ਪੰਜਾਬ ''ਚ ਫਿਰ ਤੂਫ਼ਾਨ ਤੇ ਭਾਰੀ ਮੀਂਹ ਦੀ ਚਿਤਾਵਨੀ! ਇਨ੍ਹਾਂ ਤਾਰੀਖ਼ਾਂ ਨੂੰ ਘਰੋਂ ਨਿਕਲਣ ਤੋਂ ਪਹਿਲਾਂ...
Thursday, May 29, 2025 - 10:14 AM (IST)

ਚੰਡੀਗੜ੍ਹ : ਪੰਜਾਬ 'ਚ ਪੈ ਰਹੀ ਅੱਤ ਦੀ ਗਰਮੀ ਵਿਚਾਲੇ ਸੂਬਾ ਵਾਸੀਆਂ ਲਈ ਮੌਸਮ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਮੌਸਮ ਵਿਭਾਗ ਦੇ ਮੁਤਾਬਕ ਪੰਜਾਬ 'ਚ ਮੁੜ ਤੂਫ਼ਾਨ ਅਤੇ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਦੇ ਮੁਤਾਬਕ 29 ਮਈ ਤੋਂ ਲੈ ਕੇ 3 ਜੂਨ ਤੱਕ ਤੂਫ਼ਾਨ ਅਤੇ ਮੀਂਹ ਦਾ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਲਈ ਇਨ੍ਹਾਂ ਤਾਰੀਖ਼ਾਂ ਨੂੰ ਘਰੋਂ ਨਿਕਲਣ ਤੋਂ ਪਹਿਲਾਂ ਜ਼ਰਾ ਮੌਸਮ ਦੇਖ ਲਓ ਤਾਂ ਹੀ ਕੋਈ ਪ੍ਰੋਗਰਾਮ ਬਣਾਓ।
ਇਹ ਵੀ ਪੜ੍ਹੋ : ਪੰਜਾਬ 'ਚ ਭਲਕੇ ਤੋਂ 3 ਸਰਕਾਰੀ ਛੁੱਟੀਆਂ, WEEKEND 'ਤੇ ਲੱਗ ਗਈਆਂ ਮੌਜਾਂ
29 ਮਈ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰੁਪਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ 'ਚ ਧੂੜ੍ਹ ਭਰੀ ਹਨ੍ਹੇਰੀ, ਤੂਫ਼ਾਨ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਉੱਥੇ ਹੀ 30 ਮਈ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐੱਸ. ਏ. ਐੱਸ. ਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ, ਲੁਧਿਆਣਾ, ਜਲੰਧਰ, ਸੰਗਰੂਰ ਜ਼ਿਲ੍ਹਿਆਂ 'ਚ ਤੂਫ਼ਾਨ ਨਾਲ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਇਸੇ ਤਰ੍ਹਾਂ 31 ਮਈ ਤੋਂ 3 ਜੂਨ ਤੱਕ ਵੱਖ-ਵੱਖ ਜ਼ਿਲ੍ਹਿਆਂ 'ਚ ਬਿਜਲੀ ਗਰਜਣ, ਤੂਫ਼ਾਨ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਇਨ੍ਹਾਂ ਤਾਰੀਖ਼ਾਂ ਲਈ ਹੋ ਗਿਆ ਵੱਡਾ ਐਲਾਨ, ਵਿਦਿਆਰਥੀਆਂ ਨੂੰ ਮਿਲੇਗੀ ਰਾਹਤ
ਘਰੋਂ ਬਾਹਰ ਨਿਕਲਣ ਤੋਂ ਪਹਿਲਾਂ
ਦੱਸਣਯੋਗ ਹੈ ਕਿ ਬੀਤੇ ਦਿਨੀਂ ਸੂਬੇ 'ਚ ਆਏ ਭਾਰੀ ਤੂਫ਼ਾਨ ਨੇ ਭਾਰੀ ਤਬਾਹੀ ਮਚਾਈ ਸੀ ਅਤੇ ਪੰਜਾਬ 'ਚ 4 ਲੋਕਾਂ ਦੀ ਮੌਤ ਹੋ ਗਈ ਸੀ। ਇਸ ਲਈ ਇਨ੍ਹਾਂ ਤਾਰੀਖ਼ਾਂ ਦੌਰਾਨ ਜੇਕਰ ਘਰੋਂ ਬਾਹਰ ਨਿਕਲ ਰਹੇ ਹੋ ਤਾਂ ਇਕ ਵਾਰ ਮੌਸਮ ਬਾਰੇ ਜ਼ਰੂਰ ਦੇਖ ਲਓ। ਕਿਤੇ ਅਜਿਹਾ ਨਾ ਹੋਵੇ ਕਿ ਤੁਸੀਂ ਘਰੋਂ ਬਾਹਰ ਰਾਹ 'ਚ ਫਸ ਜਾਵੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8