ਪੰਜਾਬ ''ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
Friday, Jul 24, 2026 - 05:57 PM (IST)
ਜਲੰਧਰ (ਵੈੱਬ ਡੈਸਕ)- ਜੇਕਰ ਤੁਸੀਂ ਵੀ ਕਿਤੇ ਘੁੰਮਣ ਦਾ ਪਲਾਨ ਬਣਾ ਰਹੇ ਹੋ ਤਾਂ ਤੁਹਾਡੇ ਲਈ ਚੰਗੀ ਖ਼ਬਰ ਹੈ। ਦਰਅਸਲ ਪੰਜਾਬ ਵਿਚ ਲਗਾਤਾਰ ਤਿੰਨ ਛੁੱਟੀਆਂ ਆ ਰਹੀਆਂ ਹਨ, ਜਿਸ ਕਾਰਨ ਵਿਦਿਆਰਥੀਆਂ ਸਮੇਤ ਕਰਮਚਾਰੀਆਂ ਦੀਆਂ ਵੀ ਮੌਜਾਂ ਲੱਗਣਗੀਆਂ। ਇਥੇ ਦੱਸ ਦੇਈਏ ਕਿ ਸੂਬੇ ਭਰ 'ਚ 31 ਜੁਲਾਈ ਯਾਨੀ ਕਿ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਰਹੇਗੀ। ਇਹ ਛੁੱਟੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 'ਤੇ ਮਨਾਈ ਜਾਵੇਗੀ।
ਇਹ ਵੀ ਪੜ੍ਹੋ: ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ ਨਿਕਲੀ ਜਾਨ

ਇਸ ਦਿਨ ਸੂਬੇ ਭਰ ਦੇ ਸਾਰੇ ਸਰਕਾਰੀ ਦਫ਼ਤਰ, ਸਿੱਖਿਆ ਸੰਸਥਾਵਾਂ ਅਤੇ ਜਨਤਕ ਖੇਤਰ ਦੇ ਅਦਾਰੇ ਬੰਦ ਰਹਿਣਗੇ। ਇਸ ਛੁੱਟੀ ਮਗਰੋਂ ਅਗਲੇ ਦਿਨ 1 ਅਗਸਤ ਨੂੰ ਸ਼ਨੀਵਾਰ ਆ ਰਿਹਾ ਹੈ ਅਤੇ ਸ਼ਨੀਵਾਰ ਨੂੰ ਵੀ ਕਈ ਅਦਾਰਿਆਂ ਵਿਚ ਛੁੱਟੀ ਹੁੰਦੀ ਹੈ। ਇਸ ਦੇ ਬਾਅਦ 2 ਅਗਸਤ ਐਤਵਾਰ ਨੂੰ ਹਫ਼ਤਾਵਾਰੀ ਛੁੱਟੀ ਹੋਣ ਕਾਰਨ ਸੂਬੇ 'ਚ ਲਗਾਤਾਰ ਤਿੰਨ ਦਿਨ ਦੀਆਂ ਛੁੱਟੀਆਂ ਦਾ ਆਨੰਦ ਮਾਣਨ ਦਾ ਮੌਕਾ ਮਿਲ ਰਿਹਾ ਹੈ। ਇਸ ਕਰਕੇ ਜੇਕਰ ਤੁਸੀਂ ਵੀ ਕਿਤੇ ਘੁੰਮਣ ਪਲਾਨ ਬਣਾ ਰਹੇ ਹੋ ਤਾਂ ਇਸ ਲੰਬੇ ਵੀਕੈਂਡ 'ਚ ਘੁੰਮ ਸਕਦੇ ਹੋ।
ਇਹ ਵੀ ਪੜ੍ਹੋ: ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ ਖ਼ਾਸ ਸਹੂਲਤਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
