ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਭਿਆਨਕ ਸੜਕ ਹਾਦਸੇ 'ਚ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ

03/04/2022 11:18:54 AM

ਨਿਊਯਾਰਕ/ਓਂਟਾਰੀੳ (ਰਾਜ ਗੋਗਨਾ/ਪਰਮਜੀਤ): ਬੀਤੀ ਰਾਤ ਓਂਟਾਰੀੳ ਕੈਨੇਡਾ ਦੀ ਟਾਊਨਸ਼ਿਪ ਹਰਥਰ ਦੇ ਹਾਈਵੇਅ-6 ਨੇੜੇ ਵੈਲਿੰਗਟਨ ਰੋਡ 'ਤੇ ਵੈਨ ਅਤੇ ਟ੍ਰੇਲਰ ਦੀ ਸਿੱਧੀ ਟੱਕਰ ਹੋ ਗਈ। ਇਸ ਭਿਆਨਕ ਹਾਦਸੇ ਵਿਚ ਵੈਨ ਵਿਚ ਸਵਾਰ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਮਰਨ ਵਾਲਿਆਂ ਦੀ ਪਛਾਣ ਓਂਟਾਰੀੳ ਦੇ ਮੋਨੋ ਟਾਊਨ ਦੇ ਵਾਸੀ ਗੁਰਿੰਦਰਪਾਲ ਲਿੱਧੜ (31), ਬ੍ਰੈਂਟਫੋਰਡ ਦੇ ਵਾਸੀ ਸੰਨੀ ਖੁਰਾਣਾ (24) ਅਤੇ ਬੈਰੀ ਟਾਊਨ ਦੇ ਵਾਸੀ ਕਿਰਨਪ੍ਰੀਤ ਸਿੰਘ ਗਿੱਲ (22) ਵਜੋਂ ਹੋਈ ਹੈ। ਇਸ ਹਾਦਸੇ ਚ ਟ੍ਰੇਲਰ ਦਾ ਡਰਾਈਵਰ ਵੀ ਗੰਭੀਰ ਜ਼ਖਮੀ ਹੋਇਆ ਹੈ, ਜਿਸ ਨੂੰ ਸਥਾਨਕ ਹਸਪਤਾਲ ਚ ਦਾਖ਼ਲ ਕਰਵਾਇਆ ਗਿਆ ਹੈ। ਇਸ ਹਾਦਸੇ ਵਿਚ ਦੋ ਪੰਜਾਬੀ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ ਅਤੇ ਇੱਕ ਨੇ ਹਸਪਤਾਲ ਵਿੱਚ ਜਾ ਕੇ ਦਮ ਤੋੜ ਦਿੱਤਾ ਸੀ। ਮਾਰੇ ਗਏ ਤਿੰਨੇ ਨੌਜਵਾਨ ਇਕ ਹੀ ਵੈਨ ਵਿੱਚ ਸਵਾਰ ਸਨ।ਮਾਰੇ ਗਏ ਇਕ ਨੌਜਵਾਨ ਕਿਰਨਪ੍ਰੀਤ ਸਿੰਘ (22) ਦਾ ਪਿਛੋਕੜ ਪੰਜਾਬ ਦੇ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਸ਼ਿਮਰੇਵਾਲਾ ਦੱਸਿਆ ਜਾਂਦਾ ਹੈ।

ਪੜ੍ਹੋ ਇਹ ਅਹਿਮ ਖ਼ਬਰ- ਯੂਰਪ ਦੇ ਸਭ ਤੋਂ ਵੱਡੇ ਪਰਮਾਣੂ ਪਾਵਰ ਪਲਾਂਟ 'ਤੇ ਰੂਸ ਦਾ ਹਮਲਾ, ਪਲਾਂਟ 'ਚ ਲੱਗੀ ਅੱਗ

ਮ੍ਰਿਤਕ ਦੇ ਰਿਸ਼ਤੇਦਾਰ ਸਾਦਿਕ ਦੇ ਸਰਪੰਚ ਸ਼ਿਵਰਾਜ ਸਿੰਘ ਢਿੱਲੋਂ ਤੇ ਰਾਜਵਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਪਿੰਡ ਸ਼ਿਮਰੇਵਾਲਾ ਦਾ ਨੌਜਵਾਨ ਸਾਲ 2019 ਵਿੱਚ ਕੈਨੇਡਾ ਵਿੱਚ ਸਟੱਡੀ ਵੀਜੇ 'ਤੇ ਗਿਆ ਸੀ। ਬੀਤੀ ਰਾਤ ਉਹ ਕਾਰ ਵਿੱਚ ਸਵਾਰ 3 ਨੌਜਵਾਨ ਨਾਲ ਕੰਮ ਤੋਂ ਘਰ ਪਰਤ ਰਿਹਾ, ਜਦੋਂ ਸਾਹਮਣੇ ਆ ਰਹੇ ਟਰੱਕ ਨਾਲ ਟੱਕਰ ਹੋ ਗਈ। ਕਾਰ ਵਿੱਚ ਸਵਾਰ ਫਰੀਦਕੋਟ ਦੇ ਪਿੰਡ ਸ਼ਿਮਰੇਵਾਲਾ ਦਾ ਲੜਕਾ ਕਿਰਨਪ੍ਰੀਤ ਸਿੰਘ (21) ਕਰਮਜੀਤ ਸਿੰਘ ਦਾ ਪੁੱਤਰ ਹੈ। ਇਕ ਨੌਜਵਾਨ ਜਲੰਧਰ ਤੇ ਇਕ ਕੈਨੇਡਾ ਵਿੱਚ ਮੈਨੇਜਰ ਦੱਸਿਆ ਜਾ ਰਿਹਾ ਹੈ।ਇਸ ਹਾਦਸੇ ਦੌਰਾਨ ਹੋਈ ਮੌਤ ਨੇ ਪਿੰਡ ਸ਼ਿਮਰੇਵਾਲਾ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਮ੍ਰਿਤਕ ਕਿਰਨਪ੍ਰੀਤ ਸਿੰਘ ਗਿੱਲ ਉਰਫ ਕੈਫੀ ਸਾਲ 2019 ਵਿੱਚ ਅੰਤਰਰਾਸ਼ਟਰੀ ਵਿਦਿਆਰਥੀ ਬਣਕੇ ਆਪਣੇ ਸੁਪਨੇ ਪੂਰੇ ਕਰਨ ਲਈ ਗਿਆ ਸੀ। ਉਸ ਦੀ ਕਾਰ ਵਿੱਚ ਦੋ ਹੋਰ ਜਣੇ ਸਨ ਜੋ ਜਲੰਧਰ ਸਾਈਡ ਦੇ ਦੱਸੇ ਜਾਂਦੇ ਹਨ। ਪਰਿਵਾਰ ਵੱਲੋਂ ਮ੍ਰਿਤਕ ਕਿਰਨਪ੍ਰੀਤ ਸਿੰਘ ਦੀ ਲਾਸ਼ ਨੂੰ ਭਾਰਤ ਲਿਆਉਣ ਲਈ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਪਰਿਵਾਰ ਵੱਲੋਂ ਪ੍ਰਸ਼ਾਸ਼ਨ ਤੇ ਸਰਕਾਰ ਤੱਕ ਮਦਦ ਦੀ ਅਪੀਲ ਕੀਤੀ ਜਾ ਰਹੀ ਹੈ।ਮ੍ਰਿਤਕ ਕੈਫੀ ਮਾਪਿਆਂ ਦਾ ਇਕਲੌਤਾ ਪੋੁੱਤਰ ਸੀ।ਇਸ ਖ਼ਬਰ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। 

ਨੋਟ- ਉਕਤ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 

Vandana

This news is Content Editor Vandana