ਤਪਾ ਮੰਡੀ ਨਜ਼ਦੀਕ ਵਾਪਰਿਆ ਭਿਆਨਕ ਹਾਦਸਾ, ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਦਰਦਨਾਕ ਮੌਤ

Thursday, Feb 24, 2022 - 06:24 PM (IST)

ਤਪਾ ਮੰਡੀ ਨਜ਼ਦੀਕ ਵਾਪਰਿਆ ਭਿਆਨਕ ਹਾਦਸਾ, ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਦਰਦਨਾਕ ਮੌਤ

ਤਪਾ ਮੰਡੀ (ਸ਼ਾਮ, ਗਰਗ)-ਪਿੰਡ ਪੱਖੋ ਕਲਾਂ ਦੇ ਖਰੀਦ ਕੇਂਦਰ ਸਾਹਮਣੇ (ਬਰਨਾਲਾ-ਮਾਨਸਾ) ਰੋਡ ’ਤੇ ਸੰਘਣੀ ਧੁੰਦ ਕਾਰਨ ਵਾਪਰੇ ਦਰਦਨਾਕ ਹਾਦਸੇ ’ਚ ਖੜ੍ਹੇ ਟਰੱਕ ’ਚ ਮੋਟਰਸਾਈਕਲ ਵੱਜਣ ਨਾਲ ਉਸ ’ਤੇ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਘਟਨਾ ਦਾ ਪਤਾ ਲੱਗਦੇ ਹੀ ਇਲਾਕੇ ’ਚ ਸੋਗ ਦੀ ਲਹਿਰ ਫੈਲ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਮਾਨਸਾ-ਬਰਨਾਲਾ ਮੁੱਖ ਮਾਰਗ ’ਤੇ ਟਰੱਕ ਖ਼ਰਾਬ ਹੋਇਆ ਖੜ੍ਹਾ ਸੀ, ਜਿਸ ਦਾ ਜੈੱਕ ਲੱਗਿਆ ਹੋਇਆ ਸੀ। ਤਿੰਨ ਨੌਜਵਾਨ ਪਿੰਡ ਪੱਖੋ ਕਲਾਂ ਤੋਂ ਪਿੰਡ ਅਕਲੀਆ ਵਿਖੇ ਕੰਮ ਸਿੱਖਣ ਲਈ ਜਾ ਰਹੇ ਸਨ ਪਰ ਜ਼ਿਆਦਾ ਧੁੰਦ ਹੋਣ ਕਾਰਨ ਮੋਟਰਸਾਈਕਲ ਖੜ੍ਹੇ ਟਰੱਕ ’ਚ ਵੱਜਣ ਕਾਰਨ ਜਸਪ੍ਰੀਤ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਪੱਖੋ ਕਲਾਂ, ਸਨੀ ਪੁੱਤਰ ਕਰਮ ਸਿੰਘ ਵਾਸੀ ਰੜ੍ਹ ਦੀ ਮੌਕੇ ’ਤੇ ਮੌਤ ਹੋ ਗਈ ਜਸਵਿੰਦਰ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਅਕਲੀਆ ਗੰਭੀਰ ਰੂਪ  ’ਚ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਸਿਵਲ ਹਸਪਤਾਲ ਮਾਨਸਾ ਭੇਜਿਆ ਜਾ ਰਿਹਾ ਸੀ ਪਰ ਜ਼ਖ਼ਮਾਂ ਦੀ ਤਾਬ ਨਾ ਝੱਲਦੇ ਹੋਏ ਉਹ ਵੀ ਦਮ ਤੋੜ ਗਿਆ।

ਇਹ ਵੀ ਪੜ੍ਹੋ : ਯੂਕ੍ਰੇਨ ’ਤੇ ਰੂਸ ਦੇ ਹਮਲਿਆਂ ਦਰਮਿਆਨ UN ਮੁਖੀ ਗੁਤਾਰੇਸ ਦਾ ਬਿਆਨ ਆਇਆ ਸਾਹਮਣੇ

ਜਦ ਇਨ੍ਹਾਂ ਦੀ ਮੌਤ ਬਾਰੇ ਇਨ੍ਹਾਂ ਦੇ ਪਿੰਡਾਂ ’ਚ ਪਤਾ ਲੱਗਾ ਤਾਂ ਸੋਗ ਦੀ ਲਹਿਰ ਫੈਲ ਗਈ। ਘਟਨਾ ਦਾ ਪਤਾ ਲੱਗਦੇ ਹੀ ਰੁੜੇਕੇ ਕਲਾਂ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਟਰੱਕ ਨੂੰ ਕਬਜ਼ੇ ’ਚ ਲੈ ਲਿਆ ਅਤੇ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਨੌਜਵਾਨਾਂ ਦੀਆਂ ਲਾਸ਼ਾਂ ਪੋਸਟਮਾਰਟਮ ਕਰਵਾਉਣ ਲਈ ਬਰਨਾਲਾ ਤੇ ਮਾਨਸਾ ਹਸਪਤਾਲਾਂ ’ਚ ਕਰਵਾਉਣ ਲਈ ਭੇਜ ਦਿੱਤੀਆਂ ਹਨ।


author

Manoj

Content Editor

Related News