ਸੜਕ ਹਾਦਸਿਆਂ ''ਚ 3 ਜ਼ਖਮੀ

08/03/2017 6:50:43 AM

ਕਪੂਰਥਲਾ, (ਮਲਹੋਤਰਾ)- ਕਪੂਰਥਲਾ ਤੇ ਆਸ-ਪਾਸ ਦੇ 2 ਵੱਖ-ਵੱਖ ਖੇਤਰਾਂ 'ਚ ਹੋਈਆਂ ਸੜਕ ਦੁਰਘਟਨਾਵਾਂ 'ਚ 3 ਵਿਅਕਤੀਆਂ ਦੇ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ 'ਚ ਭਰਤੀ ਕਰਵਾਇਆ ਗਿਆ। ਇਕ ਜ਼ਖਮੀ ਦੀ ਹਾਲਤ ਨੂੰ ਗੰਭੀਰ ਦੇਖਦੇ ਹੋਏ ਇਸ ਨੂੰ ਜਲੰਧਰ ਰੈਫਰ ਕਰ ਦਿੱਤਾ ਗਿਆ। 
ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ 'ਚ ਆਪਣਾ ਇਲਾਜ ਕਰਵਾ ਰਹੇ ਸਾਹਿਲ ਕੁਮਾਰ ਪੁੱਤਰ ਰਮੇਸ਼ ਕੁਮਾਰ ਨਿਵਾਸੀ ਕਿਲਾ ਮੁਹੱਲਾ ਨੇ ਦੱਸਿਆ ਕਿ ਉਹ ਮੋਟਰਸਾਈਕਲ ਰਾਹੀਂ ਵਾਪਸ ਆਪਣੇ ਘਰ ਆ ਰਿਹਾ ਸੀ ਕਿ ਬਾਬਾ ਤੇਲੂ ਜੀ ਦੀ ਕੁਟੀਆ ਦੇ ਕੋਲ ਅਚਾਨਕ ਆਵਾਰਾ ਪਸ਼ੂ ਅੱਗੇ ਆ ਗਿਆ, ਜਿਸ ਨਾਲ ਮੋਟਰਸਾਈਕਲ ਬੇਕਾਬੂ ਹੋ ਦੇ ਦੁਰਘਟਨਾਗ੍ਰਸਤ ਹੋ ਗਿਆ ਤੇ ਉਹ ਜ਼ਖਮੀ ਹੋ ਗਿਆ। ਇਕ ਹੋਰ ਮਾਮਲੇ 'ਚ ਦਲਬੀਰ ਸਿੰਘ ਪੁੱਤਰ ਕੁਲਵਿੰਦਰ ਸਿੰਘ ਨਿਵਾਸੀ ਮੁਹੱਲਾ ਅਜੀਤ ਨਗਰ ਕਪੂਰਥਲਾ ਨੇ ਦੱਸਿਆ ਕਿ ਉਹ ਮੋਟਰਸਾਈਕਲ 'ਤੇ ਸਾਥੀ ਗੁਰਤੇਜਪਾਲ ਸਿੰਘ ਪੁੱਤਰ ਹਰਨੇਕ ਸਿੰਘ ਨਿਵਾਸੀ ਪਿੰਡ ਦਬੁਰਜੀ ਦੇ ਨਾਲ ਪਿੰਡ ਡੈਣਵਿੰਡ ਤੋਂ ਕਪੂਰਥਲਾ ਆ ਰਿਹਾ ਸੀ ਕਿ ਇਕ ਤੇਜ਼ ਰਫਤਾਰ ਇਨੋਵਾ ਗੱਡੀ ਨੇ ਸਾਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਅਸੀਂ ਦੋਵੇਂ ਜਣੇ ਜ਼ਖਮੀ ਹੋ ਗਏ। ਗੁਰਤੇਜਪਾਲ ਸਿੰਘ ਦੀ ਚਿੰਤਾਜਨਕ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਜਲੰਧਰ ਰੈਫਰ ਕਰ ਦਿੱਤਾ ਗਿਆ। 


Related News