ਸ਼ਾਹਕੋਟ 'ਚ ਰੂਹ ਕੰਬਾਊ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ, ਇਕ ਦੀ ਵੱਖ ਹੋਈ ਬਾਂਹ ਤੇ ਇਕ ਦਾ ਖੁੱਲ੍ਹਿਆ ਦਿਮਾਗ

03/31/2023 6:30:02 PM

ਜਲੰਧਰ/ਸ਼ਾਹਕੋਟ (ਵੈੱਬ ਡੈਸਕ)- ਜਲੰਧਰ ਵਿਖੇ ਭਿਆਨਕ ਹਾਦਸਾ ਵਾਪਰਨ ਕਰਕੇ ਤਿੰਨ ਨੌਜਵਾਨਾਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਇਕ ਮੋਟਰਸਾਈਕਲ ਸਵਾਰ ਤਿੰਨ ਨੌਜਵਾਨ ਰੇਤਾ ਨਾਲ ਭਰੀ ਟਰੈਕਟਰ-ਟਰਾਲੀ ਦੇ ਨਾਲ ਜਾ ਟਕਰਾਏ। ਇਸ ਟਰਾਲੀ ਦੇ ਵੱਜਣ ਪਿੱਛੋਂ ਤਿੰਨ ਨੌਜਵਾਨਾਂ ਦੀ ਭਿਆਨਕ ਮੌਤ ਹੋ ਗਈ। ਫਿਲਹਾਲ ਦੋ ਨੌਜਵਾਨਾਂ ਦੀ ਮੌਕੇ 'ਤੇ ਮੌਤ ਹੋ ਗਈ। ਜਿਹੜੇ ਦੋ ਨੌਜਵਾਨ ਮੌਕੇ 'ਤੇ ਮਾਰੇ ਗਏ, ਉਨ੍ਹਾਂ ਵਿਚੋਂ ਇਕ ਦੀ ਮੌਕੇ 'ਤੇ ਬਾਂਹ ਸਰੀਰ ਤੋਂ ਵਖ ਹੋ ਗਈ ਜਦਕਿ ਦੂਜੇ ਨੌਜਵਾਨ ਦੀ ਦਿਮਾਗ ਖੁੱਲ੍ਹ ਕੇ ਬਾਹਰ ਆ ਗਿਆ। ਉਥੇ ਹੀ ਤੀਜੇ ਨੌਜਵਾਨ ਨੇ ਹਸਪਤਾਲ ਲਿਜਾਂਦੇ ਸਮੇਂ ਜ਼ਖ਼ਮਾਂ ਦੀ ਤਾਬ ਨਾ ਝਲਦੇ ਹੋਏ ਮੌਤ ਹੋ ਗਈ। 

PunjabKesari

ਇਹ ਵੀ ਪੜ੍ਹੋ : ਸੂਬੇ ਦੇ ਲੋਕਾਂ ਲਈ ਵੱਡੀ ਪਹਿਲ ਕਰਨ ਜਾ ਰਹੀ ਪੰਜਾਬ ਸਰਕਾਰ, ਸ਼ੁਰੂ ਹੋਣਗੀਆਂ ਯੋਗਸ਼ਾਲਾਵਾਂ

ਤਿੰਨੇ ਨੌਜਵਾਨ ਸ਼ਾਹਕੋਟ ਦੇ ਪਿੰਡ ਨੰਗਲ ਅੰਬੀਆਂ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਇਹ ਹਾਦਸਾ ਢੰਡੋਵਾਲ ਰੋਡ 'ਤੇ ਵਾਪਰਿਆ। ਘਟਨਾ ਦੀ ਸੂਚਨਾ ਪਾ ਕੇ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਕਤ ਨੌਜਵਾਨ ਆਪਣੇ ਕੰਮ ਤੋਂ ਘਰੇ ਜਾ ਰਹੇ ਸਨ। ਉਕਤ ਨੌਜਵਾਨਾਂ ਦੀ ਪਛਾਣ ਵਿਨੇ, ਪ੍ਰਭਦੀਪ ਸਿੰਘ, ਅਤੇ ਬਲਜੀਤ ਸਿੰਘ ਵਜੋਂ ਹੋਈ ਹੈ। 

PunjabKesari

PunjabKesari

ਇਹ ਵੀ ਪੜ੍ਹੋ : ਤਲਵਾੜਾ ਤੋਂ ਆਈ ਦੁਖ਼ਦਾਇਕ ਖ਼ਬਰ, ਪਿਓ ਨੇ ਦੋ ਧੀਆਂ 'ਤੇ ਪੈਟਰੋਲ ਪਾ ਕੇ ਲਾਈ ਅੱਗ

PunjabKesari

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


shivani attri

Content Editor

Related News