਅਤੇ ਗੌਰਵ ਨਿਵਾਸੀ ਜਲੰਧਰ ਦੇ ਰੂਪ ਵਿਚ ਹੋਈ। ਪੁਲਸ ਨੇ ਸ਼ੁਭਮ ਦੀ ਤਲਾਸ਼ੀ ਲਈ ਤਾਂ ਉਸ ਤੋਂ 32 ਬੋਰ ਦਾ ਪਿਸਟਲ ਅਤੇ 2 ਗੋਲ਼ੀਆਂ ਮਿਲੀਆਂ। ਅਮਿਤ ਤੋਂ ਵੀ 32 ਬੋਰ ਦੀ ਪਿਸਟਲ ਅਤੇ 2 ਗੋਲ਼ੀਆਂ ਮਿਲੀਆਂ, ਜਦਕਿ ਗੌਰਵ ਤੋਂ 9 ਐੱਮ. ਐੱਮ. ਦਾ ਪਿਸਟਲ ਅਤੇ 2 ਗੋਲ਼ੀਆਂ ਬਰਾਮਦ ਹੋਈਆਂ।

ਇਹ ਵੀ ਪੜ੍ਹੋ: ਅਗਲੇ 24 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,ਮੌਸਮ ਵਿਭਾਗ ਨੇ ਦਿੱਤੀ ਵੱਡੀ ਚਿਤਾਵਨੀ

ਜਾਂਚ ਵਿਚ ਪਤਾ ਲੱਗਾ ਕਿ ਉਕਤ ਹਥਿਆਰ ਪਾਕਿਸਤਾਨ ਤੋਂ ਡ੍ਰੋਨ ਜ਼ਰੀਏ ਭੇਜੀ ਗਈ ਹਥਿਆਰਾਂ ਦੀ ਖੇਪ ਵਿਚ ਆਏ ਸਨ। ਜਾਂਚ ਵਿਚ ਇਹ ਗੱਲ ਵੀ ਸਾਹਮਣੇ ਆਈ ਕਿ ਉਕਤ ਮੁਲਜ਼ਮਾਂ ਨੇ ਇਕ ਹੋਰ ਵਿਅਕਤੀ ਦੀ ਮਦਦ ਨਾਲ ਸਰਹੱਦ ਪਾਰ ਤੋਂ ਆਉਣ ਵਾਲੇ ਹਥਿਆਰਾਂ ਨੂੰ ਵੇਚਣ ਵਾਲੇ ਵਿਅਕਤੀ ਨਾਲ ਮੁਲਾਕਾਤ ਕਰਵਾਈ ਸੀ, ਜਿਸ ਦੇ ਬਾਅਦ ਉਕਤ ਹਥਿਆਰ ਉਨ੍ਹਾਂ ਤਕ ਪਹੁੰਚਾਏ ਗਏ। ਪੁਲਸ ਨੇ ਤਿੰਨਾਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਰਿਮਾਂਡ 'ਤੇ ਲਿਆ ਹੈ। ਪੁਲਸ ਦਾ ਕਹਿਣਾ ਹੈ ਕਿ ਤਿੰਨਾਂ ਵਿਚੋਂ ਕੋਈ ਵੀ ਕਿਸੇ ਗੈਂਗ ਨਾਲ ਤਾਂ ਸਬੰਧਤ ਨਹੀਂ ਨਿਕਲਿਆ ਹੈ ਪਰ ਹਥਿਆਰ ਰੱਖਣ ਦੇ ਕਾਰਨ ਪਤਾ ਕਰਵਾਏ ਜਾ ਰਹੇ ਹਨ।

ਇਹ ਵੀ ਪੜ੍ਹੋ: ਚਰਨਜੀਤ ਚੰਨੀ ਦੀ ਰਿਹਾਇਸ਼ 'ਤੇ ਨਾਰਾਜ਼ ਕਾਂਗਰਸੀ ਆਗੂਆਂ ਦੀ ਹੋਈ ਮੀਟਿੰਗ! ਲਿਆ ਗਿਆ ਵੱਡਾ ਫ਼ੈਸਲਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News