ਟਿਕਟ ਮਿਲਣ ਉਪਰੰਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਰੋਜੀ ਬਰਕੰਦੀ

Thursday, Sep 02, 2021 - 11:14 AM (IST)

ਟਿਕਟ ਮਿਲਣ ਉਪਰੰਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਰੋਜੀ ਬਰਕੰਦੀ

ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਰਿਣੀ/ਪਵਨ): ਸ਼੍ਰੋਮਣੀ ਅਕਾਲੀ ਦਲ ਵੱਲੋਂ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਨ ਸਭਾ ਚੋਣਾਂ 2022 ਲਈ ਉਮੀਦਵਾਰ ਐਲਾਨੇ ਗਏ ਮੌਜੂਦਾ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ ਅੱਜ ਅਕਾਲੀ-ਬਸਪਾ ਵਰਕਰਾਂ ਨਾਲ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਨਤਮਸਤਕ ਹੋਏ। ਸ੍ਰੀ ਦਰਬਾਰ ਸਾਹਿਬ ਵਿਖੇ ਅਰਦਾਸ ਉਪਰੰਤ ਉਨ੍ਹਾਂ ਕੜਾਹ ਪ੍ਰਸ਼ਾਦਿ ਦੀ ਦੇਗ ਕਰਵਾਈ ਅਤੇ ਅਕਾਲੀ-ਬਸਪਾ ਵਰਕਰਾਂ ਨੂੰ ਮਿਲੇ। ਸ੍ਰੀ ਦਰਬਾਰ ਸਾਹਿਬ ਵੱਲੋਂ ਮੈਨੇਜਰ ਰੇਸਮ ਸਿੰਘ ਨੇ ਉਨ੍ਹਾਂ ਨੂੰ ਸਿਰੋਪਾਓ ਅਤੇ ਸ੍ਰੀ ਸਾਹਿਬ ਦਿੱਤੀ ਗਈ।

PunjabKesari

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਅਕਾਲ ਪੁਰਖ ਵਾਹਿਗੁਰੂ ਦਾ ਸ਼ੁਕਰਾਨਾ ਕਰਦੇ ਹਨ ਕਿ ਉਨ੍ਹਾਂ ਨੂੰ ਫ਼ਿਰ ਇਹ ਜਿੰਮੇਵਾਰੀ ਮਿਲੀ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਰਾਜਨੀਤੀ  ਸੁਖਬੀਰ ਸਿੰਘ ਬਾਦਲ ਹੋਰਾਂ ਦੀ ਉਂਗਲ ਫੜ੍ਹ ਸਿੱਖੀ ਅਤੇ ਪਾਰਟੀ ਨੇ ਲਗਾਤਾਰ ਤੀਜੀ ਵਾਰ ਉਨ੍ਹਾਂ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ਟਿਕਟ ਦੇ ਕੇ ਮਾਣ ਬਖਸ਼ਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਮਿਲ ਰਹੇ ਸਾਥ ਦੀ ਬਦੌਲਤ ਉਨ੍ਹਾਂ ਨੂੰ ਪੂਰਨ ਵਿਸ਼ਵਾਸ ਹੈ ਕਿ ਉਹ ਇਹ ਸੀਟ ਜਿੱਤ ਕਿ ਪਾਰਟੀ ਦੀ ਝੋਲੀ ਪਾਉਣਗੇ। ਵਰਨਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਲਗਾਤਾਰ ਤੀਜੀ ਵਾਰ ਕੰਵਰਜੀਤ ਸਿੰਘ ਰੋਜੀ ਬਰਕੰਦੀ ਨੂੰ ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਐਲਾਨਿਆ ਗਿਆ ਹੈ। 2012 ਵਿਚ ਉਹ ਇਸ ਹਲਕੇ ਤੋਂ ਚੋਣ ਹਾਰ ਗਏ ਸਨ, 2017 ਵਿਚ ਉਨ੍ਹਾਂ ਚੋਣ ਜਿੱਤੀ ਅਤੇ ਸ੍ਰੀ ਮੁਕਤਸਰ ਸਾਹਿਬ ਹਲਕੇ ਤੋਂ ਵਿਧਾਇਕ ਬਣੇ। ਹੁਣ 2022 ਲਈ ਸ਼੍ਰੋਮਣੀ ਅਕਾਲੀ ਦਲ ਨੇ ਮੁੜ ਉਨ੍ਹਾਂ ਨੂੰ ਉਮੀਦਵਾਰ ਬਣਾਇਆ ਹੈ।

PunjabKesari


author

Shyna

Content Editor

Related News