ਪਾਬੰਦੀਸ਼ੁਦਾ ਗੋਲੀਆਂ ਸਣੇ ਤਿੰਨ ਕਾਰ ਸਵਾਰ ਗ੍ਰਿਫਤਾਰ
Tuesday, Sep 23, 2025 - 01:50 PM (IST)

ਜਲੰਧਰ (ਕੁੰਦਨ,ਪੰਕਜ) : ਪੰਜਾਬ ਸਰਕਾਰ ਵੱਲੋਂ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਅੱਜ ਪੁਲਸ ਕਮਿਸ਼ਨਰ ਧਰਮਪ੍ਰੀਤ ਕੌਰ ਦੀ ਨਿਗਰਾਨੀ ਹੇਠ, ਏਡੀਸੀਪੀ ਮਨਪ੍ਰੀਤ ਸਿੰਘ ਢਿੱਲੋਂ, ਆਈਪੀਐੱਸ ਜਯੰਤ ਪੁਰੀ, ਸੀਆਈਏ ਸਿਟੀ ਇੰਚਾਰਜ ਸੁਰੇਂਦਰ ਕੁਮਾਰ ਨੇ ਪਾਰਟੀ ਸਮੇਤ ਬੋਲਟਨ ਪਾਰਕ ਵਿੱਚ ਇੱਕ ਸਵਿਫਟ ਕਾਰ ਨੂੰ ਰੋਕਿਆ ਅਤੇ ਜਦੋਂ ਇਸਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚ ਸਵਾਰ ਤਿੰਨ ਵਿਅਕਤੀਆਂ ਤੋਂ ਭਾਰੀ ਮਾਤਰਾ ਵਿੱਚ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਨਿਤਿਨ, ਅਜੈ ਅਤੇ ਅਮਿਤ ਵਜੋਂ ਹੋਈ ਹੈ। ਇਹ ਤਿੰਨੋਂ ਜਲੰਧਰ ਦੇ ਰਹਿਣ ਵਾਲੇ ਹਨ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e