ਸਮਰਾਲਾ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਵਾਰਦਾਤ, ਪਰਿਵਾਰ ਦੇ ਤਿੰਨ ਮੈਂਬਰਾਂ ਦਾ ਬੇਰਹਿਮੀ ਨਾਲ ਕਤਲ

Saturday, Mar 03, 2018 - 10:32 AM (IST)

ਸਮਰਾਲਾ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਵਾਰਦਾਤ, ਪਰਿਵਾਰ ਦੇ ਤਿੰਨ ਮੈਂਬਰਾਂ ਦਾ ਬੇਰਹਿਮੀ ਨਾਲ ਕਤਲ

ਸਮਰਾਲਾ (ਵਿਪਨ) —ਸਮਰਾਲਾ ਦੇ ਪਿੰਡ ਚਹਲਾ 'ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦ ਪਿੰਡ 'ਚ ਢੇਡ ਸਾਲ ਤੋਂ ਕਿਰਾਏ ਦੇ ਮਕਾਨ 'ਚ ਰਹਿਣ ਵਾਲੇ ਇਕ ਪਰਿਵਾਰ ਦੇ 3 ਮੈਂਬਰਾਂ ਦੇ ਅੰਨੇ ਕਤਲ ਦਾ ਮਾਮਲਾ ਸਾਹਮਣੇ ਆਇਆ, ਮ੍ਰਿਤਕਾਂ ਦੀ ਪਛਾਣ ਸੁਖਦੇਵ ਸਿੰਘ ਉਸ ਦੀ ਪਤਨੀ ਗੁਰਮੀਤ ਕੌਰ ਤੇ ਪੁੱਤਰ ਹਰਜੀਤ ਸਿੰਘ ਦੇ ਤੌਰ 'ਤੇ ਹੋਈ ਹੈ। ਜਾਣਕਾਰੀ ਮੁਤਾਬਕ ਮ੍ਰਿਤਕਾਂ ਦਾ ਕਤਲ ਬਹੁਤ ਹੀ ਬੇਰਹਿਮੀ ਨਾਲ ਕੀਤਾ ਗਿਆ ਹੈ ਤੇ ਪਰਿਵਾਰ 'ਚ ਹੁਣ ਸਿਰਫ ਸੁਖਦੇਵ ਸਿੰਘ ਦਾ ਵੱਡਾ ਪੁੱਤਰ ਜੋ ਕਿ ਵਾਰਦਾਤ ਸਮੇਂ ਘਰ 'ਚ ਮੌਜੂਦ ਨਹੀਂ ਸੀ, ਬਚਿਆ ਹੈ। ਮ੍ਰਿਤਕਾਂ ਦੇ ਰਿਸ਼ਤੇਦਾਰ ਮੁਤਾਬਕ ਉਕਤ ਪਰਿਵਾਰ ਮੂਲ ਰੂਪ ਨਾਲ ਜ਼ਿਲਾ ਫਤਿਹਗੜ੍ਹ ਸਾਹਿਬ ਤੋਂ ਪਿੰਡ ਮੀਰਪੁਰ ਦੇ ਰਹਿਣ ਵਾਲੇ ਹਨ ਤੇ ਕਾਫੀ ਸਾਲ ਪਹਿਲਾਂ ਪਿੰਡ 'ਚੋਂ ਆਪਣੀ ਜ਼ਮੀਨ ਵੇਚ ਕੇ ਆ ਗਏ ਸਨ ਤੇ ਪਰਿਵਾਰ ਦਾ ਕਿਸੇ ਨਾਲ ਕੋਈ ਝਗੜਾ ਨਹੀਂ ਸੀ। ਉਨ੍ਹਾਂ ਦੱਸਿਆ ਕਿ ਸੁਖਦੇਵ ਸਿੰਘ ਦਾ ਵੱਡਾ ਪੁੱਤਰ ਕਿਸੇ ਹੋਟਲ 'ਚ ਕੰਮ ਕਰਦਾ ਹੈ ਤੇ ਉਨ੍ਹਾਂ ਦੇ ਜੱਦੀ ਪਿੰਡ ਮੀਰੁਪਰ 'ਚ ਵਿਆਹ ਸਮਾਗਮ 'ਚ ਹੀ ਆਉਣਾ ਜਾਣਾ ਹੁੰਦਾ ਸੀ ਪਰ ਹੁਣ ਢੇਡ ਸਾਲ ਤੋਂ ਇਹ ਪਰਿਵਾਰ ਪਿੰਡ ਚਹਲਾ 'ਚ ਹੀ ਰਹਿ ਰਿਹਾ ਸੀ।  
ਸਮਰਾਲਾ ਦੇ ਡੀ. ਐੱਸ. ਪੀ. ਹਰਸਿਮਰਤ ਨੇ ਦੱਸਿਆ ਕਿ ਜਿਵੇਂ ਹੀ ਉਨ੍ਹਾਂ ਨੂੰ ਪਿੰਡ 'ਚ ਕਤਲ ਹੋ ਜਾਣ ਸੰਬੰਧੀ ਜਾਣਕਾਰੀ ਮਿਲੀ ਤਾਂ ਉਨ੍ਹਾਂ ਨੇ ਮੌਕੇ 'ਤੇ ਪਹੁੰਚ ਕੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।


Related News