ਖੰਨਾ ’ਚ ਗੁਰਦੁਆਰਾ ਮੰਜੀ ਸਾਹਿਬ ਨੇੜੇ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Saturday, Jun 19, 2021 - 10:37 PM (IST)

ਖੰਨਾ ’ਚ ਗੁਰਦੁਆਰਾ ਮੰਜੀ ਸਾਹਿਬ ਨੇੜੇ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਖੰਨਾ (ਵਿਪਨ ਬੀਜਾ) : ਖੰਨਾ ਦੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਨੇੜੇ ਜੀ. ਟੀ. ਰੋਡ ਉੱਪਰ ਵਾਪਰੇ ਇਕ ਭਿਆਨਕ ਹਾਦਸੇ ’ਚ ਮਾਂ-ਪੁੱਤ ਅਤੇ ਮਾਸੂਮ ਬੱਚੀ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਖੰਨਾ ਦੇ ਕ੍ਰਿਸ਼ਨਾ ਨਗਰ ਦਾ ਰਹਿਣ ਵਾਲਾ ਰਾਜੂ ਆਪਣੀ ਮਾਂ ਅਤੇ ਭਤੀਜੀ ਨਾਲ ਮੋਟਰਸਾਈਕਲ ਉੱਪਰ ਦੋਰਾਹਾ ਵਿਖੇ ਰਿਸ਼ਤੇਦਾਰ ਦਾ ਹਾਲਚਾਲ ਜਾਨਣ ਜਾ ਰਹੇ ਸਨ। ਇਸ ਦੌਰਾਨ ਜਦੋਂ ਉਹ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਨੇੜੇ ਪਹੁੰਚੇ ਤਾਂ ਪਿੱਛੋਂ ਆ ਰਹੇ ਕੈਂਟਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਦਰੜ ਦਿੱਤਾ।

ਇਹ ਵੀ ਪੜ੍ਹੋ : ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਜੈਪਾਲ ਭੁੱਲਰ ਦੇ ਘਰ ਦੇ ਬਾਹਰ ਵੱਡੀ ਹਲਚਲ, ਪੁਲਸ ਤਾਇਨਾਤ

PunjabKesari

ਇਸ ਭਿਆਨਕ ਹਾਦਸੇ ਵਿਚ ਮਾਂ-ਪੁੱਤ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਮੋਟਰਸਾਈਕਲ ’ਤੇ ਸਵਾਰ ਬੱਚੀ ਗੰਭੀਰ ਜ਼ਖਮੀ ਹੋ ਗਈ ਸੀ। ਜਿਸਦੀ ਦੋਰਾਹਾ ਦੇ ਨਿੱਜੀ ਹਸਪਤਾਲ ’ਚ ਮੌਤ ਹੋਈ। ਉਥੇ ਹੀ ਮੌਕੇ ’ਤੇ ਪੁੱਜੇ ਥਾਣੇਦਾਰ ਸੁਖਵਿੰਦਰ ਪਾਲ ਸਿੰਘ ਨੇ ਕਿਹਾ ਕਿ ਲਾਸ਼ਾਂ ਕਬਜ਼ੇ ’ਚ ਲੈ ਲਈਆਂ ਗਈਆਂ ਹਨ ਅਤੇ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਨਹੀਂ ਨਸੀਬ ਹੋਈਆਂ ਖ਼ੁਸ਼ੀਆਂ, ਪੁਰਤਗਾਲ ਦੀ ਸਿਟੀਜ਼ਨਸ਼ਿਪ ਮਿਲਣ ਤੋਂ ਕੁਝ ਸਮੇਂ ਬਾਅਦ ਨੌਜਵਾਨ ਦੀ ਮੌਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News