ਜਲੰਧਰ ''ਚ ਪਿਆ ਭੜਥੂ, ਦੋ ਭੈਣਾਂ ਸਮੇਤ ਤਿੰਨ ਕੁੜੀਆਂ ਲਾਪਤਾ
Tuesday, Feb 24, 2026 - 02:06 PM (IST)
ਜਲੰਧਰ (ਵਰੁਣ) : ਜਲੰਧਰ ਵਿਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਤਿੰਨ ਨਾਬਾਲਗ ਕੁੜੀਆਂ ਸ਼ੱਕੀ ਹਾਲਾਤ ਵਿਚ ਲਾਪਤਾ ਹੋ ਗਈਆਂ। ਮਿਲੀ ਜਾਣਕਾਰੀ ਮੁਤਾਬਕ ਜਲੰਧਰ ਦੇ ਸੁੰਦਰ ਨਗਰ ਇਲਾਕੇ ਵਿਚ ਸੋਮਵਾਰ ਸ਼ਾਮ ਨੂੰ ਤਿੰਨ ਨਾਬਾਲਗ ਕੁੜੀਆਂ ਸ਼ੱਕੀ ਹਾਲਾਤ ਵਿਚ ਲਾਪਤਾ ਹੋ ਗਈਆਂ। ਲਾਪਤਾ ਹੋਈਆਂ ਕੁੜੀਆਂ ਵਿਚ ਦੋ ਸਕੀਆਂ ਭੈਣਾਂ ਜਿਨ੍ਹਾਂ ਦੀ ਉਮਰ 12 ਅਤੇ 13 ਸਾਲ ਦੱਸੀ ਜਾ ਰਹੀ ਹੈ ਜਦਕਿ ਤੁਜੀ ਕੁੜੀ ਉਨ੍ਹਾਂ ਦੀ ਸਹੇਲੀ ਹੈ, ਜਿਸ ਦੀ ਉਮਰ 16 ਹੈ। ਅਚਾਨਕ ਲਾਪਤਾ ਹੋ ਗਈਆਂ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਹਾਦਸਾ, ਉਸਾਰੀ ਅਧੀਨ ਇਮਾਰਤ ਦਾ ਲੈਂਟਰ ਡਿੱਗਾ, ਦੋ ਦੀ ਮੌਤ, ਕਈ ਮਲਬੇ ਹੇਠ ਦੱਬੇ
ਕੁੜੀਆਂ ਦਾ ਲਾਪਤਾ ਹੋਣ ਦਾ ਪਤਾ ਉਸ ਸਮੇਂ ਲੱਗਾ ਜਦੋਂ ਪਰਿਵਾਰ ਸ਼ਾਮ ਨੂੰ ਕੰਮ ਤੋਂ ਘਰ ਆਇਆ। ਪਰਿਵਾਰ ਵੱਲੋਂ ਪਹਿਲਾਂ ਆਪਣੇ ਪੱਧਰ 'ਤੇ ਇਲਾਕੇ ਵਿਚ ਕੁੜੀਆਂ ਦੀ ਭਾਲ ਕੀਤੀ ਗਈ ਪਰ ਜਦੋਂ ਉਨ੍ਹਾਂ ਨੂੰ ਕੋਈ ਸੁਰਾਗ ਨਹੀਂ ਮਿਲਿਆ ਤਾਂ ਉਨ੍ਹਾਂ ਨੇ ਤੁਰੰਤ ਪੁਲਸ ਕੰਟਰੋਲ ਰੂਮ 'ਤੇ ਇਸ ਦੀ ਸੂਚਨਾ ਦਿੱਤੀ। ਸੂਚਨਾ ਮਿਲਣ ਤੋਂ ਬਾਅਦ ਪੁਲਸ ਦੇ ਉਚ ਅਧਿਕਾਰੀ ਅਤੇ ਥਾਣਾ 8 ਦੀ ਪੁਲਸ ਮੌਕੇ 'ਤੇ ਪਹੁੰਚੀ। ਪੁਲਸ ਨੇ ਇਲਾਕੇ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ। ਜਾਂਚ ਦੌਰਾਨ ਫੁਟੇਜ ਵਿਚ ਸੋਮਵਾਰ ਦੁਪਹਿਰ 1:30 ਵਜੇ ਦੇ ਕਰੀਬ ਤਿੰਨੇ ਕੁੜੀਆਂ ਘਰੋਂ ਨਿਕਲਦੀਆਂ ਨਜ਼ਰ ਆਈਆਂ ਹਨ। ਫਿਲਹਾਲ ਪੁਲਸ ਨੇ ਵੱਖ ਵੱਖ ਟੀਮਾਂ ਬਣਾ ਕੇ ਕੁੜੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਦਲਿਤ ਸਿੱਖ ਚਿਹਰੇ ਨੂੰ ਕੇਂਦਰ ਸਰਕਾਰ ਵਿਚ ਮਿਲਿਆ ਵੱਡਾ ਅਹੁਦਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
