ਜਲੰਧਰ ''ਚ ਇੰਡੀਅਨ ਆਇਲ ਦੇ 3 ਟੈਂਕਰਾਂ ਨੂੰ ਲੱਗੀ ਭਿਆਨਕ ਅੱਗ, ਪ੍ਰਸ਼ਾਸਨ ਨੂੰ ਪਈਆਂ ਭਾਜੜਾਂ
Thursday, Apr 30, 2026 - 11:07 AM (IST)
ਜਲੰਧਰ (ਮਹੇਸ਼)-ਸੂਰਿਆ ਐਨਕਲੇਵ ਕੋਲ ਖਾਲੀ ਪਲਾਟ ’ਚ ਖੜ੍ਹੇ ਤੇਲ ਵਾਲੇ ਇੰਡੀਅਨ ਆਇਲ ਦੇ 3 ਟੈਂਕਰਾਂ ਨੂੰ ਅਚਾਨਕ ਅੱਗ ਲੱਗ ਜਾਣ ਕਾਰਨ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਜਲੰਧਰ-ਅੰਮ੍ਰਿਤਸਰ ਮਾਰਗ ’ਤੇ ਸਥਿਤ ਅਕਸ਼ਰਧਾਮ ਮੰਦਰ ਦੇ ਨਜ਼ਦੀਕ ਫੈਲੀ ਭਿਆਨਕ ਅੱਗ ਦੀ ਸੂਚਨਾ ਮਿਲਦੇ ਹੀ ਪਹਿਲਾਂ ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮ ਮੌਕੇ ’ਤੇ ਪਹੁੰਚੇ ਅਤੇ ਇਸੇ ਦੌਰਾਨ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਵੀ ਉੱਥੇ ਪਹੁੰਚ ਗਈਆਂ।
ਇਹ ਵੀ ਪੜ੍ਹੋ: ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ
ਫਾਇਰ ਬ੍ਰਿਗੇਡ ਦੀ ਟੀਮ ਨੇ ਭਾਰੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਸੜ ਕੇ ਸੁਆਹ ਹੋਏ ਤੇਲ ਟੈਂਕਰ ਇੰਡੀਅਨ ਆਇਲ ਕੰਪਨੀ ਦੇ ਸਨ। ਇਕ ਟੈਂਕਰ ਪਿਛਲੇ 2 ਮਹੀਨਿਆਂ ਤੋਂ ਪਾਰਕਿੰਗ ਵਾਲੀ ਜਗ੍ਹਾ ’ਤੇ ਖੜ੍ਹਾ ਸੀ। ਪਤਾ ਲੱਗਾ ਹੈ ਕਿ ਜਿਸ ਪਲਾਟ ’ਚ ਇਹ ਹਾਦਸਾ ਹੋਇਆ ਹੈ, ਉਥੇ ਦਿਨ ਵੇਲੇ ਵਾਹਨਾਂ ਦੀ ਪਾਰਕਿੰਗ ਹੁੰਦੀ ਹੈ ਅਤੇ ਰਾਤ ਨੂੰ ਤੇਲ ਟੈਂਕਰ ਖੜ੍ਹੇ ਕੀਤੇ ਜਾਂਦੇ ਹਨ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਿਟ ਦੱਸਿਆ ਜਾ ਰਿਹਾ ਹੈ। ਜੇਕਰ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਜਲਦੀ ਅੱਗ ’ਤੇ ਕਾਬੂ ਨਾ ਪਾਉਂਦੀਆਂ ਤਾਂ ਕੋਈ ਵੱਡਾ ਹਾਦਸਾ ਹੋ ਸਕਦਾ ਸੀ। ਥਾਣਾ ਰਾਮਾ ਮੰਡੀ ਦੀ ਪੁਲਸ ਮੌਕੇ ’ਤੇ ਪਹੁੰਚ ਕੇ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ: Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ ਉੱਡ ਜਾਣਗੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
