ਛੱਪੜ ’ਚ ਨਹਾਉਣ ਗਏ 2 ਸਕੇ ਭਰਾਵਾਂ ਸਣੇ ਤਿੰਨ ਬੱਚੇ ਡੁੱਬੇ, ਮੌਤ

Sunday, Oct 03, 2021 - 10:23 PM (IST)

ਛੱਪੜ ’ਚ ਨਹਾਉਣ ਗਏ 2 ਸਕੇ ਭਰਾਵਾਂ ਸਣੇ ਤਿੰਨ ਬੱਚੇ ਡੁੱਬੇ, ਮੌਤ

ਮਾਨਸਾ (ਅਮਰਜੀਤ ਚਾਹਲ)-ਜ਼ਿਲ੍ਹੇ ਦੇ ਪਿੰਡ ਮਾਨ ਬੀਬੜੀਆ ’ਚ ਪਿੰਡ ਦੇ ਛੱਪੜ ’ਚ ਨਹਾਉਂਦੇ ਸਮੇਂ 2 ਸਕੇ ਭਰਾਵਾਂ ਸਣੇ 3 ਬੱਚਿਆਂ ਦੀ ਡੁੱਬਣ ਕਾਰਨ ਮੌਤ ਹੋ ਗਈ, ਜਿਨ੍ਹਾਂ ਦੀ ਉਮਰ 9 ਤੋਂ 13 ਸਾਲ ਹੈ। ਜਿਵੇਂ ਹੀ ਇਸ ਦੀ ਖ਼ਬਰ ਪਿੰਡ ਵਾਸੀਆਂ ਨੂੰ ਮਿਲੀ ਤਾਂ ਉਨ੍ਹਾਂ ਨੇ ਤੁਰੰਤ ਬੱਚਿਆਂ ਨੂੰ ਬਾਹਰ ਕੱਢਿਆ ਤੇ ਮਾਨਸਾ ਦੇ ਸਿਵਲ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਬੱਚਿਆਂ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਦੋ ਸਕੇ ਭਰਾਵਾਂ ਦੀ ਮਾਂ ਦੀ ਵੀ ਕੁਝ ਸਮਾਂ ਪਹਿਲਾਂ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ : ਲਖੀਮਪੁਰ ਖੀਰੀ ਘਟਨਾ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਬਿਆਨ, ਕੱਲ DC ਦਫ਼ਤਰਾਂ ਅੱਗੇ ਦਿੱਤੇ ਜਾਣਗੇ ਧਰਨੇ

ਇਸ ਦੌਰਾਨ ਸਿਵਲ ਹਸਪਤਾਲ ਦੇ ਡਾਕਟਰ ਵਿਲੀਅਮ ਨੇ ਦੱਸਿਆ ਕਿ ਉਨ੍ਹਾਂ ਕੋਲ 3 ਬੱਚੇ ਲਿਆਂਦੇ ਗਏ ਸਨ, ਜਿਨ੍ਹਾਂ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ, ਇਸ ਲਈ ਬੱਚਿਆਂ ਦੀਆਂ ਲਾਸ਼ਾਂ ਨੂੰ ਮੁਰਦਾਘਰ ’ਚ ਰੱਖਿਆ ਗਿਆ ਹੈ, ਜਿਥੋਂ ਉਨ੍ਹਾਂ ਦੀਆਂ ਲਾਸ਼ਾਂ ਰਿਸ਼ਤੇਦਾਰਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ। 
 


author

Manoj

Content Editor

Related News