ਪੰਜਾਬ ’ਚ ਅੱਜ ਤੂਫਾਨ ਅਤੇ ਮੀਂਹ ਦੀ ਚਿਤਾਵਨੀ
Monday, May 12, 2025 - 06:41 PM (IST)

ਜਲੰਧਰ- ਪੰਜਾਬ 'ਚ ਇੱਕ ਵਾਰ ਫਿਰ ਮੌਸਮ ਨੇ ਕਰਵਟ ਲਈ ਹੈ। ਮੌਸਮ ਵਿਭਾਗ ਨੇ ਅੱਜ 12 ਮਈ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬਿਜਲੀ ਦੀ ਗਰਜ, ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਚੱਲਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਉੱਤਰੀ ਪੰਜਾਬ (ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਨਵਾਂਸ਼ਹਿਰ ਆਦਿ) ਨੂੰ ਛੱਡ ਕੇ ਬਾਕੀ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ ਪੁਲਸ ਦੀ ਮਹਿਲਾ ਸਬ-ਇੰਸਪੈਕਟਰ ਨੂੰ 10 ਸਾਲ ਦੀ ਕੈਦ, ਹੈਰਾਨ ਕਰੇਗਾ ਮਾਮਲਾ
ਇਸ ਦੇ ਨਾਲ ਹੀ 14 ਤੇ 15 ਮਈ ਨੂੰ ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਮੁਕਤਸਰ, ਮੋਗਾ, ਬਠਿੰਡਾ ਤੇ ਮਾਨਸਾ ਵਿਚ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਤਰਨਤਾਰਨ, ਫਿਰੋਜ਼ਪੁਰ, ਮੋਗਾ, ਬਰਨਾਲਾ, ਸੰਗਰੂਰ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿਚ ਅੱਜ ਹਨੇਰੀ-ਤੂਫ਼ਾਨ ਦੀ ਵੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ 'ਚ ਸਕੂਲਾਂ ਤੇ ਸਿੱਖਿਆ ਸੰਸਥਾਨਾਂ ਨੂੰ ONLINE ਪੜ੍ਹਾਈ ਕਰਵਾਉਣ ਦੇ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8