ਖ਼ਤਰਨਾਕ ਗੈਂਗਸਟਰ ਲੱਕੀ ਪਟਿਆਲ ਨਾਲ ਸਬੰਧਤ ਤਿੰਨ ਗੈਂਗਸਟਰ ਅਸਲੇ ਸਮੇਤ ਗ੍ਰਿਫ਼ਤਾਰ
Friday, Mar 15, 2024 - 05:06 PM (IST)
ਪਟਿਆਲਾ (ਬਲਜਿੰਦਰ) : ਸਪੈਸ਼ਲ ਬ੍ਰਾਂਚ ਰਾਜਪੁਰਾ ਦੀ ਪੁਲਸ ਨੇ ਇੰਚਾਰਜ ਇੰਸ. ਹੈਰੀ ਬੋਪਾਰਾਏ ਦੀ ਅਗਵਾਈ ਹੇਠ ਅੰਤਰਰਾਜੀ ਗਿਰੋਹ ਦੇ ਤਿੰਨ ਪੇਸ਼ੇਵਰ ਗੈਂਗਸਟਰਾਂ ਨੂੰ ਨਜਾਇਜ਼ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਤੋਂ ਤਿੰਨ ਪਿਸਟਲ ਅਤੇ 8 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਗੈਰ ਸਮਾਜਿਕ ਅਨਸਰਾਂ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ਦੌਰਾਨ ਐੱਸ. ਪੀ. ਇਨਵੈਸਟੀਗੇਸ਼ਨ ਯੋਗੇਸ਼ ਸ਼ਰਮਾ, ਡੀ. ਐੱਸ. ਪੀ. ਰਾਜਪੁਰਾ ਬਿਕਰਮਜੀਤ ਸਿੰਘ ਬਰਾੜ, ਡੀ. ਐੱਸ. ਪੀ. ਅਵਤਾਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਾਰਵਾਈ ਕਰਦਿਆਂ ਸਪੈਸ਼ਲ ਸੈਲ ਰਾਜਪੁਰਾ ਦੇ ਇੰਚਾਰਜ ਇੰਸ. ਹੈਰੀ ਬੋਪਾਰਾਏ ਦੀ ਟੀਮ ਵਲੋਂ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਸਰਾਏ, ਅਮਤਨ ਖਾਨ ਜ਼ਿਲ੍ਹਾ ਤਰਨਤਾਰਨ ਹਾਲ ਆਬਾਦ ਕਿੰਗ ਸਿਟੀ ਪਿਲਖਣੀ ਥਾਣਾ ਸਦਰ ਰਾਜਪੁਰਾ, ਰੋਹਿਤ ਕੁਮਾਰ ਪੁੱਤਰ ਬਲਵੀਰ ਚੰਦ ਅਤੇ ਗੁਲਸ਼ਨ ਕੁਮਾਰ ਉਰਫ਼ ਗੁਲੂ ਪੁੱਤਰ ਮਦਨ ਲਾਲ ਵਾਸੀ ਨਲਾਸ ਖੁਰਦ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਤਿੰਨਾਂ ਨੂੰ ਏ. ਐੱਸ. ਆਈ. ਤੇਜਿੰਦਰ ਸਿੰਘ ਤੇ ਪੁਲਸ ਪਾਰਟੀ ਨੇ ਸਰਹਿੰਦ ਰਾਜਪੁਰਾ ਰੋਡ ਨੇੜੇ ਜ਼ਸ਼ਨ ਪੈਲੇਸ ਵਿਖੇ ਮਿਲੀ ਸੂਚਨਾ ਦੇ ਆਧਾਰ ’ਤੇ ਪਿੰਡ ਉਖੜੀ ਸੈਣੀਆਂ ਦੇ ਅੰਡਰ ਬ੍ਰਿਜ ਕੋਲ ਕਾਰ ਵਿਚੋਂ ਗ੍ਰਿਫ਼ਤਾਰ ਕੀਤਾ ਹੈ। ਪੁਲਸ ਮੁਤਾਬਕ ਇਹ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ਵਿਚ ਸਨ।
ਇਹ ਵੀ ਪੜ੍ਹੋ : 60 ਸਾਲਾ ਔਰਤ ਨਾਲ ਸੰਬੰਧ ਬਨਾਉਣਾ ਚਾਹੁੰਦੇ ਸੀ ਨੌਜਵਾਨ, ਜਦੋਂ ਨਾ ਮੰਨੀ ਤਾਂ ਕਰ ਦਿੱਤਾ ਕਾਰਾ
ਐੱਸ. ਐੱਸ. ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਫੜੇ ਗਏ ਤਿੰਨੇ ਵਿਅਕਤੀਆਂ ਨੂੰ ਯੂ. ਐੱਸ. ਏ. ਵਿਚ ਗੁਰਿੰਦਰ ਸਿੰਘ ਹੈਂਡਲ ਕਰਦਾ ਸੀ। ਗੁਰਿੰਦਰ ਸਿੰਘ ਸਿੱਧੂ ਜੋ ਕਿ ਗੈਂਗਸਟਰ ਲੱਕੀ ਪਟਿਆਲ ਦਾ ਸਾਥੀ ਹੈ, ਇਹ ਪੰਜਾਬ ਵਿਚ ਟਾਰਗੇਟ ਕਿਲਿੰਗ ਤੇ ਫਿਰੌਤੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਜਿਨ੍ਹਾਂ ਵਿਅਕਤੀਆਂ ਵਲੋਂ ਵਿਰੋਧੀ ਗੈਂਗ ਗੋਲਡੀ ਢਿੱਲੋਂ ਅਤੇ ਉਨ੍ਹਾ ਦੇ ਸਾਥੀਆਂ ’ਤੇ ਹਮਲਾ ਕਰਨ ਲਈ ਗੁਰਵਿੰਦਰ ਸਿੱਧੂ ਵਲੋਂ ਹਥਿਆਰ ਮੁਹੱਈਆ ਕਰਵਾਏ ਗਏ ਸਨ। ਐੱਸ. ਐੱਸ. ਪੀ. ਨੇ ਦੱਸਿਆ ਕਿ ਗੈਂਗਸਟਰ ਗੋਲਡੀ ਢਿੱਲੋਂ ਜੋ ਵਿਦੇਸ਼ ਵਿਚ ਆਪਣਾ ਗੈਂਗ ਚਲਾਉਂਦਾ ਹੈ ਤੇ ਗੋਲਡੀ ਬਰਾੜ ਦਾ ਕਰੀਬੀ ਸਾਥੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਚੰਡੀਗੜ੍ਹ ਦੇ ਸੈਕਟਰ 5 ਵਿਖੇ ਹੋਈ ਫਾਇਰਿੰਗ ਵਿਚ ਵੀ ਇਹ ਵਿਅਕਤੀ ਮਾਸਟਰ ਮਾਈਂਡ ਸੀ। ਐੱਸ. ਐੱਸ. ਪੀ. ਨੇ ਦੱਸਿਆ ਕਿ ਦੋਵੇਂ ਗੈਂਗਸਟਰਾਂ ਦੀ ਆਪਸ ਵਿਚ ਰੰਜਿਸ਼ ਚੱਲਦੀ ਹੈ ਤੇ ਪਹਿਲਾਂ ਵੀ ਗੁਰਿੰਦਰ ਸਿੰਘ ਸਿੱਧੂ ਦੇ ਕਹਿਣ ’ਤੇ ਰੋਹਿਤ ਨੇ ਰਾਜਪੁਰਾ ਦੇ ਇਕ ਵਪਾਰੀ ’ਤੇ ਫਾਇਰਿੰਗ ਕੀਤੀ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਗ੍ਰਿਫ਼ਤਾਰ ਰੋਹਿਤ ਕੁਮਾਰ ਪਹਿਲਾਂ ਵੀ ਜੇਲ੍ਹ ਜਾ ਚੁੱਕਿਆ ਹੈ ਤੇ ਜ਼ਮਾਨਤ ’ਤੇ ਬਾਹਰ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ਦੇ ਏਲਾਂਟੇ ਮਾਲ ’ਚ ਕੰਮ ਕਰਦੀ ਰਹੀ ਬੀਬੀ ਨੇ ਕਰ ’ਤਾ ਵੱਡਾ ਕਾਂਡ, ਪੂਰੀ ਘਟਨਾ ਜਾਣ ਨਹੀਂ ਹੋਵੇਗਾ ਯਕੀਨ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8