ਦੋਪਹੀਆ ਵਾਹਨ ਚੋਰੀ ਕਰਨ ਵਾਲੇ 3 ਨੌਜਵਾਨ ਕਾਬੂ

Wednesday, Oct 04, 2017 - 07:47 AM (IST)

ਦੋਪਹੀਆ ਵਾਹਨ ਚੋਰੀ ਕਰਨ ਵਾਲੇ 3 ਨੌਜਵਾਨ ਕਾਬੂ

ਜਲੰਧਰ, (ਪ੍ਰੀਤ, ਸੁਧੀਰ)- ਸ਼ਹਿਰ 'ਚ ਦੋਪਹੀਆ ਵਾਹਨ ਚੋਰੀ ਕਰਨ ਵਾਲੇ 3 ਨੌਜਵਾਨਾਂ ਨੂੰ ਪੁਲਸ ਵਲੋਂ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਮੁਲਜ਼ਮਾਂ ਤੋਂ ਚੋਰੀ ਦੇ ਐਕਟਿਵਾ ਤੇ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਏ. ਸੀ. ਪੀ. ਸੈਂਟਰਲ ਸਤਿੰਦਰ ਚੱਢਾ ਨੇ ਦੱਸਿਆ ਕਿ ਥਾਣਾ ਨੰਬਰ 4 ਦੇ ਇੰਸਪੈਕਟਰ ਗੁਰਪ੍ਰੀਤ ਦੀ ਸਿੰਘ ਦੀ ਅਗਵਾਈ ਹੇਠ ਏ. ਐੱਸ. ਆਈ. ਸੁੱਚਾ ਸਿੰਘ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਨਿਤਿਨ ਚੱਢਾ ਪੁੱਤਰ ਸੁਰਿੰਦਰ ਚੱਢਾ ਵਾਸੀ ਲਕਸ਼ਮੀਪੁਰਾ ਨੂੰ ਗ੍ਰਿਫਤਾਰ ਕੀਤਾ। 
ਮੁਲਜ਼ਮ ਕੋਲੋਂ ਚੋਰੀ ਦਾ ਮੋਟਰਸਾਈਕਲ ਬਰਾਮਦ ਕੀਤਾ ਗਿਆ। ਇਹ ਮੋਟਰਸਾਈਕਲ ਮੁਲਜ਼ਮ ਨੇ ਕੁਝ ਦਿਨ ਪਹਿਲਾਂ ਜੋਤੀ ਚੌਕ ਨੇੜੀਓਂ ਚੋਰੀ ਕੀਤਾ ਸੀ। ਪੁੱਛਗਿੱਛ 'ਚ ਮੁਲਜ਼ਮ ਤੋਂ ਕਰੀਬ ਦੋ ਹਫਤੇ ਪਹਿਲਾਂ ਸਿਵਲ ਹਸਪਤਾਲ ਤੋਂ ਚੋਰੀ ਕੀਤਾ ਇਕ ਹੋਰ ਮੋਟਰਸਾਈਕਲ ਬਰਾਮਦ ਕੀਤਾ ਗਿਆ। ਮੁਲਜ਼ਮ ਮੋਟਰਸਾਈਕਲ ਚੋਰੀ ਕਰ ਕੇ ਵੇਚ ਕੇ ਨਸ਼ਾ ਪੂਰਾ ਕਰਦਾ ਸੀ। 
ਇਸੇ ਤਰ੍ਹਾਂ ਏ. ਐੱਸ. ਆਈ. ਲਖਵਿੰਦਰ ਸਿੰਘ ਨੇ ਸੰਦੀਪ ਉਰਫ ਬੱਬੂ ਉਰਫ ਅੰਡਰਟੇਕਰ ਪੁੱਤਰ ਦੇਵਰਾਜ ਵਾਸੀ ਭਾਰਗੋ ਨਗਰ ਅਤੇ ਅਵਿਨਾਸ਼ ਕੁਮਾਰ ਪੁੱਤਰ ਰਮੇਸ਼ ਕੁਮਾਰ ਵਾਸੀ ਸ਼ਿਵਾਜੀ ਨਗਰ, ਬਸਤੀ ਦਾਨਿਸ਼ਮੰਦਾਂ ਨੂੰ ਗ੍ਰਿਫਤਾਰ ਕੀਤਾ। ਮੁਲਜ਼ਮਾਂ ਕੋਲੋਂ ਪੁਲਸ ਨੇ ਲਾਜਪਤ ਨਗਰ ਇਲਾਕੇ ਤੋਂ ਕੁਝ ਦਿਨ ਪਹਿਲਾਂ ਚੋਰੀ ਹੋਈ ਐਕਟਿਵਾ ਬਰਾਮਦ ਕੀਤੀ ਹੈ।  ਇਸੇ ਤਰ੍ਹਾਂ ਥਾਣਾ ਨੰਬਰ 2 ਦੀ ਪੁਲਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਲੱਕੀ ਕੁਮਾਰ ਪੁੱਤਰ ਕੁਲਦੀਪ ਕੁਮਾਰ ਵਾਸੀ ਸ਼ਹੀਦ ਬਾਬੂ ਲਾਭ ਸਿੰਘ ਨਗਰ ਨੂੰ ਗ੍ਰਿਫਤਾਰ ਕੀਤਾ। ਮੁਲਜ਼ਮ ਨੇ ਬਰਲਟਨ ਪਾਰਕ ਤੋਂ ਮੋਟਰਸਾਈਕਲ ਚੋਰੀ ਕੀਤਾ ਸੀ। ਏ. ਸੀ. ਚੱਢਾ ਨੇ ਦੱਸਿਆ ਕਿ ਸ਼ਹਿਰ 'ਚ ਵਾਹਨ ਚੋਰੀ ਕਰਨ ਦੇ ਮਾਮਲੇ 'ਚ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁੱਛਗਿੱਛ 'ਚ ਚੋਰੀ ਦੇ ਹੋਰ ਮਾਮਲੇ ਵੀ ਟਰੇਸ ਹੋਣ ਦੀ ਸੰਭਾਵਨਾ ਹੈ।


Related News