ਦੋ ਮੋਟਰਸਾਇਕਲਾਂ ਦੀ ਟੱਕਰ ''ਚ ਤਿੰਨ ਜ਼ਖਮੀ
Monday, Mar 05, 2018 - 05:19 PM (IST)
ਬੁਢਲਾਡਾ (ਬਾਂਸਲ) : ਸਥਾਨਕ ਸ਼ਹਿਰ ਦੇ ਗੁਰੂ ਨਾਨਕ ਕਾਲਜ ਚੌਕ 'ਚ ਦੋ ਮੋਟਰਸਾਇਕਲਾਂ ਦੀ ਸਿੱਧੀ ਟੱਕਰ ਹੋ ਜਾਣ ਕਾਰਨ ਤਿੰਨ ਵਿਅਕਤੀਆਂ ਦੇ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ।
ਪ੍ਰਾਪਤ ਜਾਣਕਾਰੀ ਮੁਤਾਬਕ ਮੋਟਰਸਾਇਕਲ ਸਵਾਰ ਅਮਰਜੀਤ ਸਿੰਘ ਵਾਸੀ ਧਰਮਪੁਰਾ ਆਪਣੇ ਭਰਾ ਨਾਲ ਜਾ ਰਿਹਾ ਸੀ ਕਿ ਸਾਹਮਣੇ ਤੋਂ ਆ ਰਹੇ ਬੂਟਾ ਸਿੰਘ ਦੇ ਮੋਟਰਸਾਇਕਲ ਨਾਲ ਟੱਕਰ ਹੋ ਗਈ, ਜਿਸ 'ਚ ਅਮਰਜੀਤ ਅਤੇ ਉਸਦਾ ਭਰਾ ਜ਼ਖਮੀ ਹੋ ਗਏ। ਪੁਲਸ ਨੇ ਜ਼ਖਮੀ ਅਮਰਜੀਤ ਸਿੰਘ ਦੇ ਬਿਆਨ 'ਤੇ ਬੂਟਾ ਸਿੰਘ ਦੇ ਖਿਲਾਫ ਧਾਰਾ 279, 337 ਅਧੀਨ ਮਾਮਲਾ ਦਰਜ ਕਰ ਲਿਆ ਹੈ।
