ਐਕਟਿਵਾ ਸਵਾਰ ਤਿੰਨ ਵਿਅਕਤੀ 6 ਹਜਾਰ ਨਸ਼ੀਲੀਆਂ ਗੋਲੀਆਂ ਸਣੇ ਕਾਬੂ, ਮਾਮਲਾ ਦਰਜ

Monday, Aug 10, 2020 - 07:01 PM (IST)

ਐਕਟਿਵਾ ਸਵਾਰ ਤਿੰਨ ਵਿਅਕਤੀ 6 ਹਜਾਰ ਨਸ਼ੀਲੀਆਂ ਗੋਲੀਆਂ ਸਣੇ ਕਾਬੂ, ਮਾਮਲਾ ਦਰਜ

ਤਪਾ ਮੰਡੀ (ਸ਼ਾਮ,ਗਰਗ) - ਤਪਾ ਪੁਲਸ ਵਲੋਂ ਗੁਪਤ ਸੂਚਨਾ 'ਤੇ ਐਕਟਿਵਾ ਸਵਾਰ ਤਿੰਨ ਵਿਅਕਤੀਆਂ ਨੂੰ 6000 ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕਰਨ ਬਾਰੇ ਜਾਣਕਾਰੀ ਮਿਲੀ ਹੈ। ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ ਤਪਾ ਬਲਜੀਤ ਸਿੰਘ ਬਰਾੜ ਨੇ ਦੱਸਿਆ ਕਿ ਐਸ.ਐਸ.ਪੀ ਬਰਨਾਲਾ ਸ੍ਰੀ ਸੰਦੀਪ ਗੋਇਲ ਦੇ ਨਿਰਦੇਸ਼ਾਂ 'ਤੇ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਦੋਰਾਨ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਤਾਜੋਕੇ ਸਾਈਡ ਤੋਂ ਇੱਕ ਚਿੱਟੇ ਰੰਗ ਦੀ ਐਕਟਿਵਾ 'ਤੇ ਸਵਾਰ ਤਿੰਨ ਵਿਅਕਤੀ ਨਸ਼ੇ ਦੀਆਂ ਗੋਲੀਆਂ ਵੇਚਣ ਲਈ ਆ ਰਹੇ ਹਨ। ਜੇਕਰ ਇਨ੍ਹਾਂ ਨੂੰ ਦਬੋਚਿਆਂ ਜਾਵੇ ਤਾਂ ਵੱਡੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਬਰਾਮਦ ਹੋ ਸਕਦੀਆਂ ਹਨ

ਸੂਚਨਾ ਦੇ ਆਧਾਰ 'ਤੇ ਥਾਣਾ ਮੁਖੀ ਇੰਸਪੈਕਟਰ ਰੁਪਿੰਦਰ ਪਾਲ ਸਿੰਘ, ਏ.ਐਸ.ਆਈ ਮਨਜੀਤ ਸਿੰਘ, ਏ.ਐਸ.ਆਈ ਜਗਪਾਲ ਸਿੰਘ, ਅਮਨਪ੍ਰੀਤ ਸਿੰਘ, ਸੁਖਦੇਵ ਸਿੰਘ ਨੇ ਅਨਾਜ ਮੰਡੀ ਕੋਲ ਨਾਕਾਬੰਦੀ ਕਰਕੇ ਐਕਟਿਵਾ ਸਵਾਰ ਤਿੰਨ ਵਿਅਕਤੀਆਂ ਨੂੰ 6 ਹਜਾਰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਲਿਆ। ਜਿਨ੍ਹਾਂ ਨੇ ਅਪਣੀ ਪਛਾਣ ਜਗਜੀਤ ਸਿੰਘ ਉਰਫ ਜੱਗੂ ਪੁੱਤਰ ਬਲਜੀਤ ਸਿੰਘ ਵਾਸੀ ਨਿਹਾਲ ਸਿੰਘ ਵਾਲਾ ਹਾਲ ਆਬਾਦ ਭੂਚੋ, ਗੁਰਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਭੂਚੋ ਕਲਾਂ ਅਤੇ ਮੁਕੇਸ਼ ਕੁਮਾਰ ਪੁੱਤਰ ਘਰੂਡੀਆਂ ਵਾਸੀ ਗਾਂਧੀ ਬਸਤੀ ਰਾਮਪੁਰਾ ਦੱਸਿਆ ਹੈ। 

ਪੁਲਸ ਨੇ ਇਨ੍ਹਾਂ ਤਿੰਨਾਂ ਖਿਲਾਫ ਐਨ.ਡੀ.ਪੀ.ਐਸ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਾਡੀ ਨੌਜਵਾਨ ਪੀੜ੍ਹੀ ਨੂੰ ਖਤਮ ਕਰਨ ਲਈ ਕੁਝ ਸਮਾਜ ਵਿਰੋਧੀ ਅਨਸ਼ਰਾਂ ਵੱਲੋਂ ਅਪਣੀ ਮੁਨਾਫਾਖੋਰੀ ਨੂੰ ਮੁੱਖ ਰੱਖ ਕੇ ਤਸਕਰੀ ਕੀਤੀ ਜਾ ਰਹੀ ਹੈ। ਜੋ ਕਿ ਬਹੁਤ ਗਲਤ ਅਤੇ ਗੈਰਕਾਨੂਨੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਡੀ.ਐਸ.ਪੀ ਤਪਾ ਬਲਜੀਤ ਸਿੰਘ ਬਰਾੜ ਨੇ ਅੱਗੇ ਦੱਸਿਆ ਕਿ ਐਸ.ਐਸ.ਪੀ ਬਰਨਾਲਾ ਨੇ ਇੱਕ ਹੁਕਮ ਜਾਰੀ ਕਰਕੇ ਥਾਣਾ ਮੁੱਖੀ ਤਪਾ ਰੁਪਿੰਦਰਪਾਲ ਸਿੰਘ ਨੂੰ ਬਦਲ ਕੇ ਮੁੱਖ ਅਫਸਰ ਥਾਣਾ ਸਿਟੀ1, ਮੁੱਖ ਅਫਸਰ ਰੂੜੇਕੇ ਕਲਾਂ ਇੰਸਪੈਕਟਰ ਕਮਲਜੀਤ ਸਿੰਘ ਨੂੰ ਬਦਲ ਕੇ ਪੁਲਸ ਲਾਈਨ ਬਰਨਾਲਾ ਇਨ੍ਹਾਂ ਦੀ ਥਾਂ 'ਤੇ ਸਬ-ਇੰਸਪੈਕਟਰ ਜਸਵਿੰਦਰ ਸਿੰਘ ਮੁੱਖ ਅਫਸਰ ਥਾਣਾ ਰੂੜੇਕੇ ਕਲਾਂ, ਸਬ-ਇੰਸਪੈਕਟਰ ਹਰਸਿਮਰਨਜੀਤ ਸਿੰਘ ਨੂੰ ਮੁੱਖ ਅਫਸਰ ਥਾਣਾ ਭਦੋੜ, ਗੁਰਪ੍ਰੀਤ ਸਿੰਘ ਨੂੰ ਮੁੱਖ ਅਫਸਰ ਸਹਿਣਾ ਲਗਾ ਦਿੱਤੇ ਗਏ ਹਨ। ਸਿਟੀ ਇੰਚਾਰਜ ਮੇਜਰ ਸਿੰਘ ਨੂੰ ਪੁਲਸ ਲਾਈਨ ਬਰਨਾਲਾ ਭੇਜ ਦਿੱਤਾ ਗਿਆ ਹੈ। 
   


author

Harinder Kaur

Content Editor

Related News