ਪੰਜਾਬ ''ਚ ਮਾਰੂ ਹਥਿਆਰਾਂ ਸਮੇਤ ਫੜੇ ਗਏ 3 ਮੁਲਜ਼ਮ! ਮਾਡਿਊਲ ਦਾ ਹੋਇਆ ਪਰਦਾਫ਼ਾਸ਼

Thursday, Oct 15, 2026 - 02:24 PM (IST)

ਪੰਜਾਬ ''ਚ ਮਾਰੂ ਹਥਿਆਰਾਂ ਸਮੇਤ ਫੜੇ ਗਏ 3 ਮੁਲਜ਼ਮ! ਮਾਡਿਊਲ ਦਾ ਹੋਇਆ ਪਰਦਾਫ਼ਾਸ਼

ਮੋਹਾਲੀ (ਵੈੱਬ ਡੈਸਕ)- ਮੋਹਾਲੀ ਪੁਲਸ ਵੱਲੋਂ ਇਕ ਵੱਡੀ ਸਫ਼ਲਤਾ ਹਾਸਲ ਕਰਦੇ ਇਕ ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਹੈ। ਇਸ ਦੌਰਾਨ ਇਕ ਹਰਿਆਣਾ ਆਧਾਰਿਤ ਹਥਿਆਰ ਸਪਲਾਇਰ ਸਮੇਤ ਤਿੰਨ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ ਇਕ ਗਲੌਕ ਸਮੇਤ 10 ਆਧੁਨਿਕ ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ ਗਏ। 

ਇਹ ਵੀ ਪੜ੍ਹੋ: OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਥਿਤ ਤੌਰ 'ਤੇ ਦੂਰ-ਦੁਰਾਡੇ ਦੇ ਇਲਾਕਿਆਂ ਵਿਚੋਂ ਦੇਸੀ ਹਥਿਆਰਾਂ ਦੀ ਤਸਕਰੀ ਕਰਕੇ ਮੋਟਾ ਮੁਨਾਫ਼ਾ ਕਮਾਉਣ ਲਈ ਕਾਲਜ ਜਾਣ ਵਾਲੇ ਨੌਜਵਾਨਾਂ ਨੂੰ ਵੇਚਦੇ ਸਨ। ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ।
ਇਸ ਸਬੰਧੀ ਐੱਫ਼. ਆਈ. ਆਰ. ਦਰਜ ਕਰ ਲਈ ਗਈ ਹੈ ਅਤੇ ਇਸ ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਇਸ 'ਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਪੰਜਾਬ ਪੁਲਸ ਸੂਬੇ 'ਚ ਅਮਨ-ਕਾਨੂੰਨ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਗ਼ੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਹ ਵੀ ਪੜ੍ਹੋ: ਪੰਜਾਬ ਬੰਦ ਦੌਰਾਨ ਜਲੰਧਰ 'ਚ ਪੁਲਸ ਨੇ 5 ਲੋਕਾਂ ਨੂੰ ਕੀਤਾ ਡਿਟੇਨ, DCP ਦਾ ਬਿਆਨ, ਜਾਣੋ ਵਜ੍ਹਾ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News