ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

Tuesday, Jul 07, 2026 - 11:15 AM (IST)

ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਜਲੰਧਰ (ਪੁਨੀਤ) : ਪੰਜਾਬ ਅਤੇ ਹਰਿਆਣਾ ਦੇ ਕਈ ਇਲਾਕਿਆਂ ਵਿਚ ਬੀਤੇ ਦਿਨੀਂ ਹਲਕੇ ਤੋਂ ਦਰਮਿਆਨਾ ਮੀਂਹ ਪਿਆ, ਜਦਕਿ ਕੁਝ ਥਾਵਾਂ ’ਤੇ ਗਰਜ-ਚਮਕ ਦੇ ਨਾਲ ਭਾਰੀ ਮੀਂਹ ਵੀ ਦਰਜ ਕੀਤਾ ਗਿਆ। ਉੱਥੇ ਹੀ, ਹਰਿਆਣਾ ਦੇ ਕੁਝ ਇਲਾਕਿਆਂ ਵਿਚ ਹਲਕਾ ਮੀਂਹ ਅਤੇ ਤੇਜ਼ ਹਵਾਵਾਂ ਚੱਲੀਆਂ। ਮੌਸਮ ਵਿਭਾਗ ਨੇ 3 ਦਿਨਾਂ ਲਈ ਪੰਜਾਬ ਅਤੇ ਹਰਿਆਣਾ ਦੇ ਕਈ ਜ਼ਿਲਿਆਂ ਵਿਚ ਭਾਰੀ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਦਾ ਅਨੁਮਾਨ ਹੈ ਕਿ ਇਸ ਦੌਰਾਨ ਕਈ ਥਾਵਾਂ ’ਤੇ ਗਰਜ-ਚਮਕ ਦੇ ਨਾਲ ਤੇਜ਼ ਮੀਂਹ ਪੈ ਸਕਦਾ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : 15-16 ਜੁਲਾਈ ਨੂੰ ਲੈ ਕੇ ਪੰਜਾਬ 'ਚ ਹੋ ਗਿਆ ਵੱਡਾ ਐਲਾਨ

ਮੀਂਹ ਦਾ ਅਸਰ ਤਾਪਮਾਨ ’ਤੇ ਵੀ ਦੇਖਣ ਨੂੰ ਮਿਲਿਆ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿਚ ਪਿਛਲੇ ਦਿਨ ਦੀ ਤੁਲਨਾ ਵਿਚ ਔਸਤਨ 1.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ, ਜਦੋਂ ਕਿ ਤਾਪਮਾਨ ਆਮ ਨਾਲੋਂ 2.1 ਡਿਗਰੀ ਸੈਲਸੀਅਸ ਹੇਠਾਂ ਰਿਹਾ। ਸੂਬੇ ਵਿਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿਚ 39.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਮ੍ਰਿਤਸਰ ਵਿਚ ਵੱਧ ਤੋਂ ਵੱਧ ਤਾਪਮਾਨ 33.5 ਡਿਗਰੀ ਸੈਲਸੀਅਸ, ਪਠਾਨਕੋਟ ਵਿਚ 34.9 ਡਿਗਰੀ ਸੈਲਸੀਅਸ ਅਤੇ ਬਰਨਾਲਾ ਵਿਚ 33.0 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।

ਇਹ ਵੀ ਪੜ੍ਹੋ : ਦਿੱਲੀ ਤੋਂ ਹਲਵਾਰਾ ਆ ਰਹੀ ਏਅਰ ਇੰਡੀਆ ਦੀ ਫਲਾਈਟ 'ਚ ਪੈ ਗਿਆ ਭੜਥੂ, ਯਾਤਰੀਆਂ ਦੇ ਸੁੱਕੇ ਸਾਹ

ਹਰਿਆਣਾ ਵਿਚ ਵੀ ਵੱਧ ਤੋਂ ਵੱਧ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ ਅਤੇ ਇਹ ਆਮ ਨਾਲੋਂ 1.8 ਡਿਗਰੀ ਸੈਲਸੀਅਸ ਹੇਠਾਂ ਰਿਹਾ। ਸੂਬੇ ਵਿਚ ਸਭ ਤੋਂ ਵੱਧ ਤਾਪਮਾਨ ਸਿਰਸਾ ਵਿਚ 38.6 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਰੋਹਤਕ ਵਿਚ ਵੱਧ ਤੋਂ ਵੱਧ ਤਾਪਮਾਨ 33.6 ਡਿਗਰੀ ਸੈਲਸੀਅਸ, ਕਰਨਾਲ ਵਿਚ 35.2 ਡਿਗਰੀ ਅਤੇ ਹਿਸਾਰ ਵਿਚ 36.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਅਗਲੇ 3 ਦਿਨਾਂ ਦੌਰਾਨ ਦੋਵਾਂ ਸੂਬਿਆਂ ਵਿਚ ਬਹੁਤੇ ਇਲਾਕਿਆਂ ਵਿਚ ਬੱਦਲ ਛਾਏ ਰਹਿਣ, ਰੁਕ-ਰੁਕ ਕੇ ਮੀਂਹ ਪੈਣ ਅਤੇ ਕੁਝ ਥਾਵਾਂ ’ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਰੇਲਾਂ ਦਾ ਚੱਕਾ ਜਾਮ, ਪੱਟੜੀਆਂ 'ਤੇ ਬੈਠ ਗਏ ਕਿਸਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News