ਨਸ਼ਾ ਸਮੱਗਲਿੰਗ ਨਾਲ ਜੁੜੇ 3 ਭਗੌੜੇ ਕਾਬੂ

07/27/2017 6:30:07 AM

ਕਪੂਰਥਲਾ, (ਮਲਹੋਤਰਾ)- ਪੀ. ਓ. ਸਟਾਫ ਦੀ ਪੁਲਸ ਵੱਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਕੀਤੀ ਗਈ ਛਾਪੇਮਾਰੀ ਦੌਰਾਨ ਨਸ਼ਾ ਸਮੱਗਲਿੰਗ ਨਾਲ ਜੁੜੇ ਦੋ ਭਗੌੜਿਆਂ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਗਈ ਹੈ।  ਜਾਣਕਾਰੀ ਅਨੁਸਾਰ ਪੀ. ਓ. ਸਟਾਫ ਦੇ ਇੰਚਾਰਜ ਸਬ-ਇੰਸਪੈਕਟਰ ਚੰਨਣ ਸਿੰਘ ਦੀ ਅਗਵਾਈ 'ਚ ਪੁਲਸ ਪਾਰਟੀ ਜਿਸ 'ਚ ਹੌਲਦਾਰ ਗੁਰਵਿੰਦਰ ਸਿੰਘ ਤੇ ਨਿਰਮਲ ਸਿੰਘ ਨੇ ਖਾਸ ਮੁਖਬਰ ਦੀ ਸੂਚਨਾ ਦੇ ਆਧਾਰ 'ਤੇ ਤਰਨਤਾਰਨ ਜ਼ਿਲੇ ਦੇ ਗੋਇੰਦਵਾਲ ਖੇਤਰ 'ਚ ਛਾਪੇਮਾਰੀ ਕਰ ਕੇ ਦੋਸ਼ੀ ਜਤਿੰਦਰਪਾਲ ਸਿੰਘ ਉਰਫ ਸੋਨੂੰ ਪੁੱਤਰ ਬਲਦੇਵ ਸਿੰਘ ਨਿਵਾਸੀ ਪਿੰਡ ਗੋਇੰਦਵਾਲ ਨੂੰ ਗ੍ਰਿਫਤਾਰ ਕੀਤਾ। ਇਸੇ ਤਰ੍ਹਾਂ ਪੀ. ਓ. ਸਟਾਫ ਦੇ ਹੌਲਦਾਰ ਮੰਗਲ ਸਿੰਘ, ਗੁਰਵਿੰਦਰ ਸਿੰਘ ਤੇ ਨਿਰਮਲ ਸਿੰਘ ਨੇ ਮੁਖਬਰਾਂ ਦੀ ਸਹਾਇਤਾ ਨਾਲ ਪਿੰਡ ਸ਼ੇਰੂਵਾਲ 'ਚ ਮਨਿੰਦਰ ਸਿੰਘ ਪੁੱਤਰ ਦਲਜੀਤ ਸਿੰਘ ਪਿੰਡ ਸ਼ੇਰੂਵਾਲ ਥਾਣਾ ਭੁਲੱਥ ਨੂੰ ਕਾਬੂ ਕਰ ਲਿਆ। ਉਕਤ ਦੋਵੇਂ ਦੋਸ਼ੀਆਂ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਨੇ ਇਨ੍ਹਾਂ ਨੂੰ 14 ਦਿਨ ਦੀ ਜੁਡੀਸ਼ੀਅਲ ਰਿਮਾਂਡ 'ਤੇ ਭੇਜ ਦਿੱਤਾ। ਇਸੇ ਤਰ੍ਹਾਂ ਥਾਣਾ ਕੋਤਵਾਲੀ ਦੀ ਪੁਲਸ ਨੇ ਛਾਪੇਮਾਰੀ ਦੌਰਾਨ ਭਗੌੜੇ ਬਲਕਾਰ ਸਿੰਘ ਪੁੱਤਰ ਜਗੀਰ ਸਿੰਘ ਨਿਵਾਸੀ ਪਿੰਡ ਮੁੰਡੀ ਚੇਲਿਆਂ ਲੋਹੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਸ ਸੂਤਰਾਂ ਅਨੁਸਾਰ ਉਕਤ ਦੋਸ਼ੀ ਨੂੰ ਥਾਣਾ ਕੋਤਵਾਲੀ ਦੀ ਪੁਲਸ ਨੇ ਸਾਲ 2011 ਦੌਰਾਨ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ 15, 61, 85 ਤਹਿਤ ਨਾਮਜ਼ਦ ਕੀਤਾ ਸੀ। ਦੋਸ਼ੀ ਨੂੰ ਜੇਲ ਭੇਜ ਦਿੱਤਾ ਗਿਆ ਹੈ।