ਵੱਡੀ ਖ਼ਬਰ : ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਖ਼ਤਰਨਾਕ ਸ਼ਾਰਪ ਸ਼ੂਟਰ ਗ੍ਰਿਫ਼ਤਾਰ
Friday, Nov 10, 2023 - 06:29 PM (IST)
ਮੋਹਾਲੀ : ਮੋਹਾਲੀ ਵਿਚ ਸਪੈਸ਼ਲ ਸਟੇਟ ਆਪ੍ਰੇਸ਼ਨ ਸੈੱਲ ਨੇ ਬੰਬੀਹਾ ਗੈਂਗ ਦੇ ਤਿੰਨ ਖ਼ਤਰਨਾਕ ਸ਼ਾਰਪ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਤਿੰਨਾਂ ਦੇ ਕਬਜ਼ੇ ’ਚੋਂ 2 ਵਿਦੇਸ਼ੀ ਹਥਿਆਰ ਅਤੇ 10 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ। ਇਹ ਮੋਹਾਲੀ ਵਿਚ ਕਿਸੇ ਵਿਅਕਤੀ ਦਾ ਕਤਲ ਕਰਨ ਆਏ ਸਨ। ਵਿਦੇਸ਼ ਬੈਠੇ ਗੈਂਗਸਟਰਾਂ ਵਲੋਂ ਇਨ੍ਹਾਂ ਨੂੰ ਟਾਰਗੈੱਟ ਦਿੱਤਾ ਗਿਆ, ਜਿਸ ਨੂੰ ਪੂਰਾ ਕਰਨ ਲਈ ਇਹ ਮੋਹਾਲੀ ਆਏ ਸਨ। ਫੜੇ ਗਏ ਗੈਂਗਸਟਰਾਂ ਦੀ ਪਛਾਣ ਜਗਜੀਤ ਸਿੰਘ ਉਰਫ ਜੱਗੀ, ਅਨਮੋਲ ਸਿੰਘ ਅਤੇ ਮਨਪ੍ਰੀਤ ਸਿੰਘ ਉਰਫ ਮਨੀ ਦੇ ਰੂਪ ਵਿਚ ਹੋਈ ਹੈ। ਤਿਨੇ ਮੁਲਜ਼ਮ ਮੋਗਾ ਜ਼ਿਲ੍ਹੇ ਦੇ ਰਹਿਣ ਵਾਲੇ ਹਨ। ਮੁਲਜ਼ਮਾਂ ਨੂੰ ਅਦਾਲਤ ਨੇ 4 ਦਿਨ ਦੇ ਰਿਮਾਂਡ ’ਤੇ ਪੁਲਸ ਨੂੰ ਸੌਂਪਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਆਈ ਵੱਡੀ ਅਪਡੇਟ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
ਮਿਲੀ ਜਾਣਕਾਰੀ ਮੁਤਾਬਕ ਪੰਜਾਬ ਪੁਲਸ ਦੀ ਕਾਊਂਟਰ ਇੰਟੈਲੀਜੈਂਸ ਟੀਮ ਨੂੰ ਸੂਹ ਮਿਲੀ ਸੀ ਕਿ ਮੁਲਜ਼ਮ ਮੋਹਾਲੀ ਵਿਚ ਟਾਰਗੈੱਟ ਕਿਲਿੰਗ ਨੂੰ ਅੰਜਾਮ ਦੇਣ ਵਾਲੇ ਹਨ। ਇਸ ਲਈ ਗੈਂਗਸਟਰ ਲੱਕੀ ਪਟਿਆਲ ਨੇ ਪੈਸੇ ਅਤੇ ਹਥਿਆਰਾਂ ਦਾ ਇੰਤਜ਼ਾਮ ਕੀਤਾ ਸੀ। ਇਸ ਵਿਚ ਮੁਲਜ਼ਮ ਜਗਜੀਤ ਸਿੰਘ ਸਿੱਧੇ ਗੈਂਗਸਟਰ ਲੱਕੀ ਪਟਿਆਲ ਦੇ ਸੰਪਰਕ ਵਿਚ ਸੀ। ਉਹ ਪਹਿਲਾਂ ਵੀ ਕਈ ਮਾਮਲਿਆਂ ਵਿਚ ਮੁਲਜ਼ਮ ਹੈ। ਉਸ ’ਤੇ ਨਸ਼ਾ ਤਸਕਰੀ ਦੇ ਵੀ ਦੋਸ਼ ਹਨ। ਸਪੈਸ਼ਲ ਸਟੇਟ ਆਪ੍ਰੇਸ਼ਨ ਸੈੱਲ ਨੇ ਗੈਂਗਸਟਰਾਂ ਖ਼ਿਲਾਫ ਆਈ. ਪੀ. ਸੀ. ਦੀ ਧਾਰਾ 384, 506, 120ਬੀ ਅਤੇ ਆਰਮਸ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ : ਪਰਿਵਾਰ ਦੇ ਤਿੰਨ ਜੀਆਂ ਦਾ ਹੋਇਆ ਇਕੱਠਿਆਂ ਸਸਕਾਰ, ਨਹੀਂ ਦੇਖੇ ਜਾਂਦੇ ਸੀ ਵੈਣ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8