ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਮੀਂਹ ਤੇ ਗੜ੍ਹੇਮਾਰੀ ਦੇ ਨਾਲ ਤੂਫ਼ਾਨ ਦਾ Alert ਜਾਰੀ

02/05/2024 11:49:25 AM

ਚੰਡੀਗੜ੍ਹ : ਪੰਜਾਬ ਦੇ ਕਈ ਹਿੱਸਿਆਂ 'ਚ ਬੀਤੇ ਦਿਨੀਂ ਭਾਰੀ ਮੀਂਹ ਪੈਣ ਕਾਰਨ ਠੰਡੀਆਂ ਹਵਾਵਾਂ ਦਾ ਪ੍ਰਭਾਵ ਵੱਧ ਗਿਆ ਹੈ। ਮੌਸਮ ਵਿਭਾਗ ਦੇ ਮੁਤਾਬਕ ਪੰਜਾਬ 'ਚ ਤੇਜ਼ ਹਵਾਵਾਂ ਦੇ ਨਾਲ ਤੂਫ਼ਾਨ ਅਤੇ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਨਾਲ-ਨਾਲ ਹਰਿਆਣਾ 'ਚ 30 ਤੋਂ 40 ਮੀਲ ਪ੍ਰਤੀਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾ ਚੱਲ ਸਕਦੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਦੇ ਲੋਕਾਂ ਨੂੰ ਵੱਡੀ ਰਾਹਤ, ਖ਼ਬਰ ਪੜ੍ਹ ਖ਼ੁਸ਼ ਹੋ ਜਾਣਗੇ

ਮੌਸਮ ਵਿਭਾਗ ਦੇ ਮੁਤਾਬਕ 6 ਫਰਵਰੀ ਤੱਕ ਤੇਜ਼ ਹਨ੍ਹੇਰੀ ਚੱਲਣ ਅਤੇ ਮੀਂਹ ਨਾਲ ਗੜ੍ਹੇ ਪੈਣ ਦੀ ਸੰਭਾਵਨਾ ਜ਼ਾਹਰ ਕੀਤੀ ਗਈ ਹੈ। ਵਿਭਾਗ ਦਾ ਕਹਿਣਾ ਹੈ ਕਿ ਪੱਛਮੀ ਗੜਬੜੀ ਸਰਗਰਮ ਹੈ, ਜਿਸ ਕਾਰਨ ਅੱਜ ਵੀ ਮੀਂਹ ਪੈ ਸਕਦਾ ਹੈ। ਇਸ ਦੇ ਮੱਦੇਨਜ਼ਰ ਵਿਭਾਗ ਨੇ ਅਲਰਟ ਵੀ ਜਾਰੀ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਵਿਦਿਆਰਥੀਆਂ ਦੇ ਲਈ ਅਹਿਮ ਖ਼ਬਰ, ਅੱਜ ਤੋਂ ਬਦਲਿਆ ਸਕੂਲਾਂ ਦਾ ਸਮਾਂ
ਦੱਸਿਆ ਜਾ ਰਿਹਾ ਹੈ ਕਿ ਅਗਲੇ 5 ਦਿਨਾਂ 'ਚ ਰਾਤ ਦੇ ਤਾਪਮਾਨ 'ਚ ਕੋਈ ਬਦਲਾਅ ਨਹੀਂ ਹੋਵੇਗਾ। ਕਿਸਾਨਾਂ ਲਈ ਵੀ ਇਹ ਮੀਂਹ ਫ਼ਾਇਦੇਮੰਦ ਹੈ ਕਿਉਂਕਿ ਇਹ ਕਣਕ ਦੀ ਫ਼ਸਲ ਲਈ ਬੇਹੱਦ ਲਾਹੇਵੰਦ ਹੈ। ਇਸ ਦੇ ਨਾਲ ਖੇਤਾਂ 'ਚ ਨਮੀ ਵਧੇਗੀ ਪਰ ਤੇਜ਼ ਹਵਾਵਾਂ ਅਤੇ ਗੜ੍ਹੇਮਾਰੀ ਸਰ੍ਹੋਂ ਸਮੇਤ ਸਬਜ਼ੀਆਂ ਦੀ ਫ਼ਸਲ ਨੂੰ ਨੁਕਸਾਨ ਪਹੁੰਚਾ ਸਕਦੀ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


Babita

Content Editor

Related News