ਐੱਸ.ਐੱਸ.ਓ.ਸੀ. ਵੱਲੋਂ ਗ੍ਰਿਫਤਾਰ 3 ਅੱਤਵਾਦੀ 12 ਤੱਕ ਪੁਲਸ ਰਿਮਾਂਡ ''ਤੇ

06/08/2019 10:39:31 PM

ਅੰਮ੍ਰਿਤਸਰ (ਸੰਜੀਵ)— ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵੱਲੋਂ ਗ੍ਰਿਫਤਾਰ ਕੀਤੇ ਗਏ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਅੱਤਵਾਦੀ ਜਗਦੇਵ ਸਿੰਘ ਅਤੇ ਰਵਿੰਦਰਪਾਲ ਸਿੰਘ ਸਮੇਤ ਪੰਜਾਬ ਤੇ ਬਾਹਰੀ ਸੂਬਿਆਂ 'ਚ ਬੈਠੇ ਅੱਤਵਾਦੀਆਂ ਨੂੰ ਹਥਿਆਰ ਸਪਲਾਈ ਕਰਨ ਵਾਲੇ ਹਰਚਰਨ ਸਿੰਘ ਨੂੰ ਅੱਜ ਮਾਣਯੋਗ ਅਦਾਲਤ ਦੇ ਨਿਰਦੇਸ਼ਾਂ 'ਤੇ 12 ਜੂਨ ਤੱਕ ਹੋਰ ਪੁਲਸ ਰਿਮਾਂਡ 'ਤੇ ਲਿਆ ਗਿਆ ਹੈ। ਤਿੰਨੇ ਅੱਤਵਾਦੀਆਂ ਤੋਂ ਸੁਰੱਖਿਆ ਏਜੰਸੀਆਂ ਵੱਲੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਉਥੇ ਹੀ ਉਨ੍ਹਾਂ ਦੇ ਖਾਤਿਆਂ ਨੂੰ ਵੀ ਖੰਗਾਲਿਆ ਜਾ ਰਿਹਾ ਹੈ, ਜਿਨ੍ਹਾਂ 'ਚ ਵਿਦੇਸ਼ਾਂ ਤੋਂ ਲੱਖਾਂ ਰੁਪਏ ਦੀ ਹੋਈ ਫੰਡਿੰਗ ਦਾ ਮਾਮਲਾ ਸਾਹਮਣੇ ਆ ਰਿਹਾ ਹੈ। ਏਜੰਸੀਆਂ ਤਿੰਨਾਂ ਅੱਤਵਾਦੀਆਂ ਦੇ ਸੰਪਰਕ 'ਚ ਬੈਠੇ ਕਈ ਹੋਰ ਨੌਜਵਾਨਾਂ ਦਾ ਵੀ ਪਤਾ ਲਾ ਰਹੀਆਂ ਹਨ।

ਦੱਸਣਯੋਗ ਹੈ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ 31 ਮਈ ਨੂੰ ਵੱਖ-ਵੱਖ ਖੇਤਰਾਂ 'ਚ ਛਾਪੇਮਾਰੀ ਕਰ ਕੇ ਅੱਤਵਾਦੀ ਜਗਦੇਵ ਸਿੰਘ ਅਤੇ ਰਵਿੰਦਰਪਾਲ ਸਿੰਘ ਨੂੰ ਗ੍ਰਿਫਤਾਰ ਕੀਤਾ ਸੀ, ਜਿਨ੍ਹਾਂ ਤੋਂ ਚੱਲ ਰਹੀ ਪੁੱਛਗਿੱਛ 'ਚ ਹਰਚਰਨ ਸਿੰਘ ਦਾ ਨਾਂ ਸਾਹਮਣੇ ਆਉਣ 'ਤੇ ਉਸ ਨੂੰ ਦਿੱਲੀ ਤੋਂ ਗ੍ਰਿਫਤਾਰ ਕੀਤਾ ਗਿਆ। ਹਰਚਰਨ ਸਿੰਘ ਪੰਜਾਬ ਅਤੇ ਕਈ ਹੋਰ ਸੂਬਿਆਂ 'ਚ ਬੈਠੇ ਅੱਤਵਾਦੀਆਂ ਨੂੰ ਹਥਿਆਰ ਸਪਲਾਈ ਕਰਦਾ ਸੀ ਅਤੇ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਕੁਲਵਿੰਦਰ ਸਿੰਘ ਖਾਨਪੁਰੀਆ ਦੇ ਨਿਰਦੇਸ਼ਾਂ 'ਤੇ ਕੰਮ ਕਰਦਾ ਸੀ। ਸੁਰੱਖਿਆ ਏਜੰਸੀਆਂ ਇਨ੍ਹਾ ਤਿੰਨਾਂ ਅੱਤਵਾਦੀਆਂ ਦੇ ਜ਼ਰੀਏ ਕੁਝ ਅਜਿਹੇ ਖੁਲਾਸੇ ਹੋਣ ਦੀ ਸੰਭਾਵਨਾ ਜਤਾ ਰਹੀ ਹੈ, ਜੋ ਪੰਜਾਬ ਲਈ ਖ਼ਤਰਾ ਸੀ।

Baljit Singh

This news is Content Editor Baljit Singh