ਪੰਜਾਬ ''ਚ ਆਵੇਗਾ ਹਨੇਰੀ-ਤੂਫ਼ਾਨ, ਲਗਾਤਾਰ ਚਾਰ ਦਿਨ ਪੈ ਸਕਦਾ ਮੀਂਹ

Friday, Mar 13, 2026 - 10:39 AM (IST)

ਪੰਜਾਬ ''ਚ ਆਵੇਗਾ ਹਨੇਰੀ-ਤੂਫ਼ਾਨ, ਲਗਾਤਾਰ ਚਾਰ ਦਿਨ ਪੈ ਸਕਦਾ ਮੀਂਹ

ਪਟਿਆਲਾ/ਲੁਧਿਆਣਾ : ਪੰਜਾਬ ਅਤੇ ਚੰਡੀਗੜ੍ਹ ਵਿਚ ਆਉਣ ਵਾਲੇ ਦਿਨਾਂ ਦੌਰਾਨ ਮੌਸਮ ਵਿਚ ਵੱਡੀ ਤਬਦੀਲੀ ਦੇਖਣ ਨੂੰ ਮਿਲ ਸਕਦੀ ਹੈ। ਮੌਸਮ ਵਿਭਾਗ ਵੱਲੋਂ ਸ਼ਨੀਵਾਰ (14 ਮਾਰਚ) ਤੋਂ ਲਗਾਤਾਰ ਚਾਰ ਦਿਨਾਂ ਲਈ ਗਰਜ ਦੇ ਨਾਲ ਮੀਂਹ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਹੈ, ਜਿਸ ਲਈ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਦੀਆਂ ਹੱਦਾਂ 'ਤੇ ਲੱਗ ਗਏ ਨਾਕੇ, ਤਿੰਨ ਲੇਅਰਾਂ ਵਿਚ ਪੁਲਸ ਨੇ ਸਾਂਭੇ ਮੋਰਚੇ

ਮੌਸਮ ਵਿਭਾਗ ਦੇ ਸੂਤਰਾਂ ਅਨੁਸਾਰਕ 14 ਮਾਰਚ ਨੂੰ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਦੇ ਕੁਝ ਇਲਾਕਿਆਂ ਵਿਚ ਤੂਫ਼ਾਨੀ ਮੀਂਹ, ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। 15 ਮਾਰਚ ਤੋਂ ਮੀਂਹ ਦਾ ਘੇਰਾ ਵਧੇਗਾ। ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਫਤਹਿਗੜ੍ਹ ਸਾਹਿਬ, ਪਟਿਆਲਾ, ਮੋਹਾਲੀ ਅਤੇ ਸੰਗਰੂਰ ਵਿਚ ਕਿਤੇ-ਕਿਤੇ ਤੇਜ਼ ਹਵਾਵਾਂ ਨਾਲ ਮੀਂਹ ਅਤੇ ਬਿਜਲੀ ਚਮਕਣ ਦੇ ਪੇਸ਼ੀਨਗੋਈ ਕੀਤੀ ਗਈ ਹੈ। ਇਸ ਤੋਂ ਬਾਅਦ 16 ਮਾਰਚ ਨੂੰ ਪਠਾਨਕੋਟ, ਹੁਸ਼ਿਆਰਪੁਰ, ਮੋਹਾਲੀ ਅਤੇ ਰੂਪਨਗਰ ਵਿਚ ਤੂਫ਼ਾਨ, ਮੀਂਹ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। 

ਇਹ ਵੀ ਪੜ੍ਹੋ : ਪੰਜਾਬ ਵਿਚ ਵੱਡੀ ਘਟਨਾ, ਬਿਜਲੀ ਦੇ ਮੀਟਰ ਰੀਡਿੰਗ ਕਰਨ ਵਾਲੇ ਮੁਲਾਜ਼ਮ ਨੇ...

ਤਾਪਮਾਨ ਦੀ ਸਥਿਤੀ

ਪਿਛਲੇ 24 ਘੰਟਿਆਂ ਵਿਚ ਸਭ ਤੋਂ ਵੱਧ ਤਾਪਮਾਨ ਸ੍ਰੀ ਅਨੰਦਪੁਰ ਸਾਹਿਬ ਵਿਚ 33.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਪੰਜਾਬ ਦੇ 7 ਜ਼ਿਲ੍ਹਿਆਂ ਵਿਚ ਤਾਪਮਾਨ 31 ਡਿਗਰੀ ਤੋਂ ਉੱਪਰ ਰਿਹਾ ਹੈ, ਜਿਨ੍ਹਾਂ ਵਿਚ ਰੂਪਨਗਰ 33.5 ਡਿਗਰੀ, ਮੋਹਾਲੀ 32.7 ਡਿਗਰੀ ਅਤੇ ਪਟਿਆਲਾ 32.2 ਡਿਗਰੀ ਰਿਹਾ ਹੈ। ਜਦਕਿ ਚੰਡੀਗੜ੍ਹ ਵਿਚ ਤਾਪਮਾਨ 33.6 ਡਿਗਰੀ ਰਿਕਾਰਡ ਹੋਇਆ ਹੈ। ਮੌਸਮ ਵਿਭਾਗ ਅਨੁਸਾਰ 20 ਮਾਰਚ ਤੱਕ ਸੂਬੇ ਦੇ ਪੂਰਬੀ ਜ਼ਿਲ੍ਹਿਆਂ ਵਿਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਬਣੀ ਰਹੇਗੀ। ਇਸ ਹਫ਼ਤੇ ਦੌਰਾਨ ਦਿਨ ਦਾ ਵੱਧ ਤੋਂ ਵੱਧ ਤਾਪਮਾਨ ਵੱਖ-ਵੱਖ ਹਿੱਸਿਆਂ ਵਿਚ 26 ਤੋਂ 32 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ।

ਇਹ ਵੀ ਪੜ੍ਹੋ : ਪੰਜਾਬ : ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਵੱਡਾ ਝਟਕਾ, ਖੜ੍ਹੀ ਹੋਈ ਨਵੀਂ ਮੁਸੀਬਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News