ਮਾਨਸਾ ''ਚ ਆਇਆ ਭਿਆਨਕ ਤੂਫ਼ਾਨ, ਪੁੱਟੇ ਗਏ ਦਰਖ਼ਤ, ਡਿੱਗੇ ਬਿਜਲੀ ਦੇ ਖੰਭੇ

Tuesday, May 13, 2025 - 02:56 PM (IST)

ਮਾਨਸਾ ''ਚ ਆਇਆ ਭਿਆਨਕ ਤੂਫ਼ਾਨ, ਪੁੱਟੇ ਗਏ ਦਰਖ਼ਤ, ਡਿੱਗੇ ਬਿਜਲੀ ਦੇ ਖੰਭੇ

ਸੰਗਰੂਰ: ਐਤਵਾਰ ਦੇਰ ਸ਼ਾਮ ਸਰਦੂਲਗੜ੍ਹ ਵਿਚ ਆਏ ਤੂਫ਼ਾਨ ਕਾਰਨ ਬਿਜਲੀ ਦੇ ਕਈ ਖੰਭੇ ਡਿੱਗਣ ਨਾਲ ਬਿਜਲੀ ਸਪਲਾਈ ਠੱਪ ਹੋ ਗਈ। ਇਸ ਦੇ ਨਾਲ ਹੀ ਤੂਫ਼ਾਨ ਵਿਚ ਕਈ ਦਰਖ਼ਤ ਵੀ ਡਿੱਗ ਗਏ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ 80 ਖੰਭੇ ਤੇ 15 ਟਰਾਂਸਫਾਰਮਰ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ, ਜਿਸ ਨਾਲ ਬਿਜਲੀ ਸਪਲਾਈ ਠੱਪ ਹੋ ਗਈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਪਾਕਿਸਤਾਨੀ ਡਰੋਨ ਹਮਲੇ 'ਚ ਔਰਤ ਦੀ ਮੌਤ ਮਾਮਲੇ 'ਚ ਸਰਕਾਰ ਦਾ ਵੱਡਾ ਫ਼ੈਸਲਾ

ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਨਾਵਾਲੀ ਨੇ ਦੱਸਿਆ ਕਿ ਸ਼ਹਿਰ ਦੇ ਕੌਂਸਲਰਾਂ, ਪੰਚਾਂ-ਸਰਪੰਚਾਂ ਤੇ ਸਮਾਜਸੇਵੀ ਕਲੱਬਾਂ ਦੇ ਅਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਦਰਖ਼ਤਾਂ ਨੂੰ ਹਟਾਉਣ ਵਿਚ ਪਾਵਰਕਾਮ ਮੁਲਾਜ਼ਮਾਂ ਦੀ ਮਦਦ ਕਰਨ, ਤਾਂ ਜੋ ਬਿਜਲੀ ਸਪਲਾਈ ਬਹਾਲ ਕੀਤੀ ਜਾ ਸਕੇ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਅੱਜ ਬੰਦ ਰਹਿਣਗੇ ਸਕੂਲ, ਆਨਲਾਈਨ ਹੋਵੇਗੀ ਪੜ੍ਹਾਈ

ਪਾਵਰਕਾਮ ਦੇ SDO ਮੰਜੀਤ ਸਿੰਘ ਨੇ ਦੱਸਿਆ ਕਿ ਸ਼ਹਿਰ ਦੀ ਬਿਜਲੀ ਸਪਲਾਈ ਦੇਰ ਸ਼ਾਮ ਤਕ ਬਹਾਲ ਕਰ ਦਿੱਤੀ ਜਾਵੇਗੀ ਤੇ ਮੋਟਰਾਂ ਦੀ ਬਿਜਲੀ ਸਪਲਾਈ ਚਾਲੂ ਕਰਨ ਲਈ ਪਾਵਰਕਾਮ ਪਬਲਿਕ ਦਾ ਵੀ ਸਹਿਯੋਗ ਲੈ ਰਹੀ ਹੈ, ਤਾਂ ਜੋ ਬਿਜਲੀ ਸਪਲਾਈ ਸ਼ੁਰੂ ਕੀਤੀ ਜਾ ਸਕੇ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News