Alert ਰਹਿਣ Punjab ਦੇ ਇਨ੍ਹਾਂ ਜ਼ਿਲ੍ਹਿਆਂ ਦੇ ਲੋਕ! ਆਵੇਗਾ ਤੂਫ਼ਾਨ ਤੇ ਪਵੇਗਾ ਭਾਰੀ ਮੀਂਹ
Sunday, Jun 15, 2025 - 06:24 PM (IST)

ਜਲੰਧਰ (ਵੈੱਬ ਡੈਸਕ)-ਮੌਸਮ ਵਿਭਾਗ ਵੱਲੋਂ ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ਜਾਰੀ ਕੀਤੀ ਗਈ ਹੈ। ਤਾਜ਼ਾ ਅਪਡੇਟ ਮੁਤਾਬਕ ਜਲਦੀ ਹੀ ਪੰਜਾਬ ਵਿਚ ਗਰਮੀ ਤੋਂ ਕੁਝ ਰਾਹਤ ਮਿਲੇਗੀ। ਇਥੇ ਦੱਸ ਦੇਈਏ ਕਿ ਪੰਜਾਬ ਵਿਚ ਹੌਲੀ-ਹੌਲੀ ਮੌਸਮ ਵਿਚ ਬਦਵਾਅ ਹੋਣ ਲੱਗ ਗਿਆ ਹੈ। ਤੇਜ਼ ਹਵਾਵਾਂ ਚੱਲ ਰਹੀਆਂ ਹਨ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੌਸਮ ਬਦਲਣ ਕਾਰਨ ਮੀਂਹ ਵੀ ਪਿਆ ਹੈ। ਫਿਰੋਜ਼ਪੁਰ ਵਿੱਚ ਮੀਂਹ ਪਿਆ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।
ਇਹ ਵੀ ਪੜ੍ਹੋ: ਪੰਜਾਬ ਭਿਆਨਕ ਗਰਮੀ ਦੀ ਲਪੇਟ ’ਚ! 'ਲੂ' ਨਾਲ ਅੰਮ੍ਰਿਤਸਰ ਤੇ ਖਰੜ ’ਚ 2 ਲੋਕਾਂ ਦੀ ਮੌਤ
ਮੌਸਮ ਵਿਭਾਗ ਵੱਲੋਂ ਅੱਜ ਤੋਂ ਲੈ ਕੇ 19 ਤਾਰੀਖ਼ ਤੱਕ ਕੀਤੀ ਗਈ ਭਵਿੱਖਬਾਣੀ ਮੁਤਾਬਕ ਤੇਜ਼ ਤੂਫ਼ਾਨ ਹਨ੍ਹੇਰੀ-ਝੱਖੜ ਦੀ ਭਵਿੱਖਬਾਣੀ ਦੇ ਨਾਲ-ਨਾਲ ਭਾਰੀ ਮੀਂਹ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ। ਵੱਖ-ਵੱਖ ਥਾਵਾਂ 'ਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਚੱਲਣਗੀਆਂ। ਇਸ ਤੋਂ ਬਾਅਦ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਭਾਬੀ ਕਮਲ ਕੌਰ ਦੇ ਕਤਲ ਮਾਮਲੇ 'ਚ ਗ੍ਰਿਫ਼ਤਾਰ ਨਿਹੰਗ 3 ਦਿਨਾਂ ਦੇ ਰਿਮਾਂਡ 'ਤੇ, ਹੋਣਗੇ ਵੱਡੇ ਖ਼ੁਲਾਸੇ
ਇਸੇ ਤਰ੍ਹਾਂ 15 ਤਾਰੀਖ਼ ਨੂੰ ਵੀ ਬੱਦਲ ਛਾਏ ਰਹਿਣ ਦੇ ਨਾਲ-ਨਾਲ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਗੁਰਦਾਸਪੁਰ, ਨਵਾਂਸ਼ਹਿਰ, ਲੁਧਿਆਣਾ, ਸੰਗਰੂਰ, ਮੋਹਾਲੀ, ਫਤਿਹਗੜ੍ਹ ਸਾਹਿਬ, ਬਰਨਾਲਾ, ਬਠਿੰਡਾ, ਮਾਨਸਾ ਵਿਚ ਬਾਰਿਸ਼ ਅਤੇ ਤੇਜ਼ ਤੂਫ਼ਾਨ ਦਾ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ। ਉਥੇ ਹੀ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਵਿਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਜਦਕਿ ਬਾਕੀ ਜ਼ਿਲ੍ਹਿਆਂ ਵਿਚ ਕੋਈ ਅਲਰਟ ਨਹੀਂ ਹੈ।
ਇਹ ਵੀ ਪੜ੍ਹੋ: ਹਾਜੀਪੁਰ 'ਚ ਵੱਡਾ ਹਾਦਸਾ, 'ਜੰਨਤ' ਝੀਲ 'ਚ ਡੁੱਬਣ ਕਾਰਨ ਇਕ ਨੌਜਵਾਨ ਦੀ ਮੌਤ
16 ਜੂਨ ਨੂੰ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਇਨ੍ਹਾਂ ਜ਼ਿਲ੍ਹਿਆਂ ਲਈ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ ਜਦਕਿ ਬਾਕੀ ਜ਼ਿਲ੍ਹਿਆਂ ਵਿਚ ਕੋਈ ਅਲਰਟ ਨਹੀਂ ਹੈ। ਇਸੇ ਤਰ੍ਹਾਂ 17 ਅਤੇ 18 ਜੂਨ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਫਹਿਤਗੜ੍ਹ ਸਾਹਿਬ, ਪਟਿਆਲਾ ਵਿਚ ਤੇਜ਼ ਤੂਫ਼ਾਨ ਤੇ ਹਨ੍ਹੇਰੀ-ਝੱਖੜ ਦੇ ਨਾਲ-ਨਾਲ ਬਾਰਿਸ਼ ਦਾ ਅਲਰਟ ਦੱਸਿਆ ਗਿਆ ਹੈ। ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਤਾਜ਼ਾ ਜਾਣਕਾਰੀ ਮੁਤਾਬਕ 19 ਜੂਨ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿਚ ਬਾਰਿਸ਼ ਤੇ ਤੇਜ਼ ਤੂਫ਼ਾਨ ਹਨ੍ਹੇਰੀ ਝੱਖੜ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਦੀ ਅਪੀਲ
ਜਿਨ੍ਹਾਂ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਂ ਔਰੇਂਜ ਅਲਰਟ ਦੀ ਚਿਤਾਵਨੀ ਹੈ, ਉੱਥੇ ਲੋਕ ਸਾਵਧਾਨੀਆਂ ਵਰਤਣ।
ਦਿਨ ਦੌਰਾਨ ਘਰ ਤੋਂ ਬਾਹਰ ਜਾਣ ਤੋਂ ਗੁਰੇਜ਼ ਕਰੋ, ਪਾਣੀ ਦੀ ਮਾਤਰਾ ਵਧਾਓ।
ਖੇਤ 'ਚ ਕੰਮ ਕਰ ਰਹੇ ਕਿਸਾਨ ਜਲਦੀ ਸਵੇਰੇ ਜਾਂ ਸ਼ਾਮ ਦੇ ਸਮੇਂ ਹੀ ਕੰਮ ਕਰਨ।
ਤੇਜ਼ ਤੂਫ਼ਾਨ ਹਨ੍ਹੇਰੀ-ਝੱਖੜ ਦੌਰਾਨ ਲੋਕ ਘਰਾਂ ਬਾਹਰ ਨਿਕਲਣ ਤੋਂ ਗੁਰੇਜ਼ ਕਰਨ
ਇਹ ਵੀ ਪੜ੍ਹੋ: ਪੰਜਾਬ 'ਚ ਦੇਹ ਵਪਾਰ ਦਾ ਪਰਦਾਫ਼ਾਸ਼! ਛਾਪਾ ਮਾਰਨ ਗਈ ਪੁਲਸ ਘਰ ਦੇ ਅੰਦਰ ਦਾ ਹਾਲ ਵੇਖ ਰਹਿ ਗਈ ਦੰਗ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e