ਪੰਜਾਬ 'ਚ ਅੱਜ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ, ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਇਹ ਖ਼ਬਰ

06/09/2024 9:39:09 AM

ਜਲੰਧਰ (ਪੁਨੀਤ) : ਬੀਤੇ ਦਿਨ ਹੋਈ ਬਰਸਾਤ ਤੋਂ ਬਾਅਦ ਮਹਾਨਗਰ ਦੇ ਤਾਪਮਾਨ ’ਚ 4-5 ਡਿਗਰੀ ਦੀ ਭਾਰੀ ਗਿਰਾਵਟ ਦਰਜ ਕੀਤੀ ਗਈ। ਇਸ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ ਪਰ ਉਕਤ ਰਾਹਤ ਹੁਣ ਖ਼ਤਮ ਹੁੰਦੀ ਨਜ਼ਰ ਆ ਰਹੀ ਹੈ, ਜੋ ਆਉਣ ਵਾਲੇ ਦਿਨਾਂ ’ਚ ਫਿਰ ਤੋਂ ਮੁਸੀਬਤ ਦਾ ਕਾਰਨ ਬਣਨ ਜਾ ਰਹੀ ਹੈ। ਮਹਾਨਗਰ ਜਲੰਧਰ ਅਤੇ ਆਸ-ਪਾਸ ਦੇ ਇਲਾਕਿਆਂ ’ਚ ਸ਼ੁੱਕਰਵਾਰ ਦੁਪਹਿਰ ਤੋਂ ਵੱਧ ਤੋਂ ਵੱਧ ਤਾਪਮਾਨ ’ਚ ਕਰੀਬ 2 ਡਿਗਰੀ ਦਾ ਵਾਧਾ ਹੋਇਆ ਹੈ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਨੂੰ ਜਲਦ ਮਿਲਣ ਜਾ ਰਹੀ ਵੱਡੀ ਰਾਹਤ, ਖ਼ੁਸ਼ ਕਰ ਦੇਵੇਗੀ ਇਹ ਖ਼ਬਰ

ਇਸ ਕਾਰਨ ਗਰਮੀ ਫਿਰ ਦੇਖਣ ਨੂੰ ਮਿਲੀ ਤੇ ਪਿਛਲੇ ਦਿਨ ਦੇ ਮੁਕਾਬਲੇ ਸੜਕਾਂ ’ਤੇ ਆਵਾਜਾਈ ਘੱਟ ਰਹੀ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਵੱਲੋਂ 8 ਜੂਨ ਨੂੰ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ’ਚ ਤੂਫ਼ਾਨ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਸਿਲਸਿਲੇ 'ਚ ਐਤਵਾਰ ਤੋਂ ਹੀਟ ਵੇਵ (ਗਰਮ ਹਵਾਵਾਂ) ਆਉਣ ਦੀ ਸੂਚਨਾ ਮਿਲੀ ਹੈ, ਜਿਸ ਨਾਲ ਗਰਮੀ ਵਧੇਗੀ। ਇਸ ਕਾਰਨ ਜਨਤਾ ਨੂੰ ਫਿਰ ਤੋਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ। ਵਿਭਾਗੀ ਜਾਣਕਾਰੀ ਅਨੁਸਾਰ ਸ਼ਨੀਵਾਰ ਨੂੰ ਜਲੰਧਰ ’ਚ ਵੀ ਹਨ੍ਹੇਰੀ-ਤੂਫ਼ਾਨ ਦੀ ਭਵਿੱਖਬਾਣੀ ਜਾਰੀ ਕੀਤੀ ਗਈ ਸੀ।

ਇਹ ਵੀ ਪੜ੍ਹੋ : ਮੋਹਾਲੀ 'ਚ ਕੁੜੀ ਵੱਢਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਮ੍ਰਿਤਕਾ ਦਾ ਪਰਿਵਾਰ ਆਇਆ ਸਾਹਮਣੇ (ਵੀਡੀਓ)

ਇਸ ਕਾਰਨ ਮੌਸਮ ਖ਼ਰਾਬ ਹੋਣ ਦੇ ਨਾਲ-ਨਾਲ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਮੀਂਹ ਪੈਂਦਾ ਹੈ ਤਾਂ ਗਰਮੀ ਤੋਂ ਮੁੜ ਰਾਹਤ ਮਿਲੇਗੀ। ਇਸ ਕਾਰਨ ਕੁੱਝ ਦਿਨ ਹੋਰ ਰਾਹਤ ਮਿਲ ਸਕਦੀ ਹੈ। ਸ਼ੁੱਕਰਵਾਰ ਦੁਪਹਿਰ ਨੂੰ ਮਹਾਨਗਰ ਜਲੰਧਰ ’ਚ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਦਰਜ ਕੀਤਾ ਗਿਆ, ਜੋ ਕਿ ਪਿਛਲੇ ਦਿਨ ਦੇ ਮੁਕਾਬਲੇ 1.8 ਡਿਗਰੀ ਵੱਧ ਹੈ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ 23.1 ਡਿਗਰੀ ਰਿਹਾ, ਜੋ 0.9 ਡਿਗਰੀ ਦਾ ਵਾਧਾ ਸੀ। ਮਹਾਨਗਰ ਦਾ ਤਾਪਮਾਨ ਔਸਤ ਦੇ ਹਿਸਾਬ ਨਾਲ ਆਮ ਦੱਸਿਆ ਜਾ ਰਿਹਾ ਹੈ। ਇਸੇ ਲੜੀ ਤਹਿਤ ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ 42.5 ਡਿਗਰੀ ਦਰਜ ਕੀਤਾ ਗਿਆ ਤੇ ਗੁਰਦਾਸਪੁਰ ਸੂਬੇ ਦਾ ਸਭ ਤੋਂ ਗਰਮ ਸ਼ਹਿਰ ਰਿਹਾ। ਇਸੇ ਲੜੀ ਤਹਿਤ ਫਾਜ਼ਿਲਕਾ (ਅਬੋਹਰ) ’ਚ ਘੱਟੋ-ਘੱਟ ਤਾਪਮਾਨ 20.5 ਡਿਗਰੀ ਦਰਜ ਕੀਤਾ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


Babita

Content Editor

Related News