ਦੜਾ-ਸੱਟਾ ਲਾਉਂਦਾ ਕਾਬੂ
Wednesday, Jan 03, 2018 - 07:00 AM (IST)
ਬੰਗਾ, (ਚਮਨ ਲਾਲ/ਰਾਕੇਸ਼)- ਪੁਲਸ ਨੇ ਦੜਾ-ਸੱਟਾ ਲਾਉਂਦਿਆਂ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਏ.ਐੱਸ. ਆਈ. ਜਸਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਹ ਸਮੇਤ ਪੁਲਸ ਪਾਰਟੀ ਗੜ੍ਹਸ਼ੰਕਰ ਰੋਡ 'ਤੇ ਗਸ਼ਤ ਕਰ ਰਹੇ ਸਨ। ਇਥੇ ਇਕ ਨੌਜਵਾਨ ਬਿਜਲੀ ਘਰ ਨੇੜੇ ਸੜਕ ਕਿਨਾਰੇ 'ਤੇ ਸ਼ਰੇਆਮ ਦੜਾ-ਸੱਟਾ ਲਾ ਰਿਹਾ ਸੀ, ਜਿਸ ਨੂੰ ਮੌਕੇ 'ਤੇ ਹੀ 370 ਰੁਪਏ ਦੀ ਨਕਦੀ ਸਮੇਤ ਕਾਬੂ ਕਰ ਲਿਆ ਗਿਆ। ਪੁਲਸ ਨੇ ਮੁਲਜ਼ਮ ਧਰਮਿੰਦਰ ਕੁਮਾਰ ਪੁੱਤਰ ਮਨੋਹਰ ਲਾਲ ਵਾਸੀ ਬੰਗਾ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
