ਰੂਪਨਗਰ ਵਿਖੇ ਰੇਲ ਹਾਦਸੇ 'ਚ ਮਾਰੇ ਗਏ 3 ਬੱਚਿਆਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ

11/30/2022 6:07:15 PM

ਸ੍ਰੀ ਕੀਰਤਪੁਰ ਸਾਹਿਬ (ਬਾਲੀ)-ਬੀਤੇ ਦਿਨੀਂ ਰੇਲ ਹਾਦਸੇ 'ਚ ਮਾਰੇ ਗਏ ਤਿੰਨ ਮਾਸੂਮ ਬੱਚਿਆਂ ਦੇ ਪਰਿਵਾਰਾਂ ਨਾਲ ਦੁੱਖ ਸਾਝਾਂ ਕਰਨ ਲਈ ਅੱਜ ਮੁੜ ਐੱਸ. ਡੀ. ਐੱਮ. ਮਨੀਸ਼ਾ ਰਾਣਾ ਆਈ. ਏ. ਐੱਸ ਅਤੇ ਵਧੀਕ ਡਿਪਟੀ ਕਮਿਸ਼ਨਰ ਹਰਜੋਤ ਕੌਰ ਪਹੁੰਚੇ। ਉਨ੍ਹਾਂ ਨੇ ਪਰਿਵਾਰਾਂ ਦੀ ਹਰ ਸੰਭਵ ਮੱਦਦ ਕਰਨ ਦਾ ਭਰੋਸਾ ਦਿੱਤਾ। ਐੱਸ. ਡੀ. ਐੱਮ. ਮਨੀਸ਼ਾ ਰਾਣਾ ਨੇ ਦੱਸਿਆ ਕਿ ਬਹੁਤ ਹੀ ਦੁਖ਼ਦਾਈ ਰੇਲ ਹਾਦਸੇ ਵਿਚ ਕੀਰਤਪੁਰ ਸਾਹਿਬ ਦੇ ਤਿੰਨ ਮਾਸੂਮ ਬੱਚਿਆਂ ਦੀ ਮੌਤ ਹੋਈ ਹੈ। ਇਨ੍ਹਾਂ ਪੀੜਤ ਪਰਿਵਾਰਾਂ ਦਾ ਦੁੱਖ਼ ਵੰਡਾਉਣ ਲਈ ਅਸੀਂ ਅੱਜ ਮੁੜ ਇਨ੍ਹਾਂ ਕੋਲ ਆਏ ਹਾਂ। ਉਨ੍ਹਾਂ ਦੱਸਿਆ ਕਿ ਪੀੜਤ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਇਕ-ਇਕ ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ :  ਜਲੰਧਰ ਵਿਖੇ ਭਿਆਨਕ ਅੰਜਾਮ ਤੱਕ ਪੁੱਜੀ 'ਲਵ ਮੈਰਿਜ', ਪਤਨੀ ਦਾ ਕਤਲ ਕਰਨ ਮਗਰੋਂ ਖ਼ੁਦ ਵੀ ਗਲ਼ ਲਾਈ ਮੌਤ

ਉਨ੍ਹਾਂ ਨੇ ਕਿਹਾ ਕਿ ਇਹ ਬਹੁਤ ਦਰਦਨਾਕ ਹਾਦਸਾ ਹੈ, ਮਾਸੂਮ ਬੱਚਿਆਂ ਦੇ ਪਰਿਵਾਰਾਂ ਦੀ ਅਸੀਂ ਹਰ ਤਰਾਂ ਦੀ ਸਹਾਇਤਾ ਕਰਨ ਲਈ ਤਿਆਰ ਹਾਂ। ਇਸ ਮੌਕੇ ਆਮ ਆਦਮੀ ਪਾਰਟੀ ਦੇ ਯੂਥ ਪ੍ਰਧਾਨ ਕਮਿੱਕਰ ਸਿੰਘ ਡਾਢੀ ਨੇ ਰੇਲ ਹਾਦਸੇ 'ਤੇ ਦੁੱਖ਼ ਪ੍ਰਗਟ ਕਰਦੇ ਹੋਏ ਕਿਹਾ ਕਿ ਮਾਸੂਮ ਬੱਚਿਆਂ ਦੇ ਪਰਿਵਾਰਾਂ ਨਾਲ ਇਸ ਦੁਖ਼ ਦੀ ਘੜੀ ਵਿਚ ਅਸੀਂ ਹਰ ਸੰਭਵ ਸਹਾਇਤਾ ਲਈ ਤਿਆਰ ਹਾਂ। ਉਨ੍ਹਾਂ ਨੇ ਕਿਹਾ ਕਿ ਹਲਕਾ ਵਿਧਾਇਕ ਅਤੇ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਰੇਲ ਹਾਦਸੇ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਹ ਸੂਬੇ ਤੋਂ ਬਾਹਰ ਹਨ, ਉਨ੍ਹਾਂ ਨੇ ਨਿਰਦੇਸ਼ ਦਿੱਤਾ ਹੈ ਕਿ ਪੀੜਤ ਪਰਿਵਾਰਾਂ ਨਾਲ ਨਿਰੰਤਰ ਤਾਲਮੇਲ ਰੱਖਿਆ ਜਾਵੇ ਅਤੇ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇ। ਇਸ ਮੌਕੇ ਤਹਿਸੀਲਦਾਰ ਅੰਮ੍ਰਿਤਵੀਰ ਸਿੰਘ, ਪਵਨੀਸ਼ ਕੁਮਾਰ ਡੀ. ਸੀ. ਐੱਮ ਅੰਬਾਲਾ ਡਿਵੀਜ਼ਨ ਉੱਤਰੀ ਰੇਲਵੇ, ਰਮਜਾਨ ਖਾਨ ਹਾਜ਼ਰ ਸਨ।

ਇਹ ਵੀ ਪੜ੍ਹੋ : ਵਿਆਹ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਘਰ 'ਚ ਛਾਇਆ ਮਾਤਮ, ਜਲੰਧਰ ਵਿਖੇ ਮਾਪਿਆਂ ਦੇ ਇਕਲੌਤੇ ਪੁੱਤ ਦੀ ਡੇਂਗੂ ਨਾਲ ਮੌਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


shivani attri

Content Editor

Related News