ਸੜਕ ਹਾਦਸੇ ਨੇ ਘਰ ''ਚ ਪਵਾਏ ਵੈਣ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ

Thursday, Feb 02, 2023 - 09:08 PM (IST)

ਸੜਕ ਹਾਦਸੇ ਨੇ ਘਰ ''ਚ ਪਵਾਏ ਵੈਣ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ

ਚੇਤਨਪੁਰਾ (ਨਿਰਵੈਲ) : ਫ਼ਤਹਿਗੜ੍ਹ ਚੂੜੀਆਂ ਤੋਂ ਅੰਮ੍ਰਿਤਸਰ ਰੋਡ 'ਤੇ ਪੈਂਦੇ ਪਿੰਡ ਬੀਰਬਲਪੁਰਾ ਦੇ ਨਜ਼ਦੀਕ ਤੇਜ਼ ਰਫ਼ਤਾਰ ਬਲੈਰੋ ਗੱਡੀ ਦੀ ਲਪੇਟ ਵਿਚ ਆਉਣ ਨਾਲ ਮੋਟਰਸਾਈਕਲ ਸਵਾਰ ਇੱਕੋ ਪਰਿਵਾਰ ਦੇ 3 ਵਿਅਕਤੀਆਂ ਦੀ ਮੌਕੇ ’ਤੇ ਮੌਤ ਅਤੇ ਔਰਤ ਗੰਭੀਰ ਜ਼ਖ਼ਮੀ ਹੋਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ।

ਇਹ ਵੀ ਪੜ੍ਹੋ : ਲਾਵਾਂ ਸਮੇਂ ਲਾੜੀ ਦੇ ਲਹਿੰਗਾ ਪਾਉਣ 'ਤੇ ਹੋਵੇਗੀ ਪਾਬੰਦੀ, ਕਪੂਰਥਲਾ ਦੇ ਇਸ ਪਿੰਡ ਦੀ ਪੰਚਾਇਤ ਨੇ ਲਏ ਅਹਿਮ ਫ਼ੈਸਲੇ

ਮ੍ਰਿਤਕ ਦੇ ਪਰਿਵਾਰਕ ਮੈਂਬਰ ਪਲਵਿੰਦਰ ਸਿੰਘ ਅਤੇ ਮੌਕੇ ’ਤੇ ਪਹੁੰਚੇ ਪੁਲਸ ਥਾਣਾ ਮਜੀਠਾ ਦੇ ਏ. ਐੱਸ. ਆਈ. ਵਿਜੈ ਕੁਮਾਰ ਨੇ ਦੱਸਿਆ ਕਿ ਮੋਟਰਸਾਈਕਲ ’ਤੇ ਬੈਠ ਕੇ ਮਨਜੀਤ ਸਿੰਘ 32 ਸਾਲਾ ਪੁੱਤਰ ਮੰਗਲ ਸਿੰਘ ਵਾਸੀ ਆਜਮਪੁਰਾ, ਜ਼ਿਲ੍ਹਾ ਗੁਰਦਾਸਪੁਰ ਜੋ ਆਪਣੀ ਪਤਨੀ ਮਨਜੀਤ ਕੌਰ, ਪੁੱਤਰ ਨੂਰਜੀਤ ਸਿੰਘ 4 ਸਾਲ, ਬੇਟੀ ਪ੍ਰੀਤ ਕੌਰ 8 ਸਾਲ ਨਾਲ ਅੰਮ੍ਰਿਤਸਰ ਤੋਂ ਆ ਰਹੇ ਸਨ ਤੇ ਜਦ ਉਹ ਪਿੰਡ ਬੀਰਬਲਪੁਰਾ ਦੇ ਨਜ਼ਦੀਕ ਪਹੁੰਚੇ ਤਾਂ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਬੇਕਾਬੂ ਬਲੈਰੋ ਗੱਡੀ ਨੇ ਮੋਟਰ ਸਾਈਕਲ ਸਵਾਰਾਂ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ।

ਇਹ ਵੀ ਪੜ੍ਹੋ : ਇਸ ਵਾਰ ਵੀ ਕਾਗਜ਼ ਰਹਿਤ ਨਹੀਂ ਹੋਵੇਗੀ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਕਾਰਵਾਈ

ਮੋਟਰਸਾਈਕਲ ਸਵਾਰ ਉਕਤ ਮਨਜੀਤ ਸਿੰਘ, ਬੇਟੇ ਨੂਰਜੀਤ ਸਿੰਘ ਅਤੇ ਬੇਟੀ ਪ੍ਰੀਤ ਕੌਰ ਦੀ ਮੌਕੇ ’ਤੇ ਮੌਤ ਹੋ ਗਈ ਅਤੇ ਮਨਜੋਤ ਕੌਰ ਪਤਨੀ ਮਨਜੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਈ, ਜਿਸ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ। ਬਲੈਰੋ ਗੱਡੀ ਦਾ ਡਰਾਈਵਰ ਭੱਜਣ ’ਚ ਕਾਮਯਾਬ ਹੋ ਗਿਆ। ਥਾਣਾ ਮਜੀਠਾ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
 


author

Mandeep Singh

Content Editor

Related News