ਪੰਜਾਬ ''ਚ ਹੈਰਾਨੀਜਨਕ ਮਾਮਲਾ, 3 ਮੁੰਡਿਆਂ ਨੇ ਪੀਤਾ ਜ਼ਹਿਰ, ਪੂਰਾ ਮਾਮਲਾ ਜਾਣ ਉਡਣਗੇ ਹੋਸ਼
Tuesday, Aug 11, 2026 - 01:17 PM (IST)
ਨਵਾਂਸ਼ਹਿਰ/ਔੜ (ਤ੍ਰਿਪਾਠੀ, ਛਿੰਝੀ) : ਥਾਣਾ ਔੜ ਅਧੀਨ ਪੈਂਦੇ ਪਿੰਡ ਗੜ੍ਹਪਧਾਨਾ ਵਿਖੇ 3 ਨੌਜਵਾਨਾਂ ਵਲੋਂ ਸ਼ੱਕੀ ਹਾਲਾਤ ’ਚ ਜ਼ਹਿਰੀਲਾ ਪਦਾਰਥ ਨਿਗਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਨ੍ਹਾਂ ਵਿਚੋਂ ਇਕ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ, ਦੂਜੇ ਦੀ ਹਾਲਤ ਗੰਭੀਰ ਬਣੀ ਹੋਈ ਹੈ ਅਤੇ ਤੀਜਾ ਖ਼ਤਰੇ ਤੋਂ ਬਾਹਰ ਹੈ। ਪਿੰਡ ਦੇ ਸਰਪੰਚ ਹਰਦੀਪ ਸਿੰਘ ਨੇ ਦੱਸਿਆ ਕਿ ਦੁਪਹਿਰ ਵੇਲੇ ਸੂਚਨਾ ਮਿਲਣ ’ਤੇ ਜਦੋਂ ਉਹ ਮੌਕੇ ’ਤੇ ਪੁੱਜੇ ਤਾਂ ਤਿੰਨੇ ਨੌਜਵਾਨ ਬੁਰੀ ਤਰ੍ਹਾਂ ਤੜਫ ਰਹੇ ਸਨ। ਉਨ੍ਹਾਂ ਨੇ ਪਰਿਵਾਰਕ ਮੈਂਬਰਾਂ ਦੀ ਮਦਦ ਨਾਲ ਤੁਰੰਤ ਤਿੰਨਾਂ ਨੂੰ ਨਵਾਂਸ਼ਹਿਰ ਦੇ ਇਕ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ। ਇਲਾਜ ਦੌਰਾਨ ਪਰਮਜੀਤ ਸਿੰਘ ਪੁੱਤਰ ਦਵਿੰਦਰ ਸਿੰਘ ਦੀ ਮੌਤ ਹੋ ਗਈ। ਦੂਜੇ ਨੌਜਵਾਨ ਦਿਲਪ੍ਰੀਤ ਸਿੰਘ (21) ਪੁੱਤਰ ਜਸਵੰਤ ਸਿੰਘ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਦਕਿ ਮਨਿੰਦਰ ਸਿੰਘ ਪੁੱਤਰ ਗੁਰਚਰਨ ਸਿੰਘ ਦੀ ਹਾਲਤ ਹੁਣ ਸਥਿਰ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਿਹਤ ਵਿਭਾਗ ਨੇ ਇਨ੍ਹਾਂ ਚਰਚਿਤ ਦਵਾਈਆਂ 'ਤੇ ਲਗਾਈ ਰੋਕ, ਸਟਾਕ ਵੀ ਕੀਤਾ ਗਿਆ ਸੀਲ
ਸਰਪੰਚ ਅਨੁਸਾਰ ਮੁੱਢਲੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਦਿਲਪ੍ਰੀਤ ਸਿੰਘ ਨੇ ਸ਼ੇਅਰ ਬਾਜ਼ਾਰ ਵਿਚ ਪੈਸੇ ਲਾਏ ਸਨ, ਜਿਥੇ ਵੱਡਾ ਘਾਟਾ ਪੈਣ ਕਾਰਨ ਉਹ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਸੀ। ਘਰਦਿਆਂ ਨੂੰ ਪਤਾ ਲੱਗਣ ਦੇ ਡਰੋਂ ਉਸ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ, ਜਿਸ ਤੋਂ ਬਾਅਦ ਉਸ ਦੇ ਨਾਲ ਮੌਜੂਦ ਬਾਕੀ 2 ਲੜਕਿਆਂ ਨੇ ਵੀ ਜ਼ਹਿਰੀਲਾ ਪਦਾਰਥ ਨਿਗਲ ਲਿਆ। ਉਨ੍ਹਾਂ ਦੱਸਿਆ ਕਿ ਪੂਰੀ ਸੱਚਾਈ ਤੀਜੇ ਲੜਕੇ ਮਨਿੰਦਰ ਸਿੰਘ ਦੇ ਬਿਆਨਾਂ ਤੋਂ ਬਾਅਦ ਹੀ ਸਾਹਮਣੇ ਆਵੇਗੀ। ਮ੍ਰਿਤਕ ਦੀ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਰੱਖਵਾਇਆ ਗਿਆ ਹੈ। ਡੀ. ਐੱਸ. ਪੀ. ਪੰਕਜ ਸ਼ਰਮਾ ਨੇ ਦੱਸਿਆ ਕਿ ਪੁਲਸ ਨੇ ਮਾਮਲੇ ਦੀ ਜਾਂਚ ਅਤੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਿਯੁਕਤੀਆਂ, ਸਾਹਮਣੇ ਆਈ ਪੂਰੀ ਸੂਚੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
