ਪੰਜਾਬ ''ਚ ਤੂਫ਼ਾਨ ਤੇ ਮੀਂਹ ਦੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ ALERT
Thursday, May 15, 2025 - 10:31 AM (IST)

ਚੰਡੀਗੜ੍ਹ : ਪੰਜਾਬ 'ਚ ਗਰਮੀ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸੇ ਦੌਰਾਨ ਮੌਸਮ ਵਿਭਾਗ ਵਲੋਂ ਵੱਡੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਦੇ ਮੱਦੇਨਜ਼ਰ 16 ਤਾਰੀਖ਼ ਮਤਲਬ ਕਿ ਭਲਕੇ ਕਈ ਥਾਵਾਂ 'ਤੇ ਬਿਜਲੀ ਅਤੇ ਤੂਫ਼ਾਨ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਦੋਂ ਕਿ 17 ਮਈ ਨੂੰ ਕਿਸੇ ਤਰ੍ਹਾਂ ਦਾ ਕੋਈ ਅਲਰਟ ਨਹੀਂ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ! ਮੁਫ਼ਤ ਕਣਕ ਲਈ ਇਸੇ ਹਫ਼ਤੇ ਹੀ...
ਇਸ ਤੋਂ ਬਾਅਦ 18 ਤੋਂ 20 ਤਾਰੀਖ਼ ਤੱਕ ਮੀਂਹ ਅਤੇ ਹਨ੍ਹੇਰੀ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਲਈ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡੀ ਖ਼ਬਰ! ਜਾਰੀ ਹੋ ਗਏ ਨਵੇਂ ਹੁਕਮ
ਦੱਸਣਯੋਗ ਹੈ ਕਿ ਬਠਿੰਡਾ 'ਚ ਸਭ ਤੋਂ ਵੱਧ ਗਰਮੀ ਦਰਜ ਕੀਤੀ ਗਈ ਹੈ। ਇੱਥੇ ਪਾਰਾ 43.6 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਪੰਜਾਬ 'ਚ ਪੱਛਮੀ ਗੜਬੜੀ ਹੋਣ ਕਾਰਨ ਵਾਰ-ਵਾਰ ਮੌਸਮ ਬਦਲ ਰਿਹਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8