ਹਥਿਆਰਾਂ ਦੀ ਨੋਕ ''ਤੇ ਲੁੱਟ-ਖਸੁੱਟ ਕਰਨ ਵਾਲੇ 3 ਗ੍ਰਿਫਤਾਰ

Thursday, Mar 15, 2018 - 06:34 AM (IST)

ਹਥਿਆਰਾਂ ਦੀ ਨੋਕ ''ਤੇ ਲੁੱਟ-ਖਸੁੱਟ ਕਰਨ ਵਾਲੇ 3 ਗ੍ਰਿਫਤਾਰ

ਅੰਮ੍ਰਿਤਸਰ,   (ਸੰਜੀਵ)-  ਸ਼ਹਿਰ ਦੇ ਵੱਖ-ਵੱਖ ਖੇਤਰਾਂ 'ਚ ਹਥਿਆਰਾਂ ਦੀ ਨੋਕ 'ਤੇ ਲੁੱਟ-ਖਸੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 3 ਮੈਂਬਰੀ ਗਿਰੋਹ ਦਾ ਪਰਦਾਫਾਸ਼ ਕਰ ਕੇ ਗਿਰੋਹ ਦੇ ਸਰਗਣੇ ਸਮੇਤ ਤਿੰਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਖੁਲਾਸਾ ਅੱਜ ਏ. ਡੀ. ਸੀ. ਪੀ.-1 ਜਗਜੀਤ ਸਿੰਘ ਵਾਲੀਆ ਨੇ ਇਕ ਪੱਤਰਕਾਰ ਸੰਮੇਲਨ ਦੌਰਾਨ ਕੀਤਾ। ਗ੍ਰਿਫਤਾਰ ਕੀਤੇ ਗਏ ਦੋਸ਼ੀਆਂ 'ਚ ਸ਼ਿਵ ਕੁਮਾਰ ਸ਼ਿਵ ਨਿਵਾਸੀ ਬਟਾਲਾ ਰੋਡ, ਸ਼ਰਨਜੀਤ ਸਿੰਘ ਸੰਨੀ ਨਿਵਾਸੀ ਗਲੀ ਬਾਂਕੇ ਬਿਹਾਰੀ ਤੇ ਅਮਰਿੰਦਰ ਸਿੰਘ ਉਰਫ ਕਰਨ ਨਿਵਾਸੀ ਵਿਜੇ ਨਗਰ ਸ਼ਾਮਲ ਹਨ। ਪੁਲਸ ਨੇ ਦੋਸ਼ੀਆਂ ਦੇ ਕਬਜ਼ੇ 'ਚੋਂ ਵਾਰਦਾਤ ਵਿਚ ਵਰਤਿਆ ਗਿਆ ਰਿਵਾਲਵਰ ਤੇ ਸਫੈਦ ਰੰਗ ਦੀ ਐਕਟਿਵਾ ਵੀ ਬਰਾਮਦ ਕਰ ਲਈ ਹੈ।  ਪੁਲਸ ਨੇ ਉਕਤ ਤਿੰਨਾਂ ਦੋਸ਼ੀਆਂ ਨੂੰ ਮਾਣਯੋਗ ਅਦਾਲਤ ਦੇ ਨਿਰਦੇਸ਼ਾਂ 'ਤੇ ਜਾਂਚ ਲਈ ਪੁਲਸ ਰਿਮਾਂਡ 'ਤੇ ਲਿਆ ਹੈ, ਜਿਨ੍ਹਾਂ ਤੋਂ ਗੰਭੀਰਤਾ ਨਾਲ ਪੁੱਛਗਿੱਛ ਚੱਲ ਰਹੀ ਹੈ ਅਤੇ ਦੋਸ਼ੀਆਂ ਵੱਲੋਂ ਅੰਜਾਮ ਦਿੱਤੀਆਂ ਗਈਆਂ ਕਈ ਹੋਰ ਵਾਰਦਾਤਾਂ ਦੇ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਏ. ਡੀ. ਸੀ. ਪੀ. ਵਾਲੀਆ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਉਕਤ ਤਿੰਨਾਂ ਦੋਸ਼ੀਆਂ ਵਿਰੁੱਧ ਸ਼ਹਿਰ ਦੇ ਵੱਖ-ਵੱਖ ਥਾਣਿਆਂ 'ਚ 4 ਅਪਰਾਧਿਕ ਮਾਮਲੇ ਵੀ ਦਰਜ ਹਨ।


Related News