ਪੰਜਾਬ ਵਿਚ ਲਗਾਤਾਰ ਤਿੰਨ ਛੁੱਟੀਆਂ, ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
Monday, Mar 17, 2025 - 11:21 AM (IST)

ਚੰਡੀਗੜ੍ਹ : ਹੋਲੀ ਦੀਆਂ ਛੁੱਟੀਆਂ ਮੁੱਕਣ ਤੋਂ ਬਾਅਦ ਪੰਜਾਬ ਵਿਚ ਇਸ ਮਹੀਨੇ ਲਗਾਤਾਰ ਤਿੰਨ ਛੁੱਟੀਆਂ ਆ ਰਹੀਆਂ ਹਨ। ਹਾਲਾਂਕਿ 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ ਕਾਰਨ ਸੂਬੇ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਪਰ ਇਸ ਦਿਨ ਐਤਵਾਰ ਹੋਣ ਕਾਰਨ ਪਹਿਲਾਂ ਹੀ ਹਫਤਾਵਰੀ ਛੁੱਟੀ ਹੈ। ਇਸ ਤੋਂ ਬਾਅਦ ਸੂਬਾ ਸਰਕਾਰ ਵੱਲੋਂ 31 ਮਾਰਚ ਦਿਨ ਸੋਮਵਾਰ ਨੂੰ ਵੀ ਛੁੱਟੀ ਐਲਾਨੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਡਿਫਾਲਟਰਾਂ ਦੀ ਆਈ ਸ਼ਾਮਤ, ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ
ਇਸ ਦਿਨ ਈਦ-ਉਲ-ਫਿਤਰ ਹੈ, ਜਿਸ ਦੇ ਚੱਲਦੇ ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਕੂਲ, ਕਾਲਜ, ਦਫ਼ਤਰ ਅਤੇ ਹੋਰ ਵਿੱਦਿਅਕ ਅਦਾਰੇ ਬੰਦ ਰਹਿਣਗੇ। ਇਥੇ ਇਹ ਵੀ ਖਾਸ ਤੌਰ 'ਤੇ ਦੱਸਣਯੋਗ ਹੈ ਕਿ 31 ਮਾਰਚ ਨੂੰ ਸੋਮਵਾਰ ਹੈ ਜਦਕਿ 30 ਮਾਰਚ ਨੂੰ ਐਤਵਾਰ ਹੈ, ਇਸ ਤੋਂ ਇਲਾਵਾ ਕੁੱਝ ਸਕੂਲਾਂ ਅਤੇ ਦਫ਼ਤਰਾਂ ਵਿਚ ਸ਼ਨੀਵਾਰ ਦੀ ਵੀ ਛੁੱਟੀ ਰਹਿੰਦੀ ਹੈ ਲਿਹਾਜ਼ਾ ਸ਼ਨੀਵਾਰ, ਐਤਵਾਰ ਅਤੇ ਸੋਮਵਾਰ ਲਗਾਤਾਰ ਤਿੰਨ ਛੁੱਟੀਆਂ ਰਹਿਣਗੀਆਂ।
ਇਹ ਵੀ ਪੜ੍ਹੋ : ਪੰਜਾਬ 'ਚ ਡਿਪੂਆਂ ਤੋਂ ਮੁਫਤ ਰਾਸ਼ਨ ਲੈਣ ਵਾਲੇ ਧਿਆਨ ਦੇਣ, ਨਵੇਂ ਹੁਕਮ ਹੋਏ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e