ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਕਰਨ ਦੇ ਦੋਸ਼ ''ਚ ਤਿੰਨ ਸਾਲ ਦੀ ਕੈਦ

Thursday, Aug 03, 2017 - 06:11 AM (IST)

ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਕਰਨ ਦੇ ਦੋਸ਼ ''ਚ ਤਿੰਨ ਸਾਲ ਦੀ ਕੈਦ

ਮਾਨਸਾ,   (ਜੱਸਲ)-  ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਕਰਨ ਦੇ ਦੋਸ਼ 'ਚ ਜ਼ਿਲਾ ਮਾਨਸਾ ਦੀ ਅਦਾਲਤ ਨੇ ਇਕ ਵਿਅਕਤੀ ਨੂੰ ਸਜ਼ਾ ਤੇ ਜੁਰਮਾਨੇ ਦਾ ਫ਼ੈਸਲਾ ਸੁਣਾਇਆ ਹੈ। ਜਾਣਕਾਰੀ ਅਨੁਸਾਰ ਥਾਣਾ ਸਦਰ ਮਾਨਸਾ ਦੀ ਪੁਲਸ ਨੇ 15 ਮਾਰਚ 2016 ਨੂੰ ਬਿੱਕਰ ਸਿੰਘ ਵਾਸੀ ਪਿੰਡ ਡੇਲੂਆਣਾ ਨੂੰ 650 ਗੋਲੀਆਂ ਐਮੀਫੀਟਾਮਾਇਨ ਸਮੇਤ ਗ੍ਰਿਫ਼ਤਾਰ ਕਰ ਕੇ ਉਸ ਖਿਲਾਫ਼ ਮਾਮਲਾ ਨੰਬਰ 22 ਦਰਜ ਕਰਨ ਉਪਰੰਤ ਸੁਣਵਾਈ ਦੇ ਲਈ ਮਾਣਯੋਗ ਅਦਾਲਤ 'ਚ ਪੇਸ਼ ਕੀਤਾ, ਜਿਥੇ ਇਸ ਕੇਸ ਦੀ ਸੁਣਵਾਈ ਕਰਦਿਆਂ ਮਾਣਯੋਗ ਐਡੀਸ਼ਨਲ ਸੈਸ਼ਨ ਜੱਜ ਮਾਨਸਾ ਜਸਪਾਲ ਵਰਮਾ ਦੀ ਅਦਾਲਤ ਵੱਲੋਂ ਉਕਤ ਵਿਅਕਤੀ ਨੂੰ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਕਰਨ ਦਾ ਦੋਸ਼ੀ ਮੰਨਦੇ ਹੋਏ ਉਸ ਨੂੰ ਤਿੰਨ ਸਾਲ ਦੀ ਕੈਦ ਅਤੇ 10 ਹਜ਼ਾਰ ਰੁਪਏ ਜੁਰਮਾਨੇ ਦਾ ਫ਼ੈਸਲਾ ਸੁਣਾਇਆ ਹੈ।


Related News