ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਮੀਂਹ! 4 ਦਿਨ ਹਨ੍ਹੇਰੀ-ਤੂਫ਼ਾਨ ਦਾ Alert, 30 ਤੱਕ ਮੌਸਮ ਦੀ ਵੱਡੀ ਭਵਿੱਖਬਾਣੀ

Sunday, Apr 26, 2026 - 07:16 PM (IST)

ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਮੀਂਹ! 4 ਦਿਨ ਹਨ੍ਹੇਰੀ-ਤੂਫ਼ਾਨ ਦਾ Alert, 30 ਤੱਕ ਮੌਸਮ ਦੀ ਵੱਡੀ ਭਵਿੱਖਬਾਣੀ

ਜਲੰਧਰ (ਵੈੱਬ ਡੈਸਕ)- ਪੰਜਾਬ ਵਾਸੀਆਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲਣ ਵਾਲੀ ਹੈ। ਦਰਅਸਲ ਪੰਜਾਬ ਦੇ ਮੌਸਮ ਨੂੰ ਲੈ ਕੇ ਅਗਲੇ ਦਿਨਾਂ ਲਈ ਵਿਭਾਗ ਨੇ ਵੱਡੀ ਭਵਿੱਖਬਾਣੀ ਕੀਤੀ ਹੈ। ਆਉਣ ਵਾਲੇ ਦਿਨਾਂ ਵਿਚ ਮੌਸਮ ਵਿਚ ਵੱਡੀ ਤਬਦੀਲੀ ਆਵੇਗੀ ਅਤੇ ਹਨ੍ਹੇਰੀ-ਝੱਖੜ ਦੇ ਨਾਲ-ਨਾਲ ਮੀਂਹ ਦੀ ਸੰਭਾਵਨਾ ਵੀ ਜਤਾਈ ਗਈ ਹੈ। ਜਿਸ ਕਰਕੇ ਸੂਬੇ ਵਿਚ 4 ਦਿਨਾਂ ਲਈ ਹਨ੍ਹੇਰੀ-ਤੂਫ਼ਾਨ ਅਤੇ ਬਾਰਿਸ਼ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 30 ਅਪ੍ਰੈਲ ਤੱਕ ਵੱਡੀ ਭਵਿੱਖਬਾਣੀ ਕੀਤੀ ਹੈ। ਤਾਜ਼ਾ ਜਾਣਕਾਰੀ ਮੁਤਾਬਕ ਵਿਭਾਗ ਨੇ 26 ਅਪ੍ਰੈਲ ਲਈ ਸੂਬੇ ਵਿਚ ਹੀਟਵੇਵ ਅਤੇ ਵਾਰਮ ਨਾਈਟ ਦਾ ਅਲਰਟ ਜਾਰੀ ਕੀਤਾ ਹੈ।  

26 ਤਾਰੀਖ਼ ਤੋਂ ਬਾਅਦ ਮੌਸਮ ਵਿਚ ਵੱਡਾ ਬਦਲਾਅ ਵੇਖਣ ਨੂੰ ਮਿਲੇਗਾ ਅਤੇ ਗਰਮੀ ਤੋਂ ਰਾਹਤ ਮਿਲ ਸਕਦੀ ਹੈ। 27 ਅਪ੍ਰੈਲ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਮੁਕਤਸਰ ਸਾਹਿਬ, ਫਾਜ਼ਿਲਕਾ, ਬਠਿੰਡਾ, ਮਾਨਸਾ ਵਿਚ ਬੱਲਣ ਗਰਜਣ, ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਵਿਭਾਗ ਨੇ ਯੈਲੋ ਅਲਰਟ ਵੀ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ। ਇਥੇ ਇਹ ਵੀ ਦੱਸ ਦੇਈਏ ਕਿ ਕੁਝ ਜ਼ਿਲ੍ਹਿਆਂ ਵਿਚ ਹੀਟਵੇਵ ਅਤੇ ਵਾਰਮ ਨਾਈਟ ਲਈ ਵੀ ਅਲਰਟ ਜਾਰੀ ਕੀਤਾ ਗਿਆ ਹੈ। 

ਇਹ ਵੀ ਪੜ੍ਹੋ: Punjab: ਅਚਾਨਕ ਗੁਰਦੁਆਰਿਆਂ 'ਚ ਹੋਈ ਅਨਾਊਂਸਮੈਂਟ! ਮਿੰਟਾਂ 'ਚ ਮਚੀ ਹਫ਼ੜਾ-ਦਫ਼ੜੀ, ਖੇਤਾਂ ਵੱਲ ਭੱਜੇ ਲੋਕ

PunjabKesari

28 ਅਪ੍ਰੈਲ ਲਈ ਮੌਸਮ ਵਿਭਾਗ ਨੇ ਪੂਰੇ ਸੂਬੇ ਵਿਚ ਹਨ੍ਹੇਰੀ-ਤੂਫ਼ਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਚ ਤਬਦੀਲੀ ਆਉਣ 'ਤੇ ਮੀਂਹ ਦੀ ਸੰਭਾਵਨਾ ਵੀ ਜਤਾਈ ਗਈ ਹੈ। 29 ਅਪ੍ਰੈਲ ਲਈ ਕੁਝ ਜ਼ਿਲ੍ਹਿਆਂ ਵਿਚ ਹੀ ਮੌਸਮ ਵਿਚ ਬਦਲਾਅ ਵੇਖਣ ਨੂੰ ਮਿਲੇਗਾ ਅਤੇ ਬਾਰਿਸ਼ ਹੋ ਸਕਦੀ ਹੈ। 29 ਅਪ੍ਰੈਲ ਤੋਂ ਪੱਛਮੀ ਪੰਜਾਬ ਦੇ ਜ਼ਿਲ੍ਹੇ ਜਿਵੇਂ ਅੰਮ੍ਰਿਤਸਰ, ਫ਼ਿਰੋਜ਼ਪੁਰ, ਮੋਗਾ ਵਿੱਚ ਮੌਸਮ ਸਾਫ਼ ਹੋਣਾ ਸ਼ੁਰੂ ਹੋ ਜਾਵੇਗਾ ਪਰ ਉੱਤਰੀ ਅਤੇ ਪੂਰਵੀ ਹਿੱਸਿਆਂ ਜਿਵੇਂ ਕਿ ਪਠਾਨਕੋਟ, ਹੁਸ਼ਿਆਰਪੁਰ, ਪਟਿਆਲਾ ਅਤੇ ਮੋਹਾਲੀ ਵਿੱਚ ਗਰਜ-ਚਮਕ ਅਤੇ ਤੇਜ਼ ਹਵਾਵਾਂ ਦਾ ਸਿਲਸਿਲਾ ਜਾਰੀ ਰਹਿਣ ਦੀ ਸੰਭਾਵਨਾ ਹੈ। 30 ਅਪ੍ਰੈਲ ਨੂੰ ਵੀ ਕੁਝ ਸੀਮਤ ਇਲਾਕਿਆਂ 'ਚ ਗਰਜ-ਚਮਕ ਦੇ ਨਾਲ ਮੌਸਮ 'ਯੈਲੋ ਅਲਰਟ' ਦੇ ਅਧੀਨ ਰਹੇਗਾ।

ਇਹ ਵੀ ਪੜ੍ਹੋ: ਪੰਜਾਬ ਕਾਂਗਰਸ 'ਚ ਕੀਤੀਆਂ ਅਹਿਮ ਨਿਯੁਕਤੀਆਂ, ਇਨ੍ਹਾਂ ਵੱਡੇ ਆਗੂਆਂ ਨੂੰ ਮਿਲੀ ਜ਼ਿੰਮੇਵਾਰੀ, ਵੇਖੋ List

ਇਕ ਪਾਸੇ ਜਿੱਥੇ ਇਸ ਤਬਦੀਲੀ ਨਾਲ ਭਿਆਨਕ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ, ਉੱਥੇ ਹੀ ਇਹ ਕਿਸਾਨਾਂ ਲਈ ਚਿੰਤਾਵਾਂ ਵੀ ਵਧਾ ਸਕਦੀ ਹੈ। ਤੇਜ਼ ਹਵਾਵਾਂ ਅਤੇ ਮੀਂਹ ਕਣਕ ਦੀ ਕਟਾਈ ਅਤੇ ਸਟੋਰੇਜ ਨੂੰ ਪ੍ਰਭਾਵਿਤ ਕਰ ਸਕਦੇ ਹਨ। ਕਿਸਾਨਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਆਪਣੀਆਂ ਫ਼ਸਲਾਂ ਨੂੰ ਸੁਰੱਖਿਅਤ ਥਾਂ 'ਤੇ ਸਟੋਰ ਕਰਨ। 

ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਹੋ ਸਕਦੈ ਵੱਡਾ ਧਮਾਕਾ! ਕਾਂਗਰਸ ’ਚ ਵੱਡੀ ਸੰਗਠਨਾਤਮਕ ਤਬਦੀਲੀ ਦੇ ਸੰਕੇਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News