ਮੋਟਰਸਾਈਕਲਾਂ ਦੀ ਟੱਕਰ ''ਚ 3 ਨੌਜਵਾਨ ਜ਼ਖਮੀ

07/24/2017 2:11:49 AM

ਬਟਾਲਾ,   (ਬੇਰੀ)-   ਸਥਾਨਕ ਗੁਰਦਾਸਪੁਰ ਜੀ. ਟੀ. ਰੋਡ 'ਤੇ ਦੋ ਮੋਟਰਸਾਈਕਲਾਂ ਦੇ ਆਪਸ 'ਚ ਟਕਰਾਉਣ ਨਾਲ 3 ਨੌਜਵਾਨਾਂ ਦੇ ਜ਼ਖਮੀ ਹੋਣ ਦੀ ਖਬਰ ਹੈ।ਜਾਣਕਾਰੀ ਅਨੁਸਾਰ ਅਸ਼ਵਨੀ ਕੁਮਾਰ ਪੁੱਤਰ ਗਿਆਨ ਚੰਦ ਵਾਸੀ ਕੰਡਿਆਲ ਕਾਲੋਨੀ ਬਟਾਲਾ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੇ ਸਹੁਰੇ ਪਿੰਡ ਫਤਿਹਪੁਰ ਜ਼ਿਲਾ ਅੰਮ੍ਰਿਤਸਰ ਤੋਂ ਵਾਪਸ ਆਪਣੇ ਘਰ ਆ ਰਿਹਾ ਸੀ ਅਤੇ ਜਦੋਂ ਉਹ ਪਿੰਡ ਨਠਵਾਲ ਦੇ ਨੇੜੇ ਪਹੁੰਚਿਆਂ ਤਾਂ ਅਸ਼ਵਨੀ ਕੁਮਾਰ ਦੇ ਮੋਟਰਸਾਈਕਲ ਦੇ ਨਾਲ ਇਕ ਹੋਰ ਮੋਟਰਸਾਈਕਲ ਟਕਰਾਅ ਗਿਆ, ਜਿਸ ਕਾਰਨ ਅਸ਼ਵਨੀ ਅਤੇ ਦੂਜੇ ਮੋਟਰਸਾਈਕਲ ਸਵਾਰ ਨੌਜਵਾਨ ਗੁਰਦਿਆਲ ਸਿੰਘ ਪੁੱਤਰ ਬਲਜੀਤ ਸਿੰਘ ਬੱਗਾ ਵਾਸੀ ਨਾਗੀਆਣਾ ਸਾਹਿਬ ਅਤੇ ਗੁਰਪ੍ਰੀਤ ਸਿੰਘ ਪੁੱਤਰ ਬੱਗਾ ਵਾਸੀ ਨੌਸ਼ਹਿਰਾ ਮੱਝਾ ਸਿੰਘ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ।


Related News