ਚੋਰੀ ਦੇ ਮੋਟਰਸਾਈਕਲਾਂ ਸਣੇ ਚੋਰ ਗਿਰੋਹ ਦੇ ਤਿੰਨ ਮੈਂਬਰ ਚੜ੍ਹੇ ਪੁਲਸ ਦੇ ਹੱਥੇ

Wednesday, May 19, 2021 - 05:38 PM (IST)

ਭਵਾਨੀਗੜ੍ਹ (ਵਿਕਾਸ, ਕਾਂਸਲ): ਜ਼ਿਲ੍ਹਾ ਪੁਲਸ ਮੁਖੀ ਵਿਕੇਕਸ਼ੀਲ ਸੋਨੀ ਦੀ ਰਹਿਨੁਮਾਈ ਤੇ ਡੀ.ਐੱਸ.ਪੀ ਭਵਾਨੀਗੜ੍ਹ ਸੁਖਰਾਜ ਸਿੰਘ ਘੁੰਮਣ ਦੀ ਅਗਵਾਈ ਹੇਠ ਭਵਾਨੀਗੜ੍ਹ ਪੁਲਸ ਨੇ ਇੱਕ ਚੋਰ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਚੋਰੀ ਦੇ 3 ਮੋਟਰਸਾਈਕਲਾਂ ਸਮੇਤ ਗ੍ਰਿਫ਼ਤਾਰ ਕੀਤਾ। ਬੁੱਧਵਾਰ ਨੂੰ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਭਵਾਨੀਗੜ੍ਹ ਦੇ ਥਾਣਾ ਮੁਖੀ ਇੰਸਪੈਕਟਰ ਗੁਰਦੀਪ ਸਿੰਘ ਸੰਧੂ ਨੇ ਦੱਸਿਆ ਕਿ ਏ. ਐੱਸ. ਆਈ. ਹਰਵਿੰਦਰਪਾਲ ਸਿੰਘ ਸਮੇਤ ਪੁਲਸ ਪਾਰਟੀ ਗਸ਼ਤ ਤੇ ਚੈਕਿੰਗ ਦੇ ਸਬੰਧ ਵਿੱਚ ਸ਼ਹਿਰ ਦੀ ਨਵੀਂ ਟਰੱਕ ਯੂਨੀਅਨ ਕੋਲ ਮੌਜੂਦ ਸਨ। ਕਿਸੇ ਮੁਖਬਰ ਨੇ ਸੂਚਨਾ ਦਿੱਤੀ ਕਿ ਸੁਖਵਿੰਦਰ ਸਿੰਘ ਉਰਫ ਸੁੱਖਾ ਵਾਸੀ ਸੁਨਾਮ, ਜੱਗਾ ਸਿੰਘ ਵਾਸੀ ਚੌਅਵਾਸ ਤੇ ਵਿਨੋਦ ਕੁਮਾਰ ਉਰਫ ਸੋਨੀ ਵਾਸੀ ਸੁਨਾਮ ਜੋ ਮੋਟਰਸਾਈਕਲ ਚੋਰੀ ਕਰਕੇ ਸਸਤੇ ਭਾਅ ਜਾਂ ਉਨ੍ਹਾਂ ਦੀ ਤੋੜਭੰਨ ਕਰਕੇ ਅੱਗੇ ਵੇਚ ਦਿੰਦੇ ਹਨ।

ਇਹ ਵੀ ਪੜ੍ਹੋ : ਸਰਹੱਦੀ ਪਿੰਡ ਡੱਗ ਡੋਗਰ ਵਿਖੇ ਜੰਗਲੀ ਹਿਰਨ ਨੂੰ ਮਾਰਿਆ!

ਅੱਜ ਉਕਤ ਵਿਅਕਤੀਆਂ 'ਚੋਂ ਸੁਖਵਿੰਦਰ ਸਿੰਘ ਉਰਫ ਸੁੱਖਾ ਸੰਗਰੂਰ ਸਾਇਡ ਤੋੰ ਇੱਕ ਮੋਟਰਸਾਇਕਲ ਚੋਰੀ ਕਰਕੇ ਅੱਗੇ ਕਿਸੇ ਨਾਮਾਲੂਮ ਵਿਅਕਤੀ ਨੂੰ ਵੇਚਣ ਦੇ ਲਈ ਮੇਨ ਸੜਕ ਰਾਹੀਂ ਭਵਾਨੀਗੜ੍ਹ ਸ਼ਹਿਰ ਵੱਲ ਨੂੰ ਜਾ ਰਿਹਾ ਹੈ। ਸੂਚਨਾ ਦੇ ਅਧਾਰ 'ਤੇ ਕੀਤੀ ਨਾਕਾਬੰਦੀ ਦੌਰਾਨ ਪੁਲਸ ਨੇ ਸੁਖਵਿੰਦਰ ਸਿੰਘ ਤੇ ਬਾਅਦ 'ਚ ਉਸਦੇ ਸਾਥੀਆਂ ਨੂੰ ਕਾਬੂ ਕਰਕੇ ਮੁਲਜ਼ਮਾਂ ਕੋਲੋਂ ਚੋਰੀ ਦੇ ਤਿੰਨ ਮੋਟਸਾਇਕਲ ਬਰਾਮਦ ਕੀਤੇ। ਪੁਲਸ ਨੂੰ ਜਾਂਚ ਦੌਰਾਨ ਸਾਹਮਣੇ ਆਇਆ ਕਿ ਬਰਾਮਦ ਕੀਤੇ ਮੋਟਰਸਾਈਕਲਾਂ 'ਚੋਂ ਦੋ ਮੋਟਰਸਾਈਕਲਾਂ 'ਤੇ ਜਾਅਲੀ ਨੰਬਰ ਲੱਗੇ ਹੋਏ ਸਨ ਤੇ ਇੱਕ ਬਿਨ੍ਹਾਂ ਨੰਬਰੀ ਸੀ। ਪੁਲਸ ਨੇ ਇਸ ਸਬੰਧੀ ਥਾਣਾ ਭਵਾਨੀਗੜ੍ਹ ਵਿਖੇ ਮੁਕੱਦਮਾ ਦਰਜ ਕਰਕੇ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕੀਤਾ। ਥਾਣਾ ਮੁਖੀ ਨੇ ਦੱਸਿਆ ਕਿ ਕਾਬੂ ਕੀਤੇ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿੱਚ ਕਈ ਅਪਰਾਧਿਕ ਮਾਮਲੇ ਦਰਜ ਹਨ। ਇਸ ਲਈ ਪੁਲਸ ਵੱਲੋਂ ਮਾਣਯੋਗ ਅਦਾਲਤ ਤੋਂ ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਕਰਨ ਲਈ ਰਿਮਾਂਡ ਹਾਸਲ ਕੀਤਾ ਜਾਵੇਗਾ। ਪੁਲਸ ਨੂੰ ਗਿਰੋਹ ਕੋਲੋਂ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।

ਇਹ ਵੀ ਪੜ੍ਹੋ : ਲੋਕ ਨਿਰਮਾਣ ਵਿਭਾਗ ਦਾ ਕਾਰਨਾਮਾ, SDO ਬਣਾਉਣ ਲਈ ਸੀਨੀਆਰਟੀ ’ਚ ਕੀਤਾ ਅਜਿਹੇ ਫੇਰਬਦਲ ਕਿ ਜਾਣ ਹੋਵੋਗੇ ਹੈਰਾਨ

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ 


 


Anuradha

Content Editor

Related News