ਪਠਾਨਕੋਟ ਵਿਚ ਫਿਰ ਦੇਖੇ ਗਏ ਸ਼ੱਕੀ, ਵੱਡੀ ਗਿਣਤੀ ਪੁਲਸ ਫੋਰਸ ਤਾਇਨਾਤ
Wednesday, Aug 28, 2024 - 06:24 PM (IST)
ਤਾਰਾਗੜ੍ਹ/ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਸਰਹੱਦੀ ਖੇਤਰ ਦੇ ਪੁਲਸ ਸਟੇਸ਼ਨ ਤਾਰਾਗੜ੍ਹ ਅਧੀਨ ਆਉਂਦੇ ਪਿੰਡ ਛੋੜੀਆਂ ਵਿਖੇ ਤਿੰਨ ਸ਼ੱਕੀ ਵਿਅਕਤੀ ਵੇਖਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਤੋਂ ਉਪਰੰਤ ਪੁਲਸ ਵੱਲੋਂ ਪੂਰੇ ਇਲਾਕੇ ਅੰਦਰ ਭਾਰੀ ਫੋਰਸ ਨਾਲ ਸਰਚ ਅਭਿਆਨ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਸਰਪੰਚ ਸੁਨੀਲ ਕੁਮਾਰ ਨੇ ਦੱਸਿਆ ਕਿ ਸਾਡੇ ਪਿੰਡ ਦੇ ਬਾਹਰਵਾਰ ਇੱਕ ਇਕੱਲਾ ਘਰ ਹੈ, ਇਸ ਘਰ ਵਿੱਚ ਸਵੇਰੇ 11 ਵਜੇ ਦੇ ਕਰੀਬ ਘਰ 'ਚ ਇਕੱਲੀ ਔਰਤ ਮੌਜੂਦ ਸੀ ਜਦ ਘਰ ਦਾ ਮੇਨ ਗੇਟ ਖੜਕਾਇਆ ਗਿਆ ਤਾਂ ਉਸ ਵਲੋਂ ਗੇਟ ਤਾਂ ਨਹੀਂ ਖੋਲਿਆ ਗਿਆ ਪਰ ਛੱਤ 'ਤੇ ਚੜ੍ਹ ਕੇ ਜਦ ਦੇਖਿਆ ਤਾਂ ਗੇਟ ਦੇ ਕੋਲ ਤਿੰਨ ਸ਼ੱਕੀ ਵਿਅਕਤੀ ਖੜ੍ਹੇ ਸਨ। ਇਨ੍ਹਾਂ ਸ਼ੱਕੀ ਵਿਅਕਤੀਆਂ ਵੱਲੋਂ ਔਰਤ ਕੋਲੋਂ ਕੁਝ ਪੈਸਿਆਂ ਦੀ ਮੰਗ ਕੀਤੀ ਗਈ ਪਰ ਔਰਤ ਵੱਲੋਂ ਜਦ ਇਹਨਾਂ ਸ਼ੱਕੀ ਵਿਅਕਤੀਆਂ ਬਾਰੇ ਪਿੰਡ ਵਾਸੀਆਂ ਨੂੰ ਜਾਣਕਾਰੀ ਦਿੱਤੀ ਤਾਂ ਪਿੰਡ ਵਾਸੀਆਂ ਦੇ ਮੌਕੇ 'ਤੇ ਆਉਣ ਤੋਂ ਪਹਿਲਾਂ ਹੀ ਇਹ ਸ਼ੱਕੀ ਵਿਅਕਤੀ ਨੇੜੇ ਕਮਾਦ ਦੇ ਖੇਤਾਂ ਵਿੱਚ ਵੜ ਗਏ।
ਇਹ ਵੀ ਪੜ੍ਹੋ- ਦੋ ਧੀਆਂ ਦੇ ਪਿਓ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ 'ਚ ਦੱਸੀ ਹੈਰਾਨ ਕਰ ਦੇਣ ਵਾਲੀ ਗੱਲ
ਇਸ ਮੌਕੇ ਸਰਪੰਚ ਸੁਨੀਲ ਕੁਮਾਰ ਨੇ ਦੱਸਿਆ ਕਿ ਉਸ ਔਰਤ ਵੱਲੋਂ ਦੱਸਿਆ ਗਿਆ ਹੈ ਕਿ ਦੋ ਵਿਅਕਤੀਆਂ ਵੱਲੋਂ ਆਰਮੀ ਵਰਦੀ ਵਰਗੇ ਕੱਪੜੇ ਪਾਏ ਹੋਏ ਸਨ ਅਤੇ ਇੱਕ ਵੱਲੋਂ ਸੈਡੋ ਬਨੈਨ ਅਤੇ ਨਿੱਕਰ ਪਾਈ ਹੋਈ ਸੀ. ਇਨ੍ਹਾਂ ਵੱਲੋਂ ਕਾਲੇ ਕੱਪੜੇ ਨਾਲ ਆਪਣੇ ਮੂੰਹ ਬੰਨ੍ਹੇ ਹੋਏ ਸਨ ਅਤੇ ਇੱਕ ਵਿਅਕਤੀ ਵੱਲੋਂ ਆਪਣੀ ਪਿੱਠ ਤੇ ਪਿੱਠੂ ਬੈਗ ਪਾਇਆ ਹੋਇਆ ਸੀ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡੀ ਵਾਰਦਾਤ, ਆੜ੍ਹਤੀਏ 'ਤੇ ਤਾਬੜਤੋੜ ਫਾਇਰਿੰਗ
ਸਰਪੰਚ ਵੱਲੋਂ ਇਸ ਸਬੰਧੀ ਥਾਣਾ ਤਾਰਾਗੜ੍ਹ ਅੰਦਰ ਸੂਚਿਤ ਕੀਤਾ ਗਿਆ ਤੁਰੰਤ ਇਲਾਕੇ ਦੇ ਡੀ. ਐੱਸ. ਪੀ. ਸੁਖਜਿੰਦਰ ਸਿੰਘ ਸਮੇਤ ਭਾਰੀ ਗਿਣਤੀ 'ਚ ਪੁਲਸ ਫੋਰਸ ਨਾਲ ਪਹੁੰਚ ਗਈ ਜਿਸ ਤੋਂ ਉਪਰੰਤ ਪੂਰੇ ਇਲਾਕੇ ਅੰਦਰ ਸਰਚ ਅਭਿਆਨ ਸ਼ੁਰੂ ਕਰ ਦਿੱਤਾ ਗਿਆ। ਇਸ ਮੌਕੇ ਐੱਸ. ਐੱਸ. ਪੀ. ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ ਵੀ ਮੌਕੇ 'ਤੇ ਪਹੁੰਚੇ। ਉਹਨਾਂ ਪੱਤਰਕਾਰਾਂ ਨੂੰ ਦੱਸਿਆ ਕਿ ਇਸ ਸੂਚਨਾ ਮਿਲਣ ਉਪਰੰਤ ਪੁਲਸ ਦੀ ਭਾਰੀ ਫੋਰਸ ਇਥੇ ਪਹੁੰਚ ਗਈ ਹੈ ਅਤੇ ਇਲਾਕੇ ਅੰਦਰ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ ।
ਇਹ ਵੀ ਪੜ੍ਹੋ- ਪੰਜਾਬ 'ਚ 16 ਸਾਲਾ ਨਾਬਾਲਗ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8