ਅੰਮ੍ਰਿਤਸਰ ''ਚ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਮੌਤ, 5 ਜ਼ਖਮੀ

Monday, Jun 12, 2017 - 06:48 AM (IST)

ਅੰਮ੍ਰਿਤਸਰ ''ਚ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਮੌਤ, 5 ਜ਼ਖਮੀ

ਅੰਮ੍ਰਿਤਸਰ— ਸੋਮਵਾਰ ਸਵੇਰੇ ਅੰਮ੍ਰਿਤਸਰ 'ਚ ਇਕ ਵੱਡਾ ਹਾਦਸਾ ਵਾਪਰ ਗਿਆ। ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਨੇੜੇ ਇਕ ਸਕਾਰਪੀਓ ਗੱਡੀ ਹਾਦਸੇ ਦੀ ਸ਼ਿਕਾਰ ਹੋ ਗਈ। ਜਿਸ ਕਾਰਨ ਇਸ 'ਚ ਸਵਾਰ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਜ਼ਖਮੀ ਹੋ ਗਏ। ਜ਼ਖਮੀ ਹੋਏ ਲੋਕਾਂ ਨੂੰ ਤੁਰੰਤ ਅੰਮ੍ਰਿਤਸਰ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।
ਜਾਣਕਾਰੀ ਮੁਤਾਬਕ ਸਕਾਰਪੀਓ ਗੱਡੀ ਜਲੰਧਰ ਤੋਂ ਅੰਮ੍ਰਿਤਸਰ ਵੱਲ ਜਾ ਰਹੀ ਸੀ ਕਿ ਅਚਾਨਕ ਸਕਾਰਪੀਓ ਗੱਡੀ ਦਾ ਟਾਇਰ ਫੱਟ ਗਿਆ ਅਤੇ ਇਹ ਬੇਕਾਬੂ ਹੋ ਕੇ ਦੂਜੀ ਕਾਰ ਨਾਲ ਟੱਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਇਸ 'ਚ ਸਵਾਰ ਤਿੰਨ ਲੋਕਾਂ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਪੰਜ ਜ਼ਖਮੀ ਹੋ ਗਏ।


Related News