ਲੱਗ ਗਈਆਂ ਮੌਜਾਂ, ਪੰਜਾਬ ''ਚ ਲਗਾਤਾਰ ਤਿੰਨ ਛੁੱਟੀਆਂ

Saturday, Jan 11, 2025 - 11:34 AM (IST)

ਲੱਗ ਗਈਆਂ ਮੌਜਾਂ, ਪੰਜਾਬ ''ਚ ਲਗਾਤਾਰ ਤਿੰਨ ਛੁੱਟੀਆਂ

ਜਲੰਧਰ- ਪੰਜਾਬ ਵਿਚ ਛੁੱਟੀਆਂ ਨੂੰ ਲੈ ਕੇ ਬੱਚਿਆਂ ਦੀਆਂ ਮੌਜਾਂ ਲੱਗ ਗਈਆਂ ਹਨ। ਪੰਜਾਬ ਵਿਚ ਲਗਾਤਾਰ ਤਿੰਨ ਛੁੱਟੀਆਂ ਆ ਗਈਆਂ ਹਨ। ਦਰਅਸਲ 13 ਜਨਵਰੀ ਨੂੰ ਲੋਹੜੀ ਦੇ ਤਿਉਹਾਰ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਰਾਖਵੀਂ ਛੁੱਟੀ ਐਲਾਨੀ ਗਈ ਹੈ। ਇਸ ਦੇ ਨਾਲ ਹੀ 12 ਤਾਰੀਖ਼ ਨੂੰ ਐਤਵਾਰ ਆ ਰਿਹਾ ਹੈ ਅਤੇ 14 ਤਾਰੀਖ਼ ਨੂੰ ਮਾਘੀ ਦਾ ਤਿਉਹਾਰ ਹੈ ਅਤੇ ਮਾਘੀ ਦੇ ਤਿਉਹਾਰ ਦੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਸਰਕਾਰੀ ਛੁੱਟੀ ਐਲਾਨੀ ਗਈ ਹੈ। 

ਇਥੇ ਇਹ ਵੀ ਦੱਸਣਯੋਗ ਹੈ ਕਿ ਕੜਾਕੇ ਦੀ ਠੰਡ ਦੇ ਮੱਦੇਨਜ਼ਰ ਸਰਕਾਰ ਨੇ ਸੂਬੇ ਦੇ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ (ਸਕੂਲ ਛੁੱਟੀਆਂ) 7 ਜਨਵਰੀ ਤੱਕ ਵਧਾਈਆਂ ਸਨ ਅਤੇ ਹੁਣ ਸਕੂਲ 8 ਜਨਵਰੀ ਤੋਂ ਖੁੱਲ੍ਹ ਚੁੱਕੇ ਹਨ। ਕੜਾਕੇ ਦੀ ਠੰਡ ਦੇ ਮੱਦੇਨਜ਼ਰ ਸਕੂਲਾਂ ਵਿਚ ਛੁੱਟੀਆਂ ਵਧਾਉਣ ਦੀ ਮੰਗ ਵੀ ਕੀਤੀ ਜਾ ਰਹੀ ਹੈ।  

ਇਹ ਵੀ ਪੜ੍ਹੋ : ਜਲੰਧਰ ਵਾਸੀਆਂ ਲਈ ਅਹਿਮ ਖ਼ਬਰ, ਅੱਜ ਹੋਵੇਗਾ ਮੇਅਰ ਦੇ ਨਾਂ ਦਾ ਐਲਾਨ

ਮਾਘੀ 'ਤੇ ਰਹੇਗੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਛੁੱਟੀ 
ਪੰਜਾਬ ਸਰਕਾਰ ਦੇ ਪਰਸੋਨਲ ਵਿਭਾਗ ਵੱਲੋਂ ਜਾਰੀ ਇਕ ਅਧਿਸੂਚਨਾ ਅਨੁਸਾਰ ਮਾਘੀ ਦੇ ਮੇਲੇ ਦੇ ਮੱਦੇਨਜ਼ਰ 14 ਜਨਵਰੀ 2025 (ਮੰਗਲਵਾਰ) ਨੂੰ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ 'ਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਸਿਰਫ਼ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਹੀ ਲਾਗੂ ਹੋਵੇਗੀ।  

ਇਹ ਵੀ ਪੜ੍ਹੋ : ਪੰਜਾਬ ਲਈ ਅਗਲੇ 24 ਘੰਟੇ ਅਹਿਮ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ

ਇਸ ਸਬੰਧੀ ਜਾਣਕਾਰੀ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਵਲੋਂ ਜਾਰੀ ਕੀਤੀ ਗਈ ਹੈ। ਇਸ ਅਧਿਸੂਚਨਾ ਦੀਆਂ ਕਾਪੀਆਂ ਪੰਜਾਬ ਰਾਜ ਦੇ ਸਮੂਹ ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ, ਵਿੱਤੀ ਕਮਿਸ਼ਨਰਜ਼, ਪ੍ਰਮੁੱਖ ਸਕੱਤਰਾਂ ਅਤੇ ਪ੍ਰਬੰਧਕੀ ਸਕੱਤਰਾਂ ਨੂੰ ਸੂਚਨਾ ਅਤੇ ਕਾਰਵਾਈ ਲਈ ਭੇਜੀਆਂ ਗਈਆਂ ਹਨ। ਇਸ ਤੋਂ ਇਲਾਵਾ ਇਹ ਸੂਚਨਾ ਸਮੂਹ ਵਿਭਾਗਾਂ ਦੇ ਮੁਖੀਆਂ, ਡਿਵੀਜ਼ਨਾਂ ਦੇ ਕਮਿਸ਼ਨਰਜ਼, ਰਜਿਸਟਰਾਰ ਪੰਜਾਬ ਅਤੇ ਹਰਿਆਣਾ ਹਾਈਕੋਰਟ, ਡਿਪਟੀ ਕਮਿਸ਼ਨਰਜ਼ ਅਤੇ ਸਬ ਡਿਵੀਜ਼ਨਲ ਮੈਜਿਸਟ੍ਰੇਟ ਨੂੰ ਵੀ ਭੇਜੀ ਗਈ ਹੈ। 

ਇਹ ਵੀ ਪੜ੍ਹੋ : ਮੰਡਰਾਉਣ ਲੱਗਾ ਖ਼ਤਰਾ! Alert 'ਤੇ ਪੰਜਾਬ, HMPV ਸਬੰਧੀ ਜਾਰੀ ਕੀਤੀ ਗਈ ਐਡਵਾਈਜ਼ਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News