ਟਿਕਟ ਮਿਲਣ ਉਪਰੰਤ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਜਗਮੀਤ ਸਿੰਘ ਬਰਾੜ

Friday, Sep 03, 2021 - 10:43 AM (IST)

ਟਿਕਟ ਮਿਲਣ ਉਪਰੰਤ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਜਗਮੀਤ ਸਿੰਘ ਬਰਾੜ

ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਰਿਣੀ/ਪਵਨ): ਸ਼੍ਰੋਮਣੀ ਅਕਾਲੀ ਦਲ ਵੱਲੋ ਬੀਤੇ ਦਿਨੀਂ ਹੋਰ 6 ਵਿਧਾਨ ਸਭਾ ਹਲਕਿਆਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ। ਇਸ ਦੌਰਾਨ ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ ਨੂੰ ਮੋੜ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਐਲਾਨਿਆ ਗਿਆ। ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਿਤ ਜਗਮੀਤ ਸਿੰਘ ਬਰਾੜ ਅੱਜ ਸਾਥੀਆਂ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਅਰਦਾਸ  ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਰੇਸਮ ਸਿੰਘ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਭੇਟ ਕੀਤਾ। ਜਗਮੀਤ ਸਿੰਘ ਬਰਾੜ ਨੇ ਮੋੜ ਵਿਧਾਨ ਸਭਾ ਤੋਂ ਟਿਕਟ ਮਿਲਣ ਉਪਰੰਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ।


author

Shyna

Content Editor

Related News